ਮੁੰਬਈ (ਏਜੰਸੀ)- ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਆਇਆ ਹੈ। ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਅਨਮੋਲ ਬਿਸ਼ਨੋਈ ਨੇ ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਇਸ ਕੇਸ ਵਿੱਚ ਆਤਮ-ਸਮਰਪਣ ਕਰਨ ਦੀ ਇਜਾਜ਼ਤ ਮੰਗੀ ਹੈ।
ਇਹ ਵੀ ਪੜ੍ਹੋ: ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ ਦਿੱਤੀ ਕੰਨੋ-ਕੰਨ ਖ਼ਬਰ
ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਨੂੰ ਪਿਛਲੇ ਸਾਲ ਨਵੰਬਰ ਵਿੱਚ ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤਾ ਗਿਆ ਸੀ ਅਤੇ ਬਾਅਦ ਵਿੱਚ ਰਾਸ਼ਟਰੀ ਜਾਂਚ ਏਜੰਸੀ (NIA) ਦੁਆਰਾ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਉਹ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਦੇ ਬਾਂਦਰਾ ਘਰ ਦੇ ਬਾਹਰ ਗੋਲੀਬਾਰੀ ਸਮੇਤ ਕਈ ਸਨਸਨੀਖੇਜ਼ ਮਾਮਲਿਆਂ ਵਿੱਚ ਲੋੜੀਂਦਾ ਸੀ, ਜਿਸਦੀ ਮੁੰਬਈ ਪੁਲਸ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ ਲਾੜੀ ? ਤਰੀਕ ਹੋਈ ਫਾਈਨਲ
ਸਪੈਸ਼ਲ MCOCA ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ, ਅਨਮੋਲ ਨੇ ਕਿਹਾ ਕਿ ਉਹ "ਨਿਰਪੱਖ ਸੁਣਵਾਈ ਅਤੇ ਨਿਆਂ ਦੇ ਹਿੱਤ ਵਿੱਚ ਚੱਲ ਰਹੀ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਹੋਣਾ ਚਾਹੁੰਦਾ ਹੈ। ਉਸਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ "ਕਿਸੇ ਹੋਰ (NIA) ਮਾਮਲੇ ਵਿੱਚ ਕਾਨੂੰਨ ਦੀ ਕਸਟਡੀ ਵਿੱਚ ਹੈ ਅਤੇ ਅਦਾਲਤ ਦੁਆਰਾ ਪਾਸ ਕੀਤੇ ਗਏ ਢੁਕਵੇਂ ਆਦੇਸ਼ ਤੋਂ ਬਿਨਾਂ ਸਰੀਰਕ ਤੌਰ 'ਤੇ ਪੇਸ਼ ਨਹੀਂ ਹੋ ਸਕਦਾ। ਉਸ ਨੇ ਅਦਾਲਤ ਨੂੰ ਅਪੀਲ ਕੀਤੀ ਹੈ ਕਿ ਉਸ ਦੀ ਪੇਸ਼ੀ ਲਈ ਤਿਹਾੜ ਜੇਲ੍ਹ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਜਾਵੇ।
ਇਹ ਵੀ ਪੜ੍ਹੋ: ਬਾਲੀਵੁੱਡ ਸੁਪਰਸਟਾਰ ਨੇ ਰਚ'ਤਾ ਇਤਿਹਾਸ ! ਖੋਲ੍ਹ ਲਿਆ ਆਪਣਾ ਹੀ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ
ਉਸ ਦਾ ਦਾਅਵਾ ਹੈ ਕਿ ਉਸ ਦੇ ਆਤਮ-ਸਮਰਪਣ ਨਾਲ ਕਾਨੂੰਨੀ ਪ੍ਰਕਿਰਿਆ ਵਿੱਚ ਤੇਜ਼ੀ ਆਵੇਗੀ ਅਤੇ ਕਾਨੂੰਨ ਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇਗਾ। ਅਰਜ਼ੀ ਵਿੱਚ ਦੱਸਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਟ੍ਰਾਇਲ ਸ਼ੁਰੂ ਹੋ ਗਿਆ ਹੈ ਅਤੇ ਉਸਦੀ ਗੈਰ-ਹਾਜ਼ਰੀ ਵਿੱਚ 3 ਗਵਾਹਾਂ ਤੋਂ ਪਹਿਲਾਂ ਹੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ: ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ ਦਾ ਫ਼ੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ ਦਿੱਤੀ ਕੰਨੋ-ਕੰਨ ਖ਼ਬਰ
NEXT STORY