ਮੁੰਬਈ- ਬਾਲੀਵੁੱਡ ਅਦਾਕਾਰ ਸੈਫ ਅਲੀ ਖਾਨ 'ਤੇ ਬੀਤੀ ਦੇਰ ਰਾਤ ਚਾਕੂ ਨਾਲ ਹਮਲਾ ਕੀਤਾ ਗਿਆ। ਹਮਲੇ ਤੋਂ ਬਾਅਦ, ਅਦਾਕਾਰ ਨੂੰ ਤੁਰੰਤ ਮੁੰਬਈ ਦੇ ਲੀਲਾਵਤੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਵੇਲੇ, ਤਾਜ਼ਾ ਰਿਪੋਰਟ ਦੇ ਅਨੁਸਾਰ, ਅਦਾਕਾਰ ਖ਼ਤਰੇ ਤੋਂ ਬਾਹਰ ਹੈ ਅਤੇ ਡਾਕਟਰਾਂ ਨੇ ਹੁਣ ਉਸ ਨੂੰ ICU 'ਚ ਸ਼ਿਫਟ ਕਰ ਦਿੱਤਾ ਹੈ।
ਇਹ ਵੀ ਪੜ੍ਹੋ-ਖਤਰੇ ਤੋਂ ਬਾਹਰ ਸੈਫ਼! ICU 'ਚ ਕੀਤਾ ਗਿਆ ਸ਼ਿਫਟ
ICU 'ਚ ਕੀਤਾ ਗਿਆ ਸ਼ਿਫਟ
ਤਾਜ਼ਾ ਰਿਪੋਰਟਾਂ ਅਨੁਸਾਰ, ਅਦਾਕਾਰ ਸੈਫ ਅਲੀ ਹੁਣ ਖ਼ਤਰੇ ਤੋਂ ਬਾਹਰ ਹਨ ਅਤੇ ਡਾਕਟਰਾਂ ਨੇ ਉਨ੍ਹਾਂ ਨੂੰ ਆਈ.ਸੀ.ਯੂ. 'ਚ ਤਬਦੀਲ ਕਰ ਦਿੱਤਾ ਹੈ। ਸੈਫ ਦਾ ਆਪ੍ਰੇਸ਼ਨ ਮੁੰਬਈ ਦੇ ਲੀਲਾਵਤੀ ਹਸਪਤਾਲ 'ਚ ਚੱਲ ਰਿਹਾ ਸੀ, ਜੋ ਸਫਲ ਰਿਹਾ। ਇਸ ਵੇਲੇ ਸੈਫ ਅਲੀ ਖਾਨ ਆਈ.ਸੀ.ਯੂ. 'ਚ ਡਾਕਟਰਾਂ ਦੀ ਵਿਸ਼ੇਸ਼ ਦੇਖਭਾਲ ਹੇਠ ਹਨ।
ਦੇਰ ਰਾਤ ਹੋਇਆ ਜਾਨਲੇਵਾ ਹਮਲਾ
ਇੱਕ ਅਣਜਾਣ ਵਿਅਕਤੀ ਚੋਰੀ ਕਰਨ ਦੇ ਇਰਾਦੇ ਨਾਲ ਸੈਫ ਅਲੀ ਖਾਨ ਦੇ ਘਰ ਦਾਖਲ ਹੋਇਆ ਅਤੇ ਨੌਕਰਾਣੀ ਨਾਲ ਝਗੜਾ ਕਰ ਬੈਠਾ। ਬਹਿਸ ਦੌਰਾਨ, ਸੈਫ਼ ਆਇਆ ਅਤੇ ਉਸ ਨੇ ਅਦਾਕਾਰ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਹਾਦਸੇ ਦੌਰਾਨ ਕਰੀਨਾ ਕਪੂਰ ਅਤੇ ਉਸ ਦੇ ਦੋਵੇਂ ਪੁੱਤਰ ਵੀ ਘਰ 'ਚ ਮੌਜੂਦ ਸਨ।
ਇਹ ਵੀ ਪੜ੍ਹੋ- SGPC ਨੇ ਫ਼ਿਲਮ ' ਐਮਰਜੈਂਸੀ' 'ਤੇ ਬੈਨ ਲਗਾਉਣ ਦੀ ਕੀਤੀ ਮੰਗ
ਡਾਕਟਰ ਨੇ ਦਿੱਤੀ ਜਾਣਕਾਰੀ
ਇਸ ਬਾਰੇ ਜਾਣਕਾਰੀ ਦਿੰਦੇ ਹੋਏ, ਮੁੰਬਈ ਦੇ ਲੀਲਾਵਤੀ ਹਸਪਤਾਲ ਦੇ ਸੀਈਓ ਡਾ. ਨੀਰਜ ਉਤਮਣੀ ਨੇ ਕਿਹਾ ਸੀ ਕਿ ਇੱਕ ਅਣਜਾਣ ਵਿਅਕਤੀ ਸੈਫ ਅਤੇ ਕਰੀਨਾ ਦੇ ਘਰ ਵਿੱਚ ਦਾਖਲ ਹੋਇਆ ਸੀ ਅਤੇ ਸੈਫ 'ਤੇ ਹਮਲਾ ਕੀਤਾ ਸੀ। ਸੈਫ ਨੂੰ ਸਵੇਰੇ 3:30 ਵਜੇ ਲੀਲਾਵਤੀ ਹਸਪਤਾਲ ਲਿਆਂਦਾ ਗਿਆ। ਸੈਫ 'ਤੇ ਹਮਲੇ ਦੀ ਸੂਚਨਾ ਮਿਲਦੇ ਹੀ ਉਸਦੇ ਦੋਸਤ ਵੀ ਉਸਨੂੰ ਮਿਲਣ ਲਈ ਹਸਪਤਾਲ ਪਹੁੰਚ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੈਫ਼ ਅਲੀ ਖ਼ਾਨ 'ਤੇ ਹੋਏ ਹਮਲੇ ਦੇ ਮਾਮਲੇ 'ਚ ਨਵਾਂ ਮੋੜ, ਪੁਲਸ ਨੇ ਕਰ 'ਤੀ ਵੱਡੀ ਕਾਰਵਾਈ
NEXT STORY