ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਖ਼ੁਦਕੁਸ਼ੀ ਤੋਂ ਬਾਲੀਵੁੱਡ ਸਮੇਤ ਪੂਰਾ ਦੇਸ਼ ਦੁਖੀ ਹੈ। ਸੋਸ਼ਲ ਮੀਡੀਆ 'ਤੇ ਲੋਕਾਂ ਨੇ ਸੁਸ਼ਾਂਤ ਸਿੰਘ ਦੀ ਮੌਤ ਲਈ ਸਟਾਰ ਕਿੱਡਸ, ਕਰਨ ਜੌਹਰ, ਸਲਮਾਨ ਖਾਨ ਸਮੇਤ ਕਈ ਲੋਕਾਂ ਨੂੰ ਜ਼ਿੰਮੇਵਾਰ ਮੰਨਿਆ। ਮਰਹੂਮ ਸੁਸ਼ਾਂਤ ਸਿੰਘ ਦੇ ਫੈਨਜ਼ ਨੇ ਸ਼ੋਸ਼ਲ ਮੀਡੀਆ 'ਤੇ ਹੈਸਟਟੈਗ ਜਸਟਿਸ ਫਾਰ ਸੁਸ਼ਾਂਤ ਸਿੰਘ ਰਾਜਪੂਤ ਟ੍ਰੈਂਡ ਵੀ ਕਰਵਾਇਆ। ਹੁਣ ਸਲਮਾਨ ਖਾਨ ਨੇ ਟਵਿੱਟਰ 'ਤੇ ਆਪਣੇ ਪ੍ਰਸ਼ੰਸਕਾਂ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੇ ਪ੍ਰਸ਼ੰਸਕਾਂ ਦਾ ਸਮਰਥਨ ਕਰਨ ਲਈ ਕਿਹਾ ਹੈ। ਸਲਮਾਨ ਨੇ ਟਵਿੱਟਰ 'ਤੇ ਲਿਖਿਆ, “ਮੈਂ ਆਪਣੇ ਸਾਰੇ ਪ੍ਰਸ਼ੰਸਕਾਂ ਨੂੰ ਸੁਸ਼ਾਂਤ ਦੇ ਪ੍ਰਸ਼ੰਸਕਾਂ ਨਾਲ ਖੜ੍ਹੇ ਹੋਣ ਅਤੇ ਮਾੜੀ ਭਾਸ਼ਾ ਦੀ ਵਰਤੋਂ ਨਾ ਕਰਨ ਦੀ ਅਪੀਲ ਕਰਦਾ ਹਾਂ। ਭਾਵਨਾਵਾਂ ਨੂੰ ਸਮਝਣ ਦੀ ਕੋਸ਼ਿਸ਼ ਕਰੋ। ਇਸ ਸੰਕਟ ਦੇ ਸਮੇਂ ਸੁਸ਼ਾਂਤ ਦੇ ਪਰਿਵਾਰ ਦਾ ਸਮਰਥਨ ਕੀਤਾ ਜਾਣਾ ਚਾਹੀਦਾ ਹੈ। ਕਿਸੇ ਦਾ ਚਲੇ ਜਾਣਾ ਬਹੁਤ ਦੁਖਦਾਈ ਹੈ।''
ਦੱਸ ਦਈਏ ਕਿ ਸਲਮਾਨ ਖਾਨ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨੂੰ ਲੈ ਕੇ ਟਰੋਲ ਕੀਤੇ ਜਾ ਰਹੇ ਹਨ। ਸਲਮਾਨ ਖਾਨ ਦੇ ਇਸ ਪ੍ਰਤੀਕਰਮ ਤੋਂ ਬਾਅਦ ਲੋਕ ਸ਼ਾਇਦ ਉਨ੍ਹਾਂ ਨੂੰ ਸੋਸ਼ਲ ਮੀਡੀਆ 'ਤੇ ਘੱਟ ਟਾਰਗੇਟ ਕਰਨ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਸੁਸ਼ਾਂਤ ਸਿੰਘ ਰਾਜਪੂਤ ਦੇ ਪ੍ਰਸ਼ੰਸਕਾਂ ਨੇ ਮੁੰਬਈ ਦੇ ਬਾਂਦਰਾ 'ਚ ਸਲਮਾਨ ਖਾਨ ਦੇ ਬੀਇੰਗ ਹਿਊਮਨ ਸਟੋਰ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਲਮਾਨ ਖਾਨ ਦੇ ਪੋਸਟਰ ਨੂੰਸਟੋਰ 'ਤੇ ਫਾੜਨ ਲਈ ਕਿਹਾ ਅਤੇ ਉਨ੍ਹਾਂ ਸਲਮਾਨ ਖਾਨ ਮੁਰਦਾਬਾਦ ਦੇ ਨਾਅਰੇਬਾਜ਼ੀ ਵੀ ਕੀਤੀ।
ਦਿਲਜੀਤ ਦੋਸਾਂਝ ਨੇ ਸੁਣਾਇਆ ਬਚਪਨ ਦਾ ਕਿੱਸਾ, ਕਿਹਾ 'ਪਰਿਵਾਰ ਕਾਰਨ ਕਦੇ ਫੁੱਟ-ਫੁੱਟ ਕੇ ਰੋਇਆ ਸੀ'
NEXT STORY