ਮੁੰਬਈ (ਬਿਊਰੋ) : ਬਾਲੀਵੁੱਡ ਸੁਪਰਸਟਾਰ ਸਲਮਾਨ ਖ਼ਾਨ ਦੇ ਘਰ 'ਤੇ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋਏ ਦੋਵੇਂ ਦੋਸ਼ੀਆਂ ਨੂੰ ਕ੍ਰਾਈਮ ਬ੍ਰਾਂਚ ਦੀ ਮਦਦ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਵਾਂ ਨੂੰ ਗੁਜਰਾਤ ਦੇ ਭੁਜ ਤੋਂ ਫੜਿਆ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਫਲਾਈਟ ਰਾਹੀਂ ਗੁਜਰਾਤ ਤੋਂ ਮੁੰਬਈ ਲਿਆਂਦਾ ਗਿਆ ਹੈ।
ਗੁਜਰਾਤ ਤੋਂ ਲਿਆਂਦਾ ਗਿਆ ਮੁੰਬਈ
ਮੁੰਬਈ ਏਅਰਪੋਰਟ ਤੋਂ ਮੁਲਜ਼ਮਾਂ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਇੱਕ ਦੋਸ਼ੀ ਦੀ ਝਲਕ ਦੇਖੀ ਜਾ ਸਕਦੀ ਹੈ, ਜਿਸ ਨੂੰ ਕਾਲੇ ਕੱਪੜੇ ਨਾਲ ਮੂੰਹ ਢੱਕ ਕੇ ਲਿਜਾਇਆ ਜਾ ਰਿਹਾ ਹੈ। ਇਸ ਦੌਰਾਨ ਚਾਰੇ ਪਾਸੇ ਸੁਰੱਖਿਆ ਦੇ ਵੀ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਹਰ ਪਾਸੇ ਪੁਲਸ ਕਾਂਸਟੇਬਲ ਹੀ ਨਜ਼ਰ ਆ ਰਹੇ ਹਨ। ਇਸ ਦੌਰਾਨ ਸੁਰੱਖਿਆ ਕਰਮੀਆਂ ਅਤੇ ਮੀਡੀਆ ਦਾ ਵੀ ਭਾਰੀ ਇਕੱਠ ਦੇਖਣ ਨੂੰ ਮਿਲਿਆ। ਮੁਲਜ਼ਮਾਂ ਨੂੰ ਪੁਲਸ ਦੀ ਨਿਗਰਾਨੀ ਹੇਠ ਗੱਡੀ 'ਚ ਬਿਠਾ ਕੇ ਲਿਜਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਦੋਵੇਂ ਦੋਸ਼ੀ ਬਿਹਾਰ ਦੇ ਚੰਪਾਰਨ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਦੋਵੇਂ ਫਰਵਰੀ ਮਹੀਨੇ 'ਚ ਮੁੰਬਈ ਆਏ ਸਨ ਅਤੇ ਉਦੋਂ ਤੋਂ ਹੀ ਇਸ ਦੀ ਯੋਜਨਾ ਬਣਾ ਰਹੇ ਸਨ।
ਸਲਮਾਨ ਨੂੰ ਮਿਲੀਆਂ ਧਮਕੀਆਂ, ਹਰਿਆਣਾ ਦੇ ਸ਼ੂਟਰ ਨਾਲ ਜੁੜੇ ਤਾਰ
ਧਿਆਨ ਯੋਗ ਹੈ ਕਿ ਬਿਸ਼ਨੋਈ ਨੇ ਸਲਮਾਨ ਨੂੰ ਪਹਿਲਾਂ ਵੀ ਕਥਿਤ ਤੌਰ ’ਤੇ ਧਮਕੀ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ। ਸੋਮਵਾਰ ਨੂੰ ਹੋਈ ਗੋਲੀਬਾਰੀ ਮਾਮਲੇ ’ਚ ਵਿਸ਼ਾਲ ਉਰਫ਼ ਕਾਲੂ ਦਾ ਨਾਂ ਵੀ ਚਰਚਾ ’ਚ ਆਇਆ ਸੀ। ਕਾਲੂ ਹਰਿਆਣਾ ਦੇ ਗੁਰੂਗ੍ਰਾਮ ਦਾ ਰਹਿਣ ਵਾਲਾ ਹੈ, ਉਹ ਰੋਹਤਕ ਪੁਲਸ ਦੀ ਵਾਂਟੇਡ ਸੂਚੀ ’ਚ ਸ਼ਾਮਲ ਹੈ।
ਕਾਲੂ ਲਾਰੈਂਸ ਗੈਂਗ ਦਾ ਸ਼ੂਟਰ ਹੈ ਤੇ ਉਸ ਦਾ ਨਾਮ ਹਰਿਆਣਾ ਦੇ ਰੋਹਤਕ ’ਚ ਇਕ ਸਕਰੈਪ ਵਪਾਰੀ ਦੇ ਕਤਲ ਤੋਂ ਬਾਅਦ ਚਰਚਾ ’ਚ ਆਇਆ ਸੀ। ਤੁਹਾਨੂੰ ਦੱਸ ਦੇਈਏ ਕਿ ਰਾਜਸਥਾਨ ਦੇ ਜੋਧਪੁਰ ਨਾਲ ਜੁੜੇ ਕਾਲੇ ਹਿਰਨ ਸ਼ਿਕਾਰ ਮਾਮਲੇ ’ਚ ਲਾਰੈਂਸ ਨੇ ਸਲਮਾਨ ਨੂੰ ਮੁਆਫ਼ੀ ਮੰਗਣ ਜਾਂ ਨਤੀਜੇ ਭੁਗਤਣ ਵਰਗੀਆਂ ਧਮਕੀਆਂ ਦਿੱਤੀਆਂ ਹਨ। ਉਹ ਆਪਣੇ ਆਪ ਨੂੰ ਬਿਸ਼ਨੋਈ ਭਾਈਚਾਰੇ ਦੇ ਹੱਕ ’ਚ ਆਵਾਜ਼ ਉਠਾਉਣ ਵਾਲਾ ਵਿਅਕਤੀ ਦੱਸਦਾ ਹੈ।
ਗੋਲੀਬਾਰੀ ਦੇ ਸ਼ੱਕੀ ਕਿਸ ਤਰ੍ਹਾਂ ਦੇ ਦਿਖਾਈ ਦਿੰਦੇ ਹਨ, ਸਲਮਾਨ ਦੀ ਸੁਰੱਖਿਆ ਵਧਾਉਣ ਦੇ ਨਿਰਦੇਸ਼
ਪੂਰੇ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਦੇਖਦਿਆਂ ਮੁੰਬਈ ਪੁਲਸ ਦੀ ਅਪਰਾਧ ਸ਼ਾਖਾ ਮਾਮਲੇ ਦੀ ਜਾਂਚ ਕਰ ਰਹੀ ਹੈ। ਸੋਮਵਾਰ ਨੂੰ ਨਿਊਜ਼ ਏਜੰਸੀ ਪੀ. ਟੀ. ਆਈ. ਨੇ ਸੀ. ਸੀ. ਟੀ. ਵੀ. ਫੁਟੇਜ ਤੋਂ ਲਈ ਗਈ ਤਸਵੀਰ ਜਾਰੀ ਕੀਤੀ। ਤਸਵੀਰ ’ਚ ਦੋਸ਼ੀ ਨੂੰ ਟੋਪੀ ਪਹਿਨੇ ਤੇ ਮੋਢਿਆਂ ’ਤੇ ਬੈਗ ਚੁੱਕੀ ਦੇਖਿਆ ਜਾ ਸਕਦਾ ਹੈ। ਕ੍ਰਾਈਮ ਬ੍ਰਾਂਚ ਨੂੰ ਜਾਂਚ ਸੌਂਪਣ ਤੋਂ ਪਹਿਲਾਂ ਬਾਂਦਰਾ ਪੁਲਸ ਦੇ ਇਕ ਅਧਿਕਾਰੀ ਨੇ ਕਿਹਾ, ‘‘ਭਾਰਤੀ ਦੰਡਾਵਲੀ (ਆਈ. ਪੀ. ਸੀ.) ਤੇ ਆਰਮਜ਼ ਐਕਟ ਦੀ ਧਾਰਾ 307 (ਹੱਤਿਆ ਦੀ ਕੋਸ਼ਿਸ਼) ਦੇ ਤਹਿਤ ਇਕ ‘ਅਣਪਛਾਤੇ ਵਿਅਕਤੀ’ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਐਤਵਾਰ ਨੂੰ ਗੋਲੀਬਾਰੀ ਤੋਂ ਪਹਿਲਾਂ ਸਲਮਾਨ ਨੂੰ ਮਿਲੀਆਂ ਧਮਕੀਆਂ ਦੇ ਮੱਦੇਨਜ਼ਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀ ਮੁੰਬਈ ਪੁਲਸ ਕਮਿਸ਼ਨਰ ਨਾਲ ਗੱਲ ਕੀਤੀ ਤੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਦਿੱਤੇ।
ਗਾਇਕ ਏਪੀ ਢਿੱਲੋਂ ਨੇ ਕੋਚੇਲਾ ਸ਼ੋਅ ਦੌਰਾਨ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, ਮੰਗਿਆ ਸਿੱਧੂ ਲਈ ਇਨਸਾਫ਼
NEXT STORY