ਐਂਟਰਟੇਨਮੈਂਟ ਡੈਸਕ - ਮਸ਼ਹੂਰ ਬਾਲੀਵੁੱਡ ਅਦਾਕਾਰਾ ਮਲਾਇਕਾ ਅਰੋੜਾ ਨੂੰ ਲੈ ਕੇ ਇਕ ਖ਼ਬਰ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਦਰਅਸਲ, ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ RIP ਮਲਾਇਕਾ ਅਰੋੜਾ ਲਿਖਿਆ ਹੋਇਆ ਹੈ। ਇਸ ਵੀਡੀਓ 'ਚ ਇਕ ਮਹਿਲਾ ਬੰਜੀ ਜੰਪਿੰਗ ਕਰਦੇ ਸਮੇਂ ਹਾਦਸੇ ਦਾ ਸ਼ਿਕਾਰ ਹੋ ਜਾਂਦੀ ਹੈ ਅਤੇ ਬੁਰੀ ਤਰ੍ਹਾਂ ਨਾਲ ਖਾਈ 'ਚ ਜਾ ਡਿੱਗਦੀ ਹੈ। ਇਸ ਵੀਡੀਓ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਕੁੜੀ ਕੋਈ ਹੋਰ ਨਹੀਂ ਸਗੋਂ ਮਲਾਇਕਾ ਅਰੋੜਾ ਹੈ।
ਦੱਸ ਦਈਏ ਕਿ ਇਸ ਵੀਡੀਓ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਾ ਕਿ ਇਹ ਵੀਡੀਓ ਮਲਾਇਕਾ ਦੀ ਨਹੀਂ ਸਗੋਂ ਕਿਸੇ ਹੋਰ ਔਰਤ ਦੀ ਹੈ। ਇਸ ਤਰ੍ਹਾਂ ਅਸੀਂ ਆਖ ਸਕਦੇ ਹਾਂ ਕਿ ਮਲਾਇਕਾ ਅਰੋੜਾ ਦੀ ਮੌਤ ਦੀ ਖ਼ਬਰ ਸਿਰਫ਼ ਅਫਵਾਹ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਸ਼ਹੂਰ ਅਦਾਕਾਰਾ ਨੋਰਾ ਫਤੇਹੀ ਦੀ ਮੌਤ ਦੀ ਅਫਵਾਹ ਉੱਡੀ ਸੀ। ਅਦਾਕਾਰਾ ਨੋਰਾ ਫਤੇਹੀ ਦੀ ਟੀਮ ਨੇ ਖੁਲਾਸਾ ਕੀਤਾ ਕਿ ਨੋਰਾ ਦੇ ਕਰੀਬੀ ਸੂਤਰਾਂ ਨੇ ਖੁਲਾਸਾ ਕੀਤਾ ਹੈ ਕਿ ਉਹ ਪੂਰੀ ਤਰ੍ਹਾਂ ਠੀਕ ਹੈ। ਉਹ ਸੋਸ਼ਲ ਮੀਡੀਆ 'ਤੇ ਵੀ ਸਰਗਰਮ ਹੈ। ਨੋਰਾ ਦੇ ਨਾਮ 'ਤੇ ਤੇਜ਼ੀ ਨਾਲ ਫੈਲ ਰਿਹਾ ਇਹ ਵੀਡੀਓ ਪੂਰੀ ਤਰ੍ਹਾਂ ਝੂਠਾ ਹੈ।
ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਆਫਰ ਹੋਣ ਮਗਰੋਂ ਨਿਖਰੀ ਮਹਾਕੁੰਭ ਦੀ ਮੋਨਾਲੀਸਾ, Dance Move ਵੇਖ ਲੋਕਾਂ ਦੀਆਂ ਖੁੱਲ੍ਹੀਆਂ ਅੱਖਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੰਜੀ ਜੰਪਿੰਗ ਦੌਰਾਨ ਵੱਡਾ ਹਾਦਸਾ, ਨੋਰਾ ਫਤੇਹੀ ਦੇ ਹੇਠਾਂ ਡਿੱਗਣ ਦੀਆਂ ਖ਼ਬਰਾਂ ਆਈਆਂ ਸਾਹਮਣੇ, ਟੀਮ ਨੇ ਕੀਤਾ ਖੰਡਨ
NEXT STORY