ਮੁੰਬਈ (ਬਿਊਰੋ) - ਬਾਲੀਵੁੱਡ ਦੇ ਭਾਈਜਾਨ ਸਲਮਾਨ ਖ਼ਾਨ ਨੂੰ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਇਸ ਕਾਰਨ ਉਨ੍ਹਾਂ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਮੁੰਬਈ ਪੁਲਸ ਮਾਮਲੇ ਦੀ ਜਾਂਚ 'ਚ ਲੱਗੀ ਹੋਈ ਹੈ। ਹੁਣ ਹਾਲ ਹੀ 'ਚ ਮੁੰਬਈ ਪੁਲਸ ਨੇ ਮਾਰਚ 'ਚ ਸਲਮਾਨ ਨੂੰ ਧਮਕੀ ਭਰੀ ਈਮੇਲ ਭੇਜਣ ਦੇ ਦੋਸ਼ 'ਚ ਇੱਕ ਵਿਅਕਤੀ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਇਹ ਈਮੇਲ ਗੋਲਡੀ ਬਰਾੜ ਦੇ ਨਾਂ 'ਤੇ ਭੇਜੀ ਗਈ ਸੀ, ਜਿਸ 'ਚ ਸਲਮਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ।
ਫਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਸਲਮਾਨ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਹਨ। ਭਾਰਤੀ ਫ਼ਿਲਮ ਉਦਯੋਗ ਦੇ ਸਭ ਤੋਂ ਮਸ਼ਹੂਰ ਅਦਾਕਾਰਾਂ 'ਚੋਂ ਇੱਕ ਸਲਮਾਨ ਖ਼ਾਨ ਨੂੰ ਅਤੀਤ 'ਚ ਕਈ ਸੁਰੱਖਿਆ ਖ਼ਤਰਿਆਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਪੁਲਸ ਦੁਆਰਾ ਹਮੇਸ਼ਾ ਵਾਧੂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।

ਧਮਕੀਆਂ ਤੋਂ ਬਾਅਦ ਸਲਮਾਨ ਨੂੰ ਮਿਲੀ Y+ ਸ਼੍ਰੇਣੀ ਦੀ ਸੁਰੱਖਿਆ
ਇੱਕ ਟੀ. ਵੀ. ਸ਼ੋਅ 'ਚ ਸਲਮਾਨ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਵਿਚਕਾਰ ਮੁੰਬਈ ਪੁਲਸ ਤੋਂ ਮਿਲੀ Y+ ਸ਼੍ਰੇਣੀ ਦੀ ਸੁਰੱਖਿਆ ਬਾਰੇ ਵੀ ਗੱਲ ਕੀਤੀ। ਇਸ ਬਾਰੇ ਸਲਮਾਨ ਨੇ ਕਿਹਾ ਸੀ ਕਿ ਸੁਰੱਖਿਆ ਅਸੁਰੱਖਿਆ ਤੋਂ ਬਿਹਤਰ ਹੈ। ਹੁਣ ਸੜਕ 'ਤੇ ਸਾਈਕਲ ਚਲਾ ਕੇ ਇਕੱਲੇ ਕਿਤੇ ਵੀ ਜਾਣਾ ਸੰਭਵ ਨਹੀਂ ਹੈ। ਜਦੋਂ ਮੈਂ ਟ੍ਰੈਫਿਕ 'ਚ ਹੁੰਦਾ ਹਾਂ ਤਾਂ ਮੈਨੂੰ ਸਮੱਸਿਆ ਹੁੰਦੀ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।
ਸੁਪਰੀਮ ਕੋਰਟ ਵੱਲੋਂ ਬਿਹਾਰ ਦੇ ਯੂਟਿਊਬਰ ਮਨੀਸ਼ ਕਸ਼ਯਪ ਦੀ ਪਟੀਸ਼ਨ ’ਤੇ ਸੁਣਵਾਈ ਤੋਂ ਇਨਕਾਰ
NEXT STORY