ਜਲੰਧਰ (ਬਿਊਰੋ)– ਸਾਰਾ ਗੁਰਪਾਲ ਇਕ ਮਾਡਲ, ਗਾਇਕਾ ਤੇ ਅਦਾਕਾਰਾ ਹੈ। ਮਲਟੀ ਟੈਲੇਂਟਿਡ ਸਾਰਾ ਅਕਸਰ ਸੋਸ਼ਲ ਮੀਡੀਆ 'ਤੇ ਆਪਣੇ ਚਾਹੁਣ ਵਾਲਿਆਂ ਲਈ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।

ਹਾਲ ਹੀ 'ਚ ਜੋ ਤਸਵੀਰਾਂ ਸਾਰਾ ਨੇ ਸਾਂਝੀਆਂ ਕੀਤੀਆਂ ਹਨ, ਉਨ੍ਹਾਂ 'ਚ ਉਸ ਦਾ ਕਿਊਟ ਐਂਡ ਬੋਲਡ ਲੁੱਕ ਨਜ਼ਰ ਆ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਸਾਰਾ ਦੇ ਚਾਹੁਣ ਵਾਲਿਆਂ ਵਲੋਂ ਵੀ ਬੇਹੱਦ ਸਰਾਹਿਆ ਜਾ ਰਿਹਾ ਹੈ।

ਨਵੇਂ ਫੋਟੋਸ਼ੂਟ 'ਚ ਸਾਰਾ ਬਲੂ ਰੰਗ ਦੇ ਗਾਊਨ 'ਚ ਨਜ਼ਰ ਆ ਰਹੀ ਹੈ। ਦੱਸ ਦੇਈਏ ਕਿ ਸਾਰਾ ਇਸ ਤੋਂ ਪਹਿਲਾਂ ਵੀ ਕਈ ਬੋਲਡ ਤਸਵੀਰਾਂ ਪੋਸਟ ਕਰ ਚੁੱਕੀ ਹੈ।

ਕੁਝ ਦਿਨ ਪਹਿਲਾਂ ਸਾਰਾ ਨੇ ਬੈੱਡਰੂਮ 'ਚ ਫੋਟੋਸ਼ੂਟ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਸਨ, ਜਿਨ੍ਹਾਂ ਨੂੰ ਖੂਬ ਪਸੰਦ ਕੀਤਾ ਗਿਆ ਸੀ।

ਸਾਰਾ ਟੀ. ਵੀ. ਰਿਐਲਿਟੀ ਸ਼ੋਅ 'ਬਿੱਗ ਬੌਸ 14' 'ਚ ਵੀ ਨਜ਼ਰ ਆ ਚੁੱਕੀ ਹੈ। ਉਥੇ ਉਹ ਪੰਜਾਬੀ ਫ਼ਿਲਮਾਂ ਦੀ ਸ਼ੂਟਿੰਗ 'ਚ ਵੀ ਰੁੱਝੀ ਹੋਈ ਹੈ।

ਐਮੀ ਜੈਕਸਨ ਨੇ ਵਿਆਹ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ
NEXT STORY