ਐਂਟਰਟੇਨਮੈਂਟ ਡੈਸਕ– ਗਿੱਪੀ ਗਰੇਵਾਲ ਦੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਰਿਕਾਰਡ ਬਣਾ ਦਿੱਤਾ ਹੈ। ‘ਕੈਰੀ ਆਨ ਜੱਟਾ 3’ ਪਹਿਲੀ ਅਜਿਹੀ ਫ਼ਿਲਮ ਹੈ, ਜਿਸ ਨੇ 100 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ।
ਹੁਣ ਪੰਜਾਬੀ ਫ਼ਿਲਮ ਇੰਡਸਟਰੀ ’ਚ ਵੱਡੀ ਹਲਚਲ ਹੋਣ ਜਾ ਰਹੀ ਹੈ। ਮਸ਼ਹੂਰ ਬਾਲੀਵੁੱਡ ਅਦਾਕਾਰ ਸੰਜੇ ਦੱਤ ਗਿੱਪੀ ਗਰੇਵਾਲ ਨਾਲ ਫ਼ਿਲਮ ‘ਸ਼ੇਰਾਂ ਦੀ ਕੌਮ ਪੰਜਾਬੀ’ ’ਚ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।
ਇਹ ਖ਼ਬਰ ਵੀ ਪੜ੍ਹੋ : 22 ਸਾਲਾਂ ਤੋਂ ਤਾਰਾ ਸਿੰਘ ਦੀ ‘ਗਦਰ’ ਦੇ ਨਾਂ ਹੈ ਇਹ ਰਿਕਾਰਡ, ਕੋਈ ਅਦਾਕਾਰ ਹੁਣ ਤਕ ਤੋੜ ਨਹੀਂ ਸਕਿਆ
ਇਸ ਗੱਲ ਦੀ ਜਾਣਕਾਰੀ ਫ਼ਿਲਮ ਸਮੀਖਿਅਕ ਤਰਨ ਆਦਰਸ਼ ਨੇ ਟਵੀਟ ਕਰਕੇ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਇਕ ਤਸਵੀਰ ਸਾਂਝੀ ਕੀਤੀ ਹੈ। ਤਸਵੀਰ ’ਚ ਗਿੱਪੀ ਗਰੇਵਾਲ, ਸੰਜੇ ਦੱਤ ਤੇ ਅਮਰਦੀਪ ਗਰੇਵਾਲ ਨਜ਼ਰ ਆ ਰਹੇ ਹਨ।
ਦੱਸ ਦੇਈਏ ਕਿ ‘ਸ਼ੇਰਾਂ ਦੀ ਕੌਮ ਪੰਜਾਬੀ’ 12 ਅਪ੍ਰੈਲ, 2024 ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਗਿੱਪੀ ਗਰੇਵਾਲ ਨੇ ਲਿਖਿਆ ਹੈ ਤੇ ਇਸ ਨੂੰ ਡਾਇਰੈਕਟ ਵੀ ਉਹ ਖ਼ੁਦ ਹੀ ਕਰ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
‘OMG 2’ ’ਚ ਬਦਲਿਆ ਜਾਵੇ ਅਕਸ਼ੇ ਵਲੋਂ ਨਿਭਾਇਆ ਮਹਾਦੇਵ ਦਾ ਕਿਰਦਾਰ! ਸੈਂਸਰ ਬੋਰਡ ਨੇ ਰੱਖੇ 2 ਆਪਸ਼ਨਜ਼
NEXT STORY