Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    11:15:46 AM

  • dgp strict to eliminate drugs from punjab  special plan made for 60 days

    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60...

  • raw onion is equivalent to poison for these people

    ਇਨ੍ਹਾਂ ਲੋਕਾਂ ਲਈ 'ਜ਼ਹਿਰ' ਦੇ ਬਰਾਬਰ ਹੈ ਕੱਚਾ...

  • bhuvneshwar kumar sets a unique record upon his return

    ਭੁਵਨੇਸ਼ਵਰ ਕੁਮਾਰ ਨੇ ਵਾਪਸੀ ਕਰਦੇ ਹੀ ਬਣਾਇਆ ਅਨੋਖਾ...

  • fssai action

    FSSAI ਨੇ 'ਬਾਲਾ ਜੀ' ਫੂਡ ਪ੍ਰੋਡਕਟਸ ਦਾ ਲਾਈਸੈਂਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Entertainment News
  • Chandigarh
  • ਸਰਦੂਲ ਸਿਕੰਦਰ ਨੂੰ ਯਾਦ ਕਰ ਹਰਭਜਨ ਮਾਨ ਦੀਆਂ ਅੱਖਾਂ ਹੋਈਆਂ ਨਮ, ਸਾਂਝੀ ਕੀਤੀ ਅਖ਼ੀਰਲੀ ਯਾਦ

ENTERTAINMENT News Punjabi(ਤੜਕਾ ਪੰਜਾਬੀ)

ਸਰਦੂਲ ਸਿਕੰਦਰ ਨੂੰ ਯਾਦ ਕਰ ਹਰਭਜਨ ਮਾਨ ਦੀਆਂ ਅੱਖਾਂ ਹੋਈਆਂ ਨਮ, ਸਾਂਝੀ ਕੀਤੀ ਅਖ਼ੀਰਲੀ ਯਾਦ

  • Edited By Sunita,
  • Updated: 06 Apr, 2021 05:04 PM
Chandigarh
sardool sikander and harbhajan mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਹਰਭਜਨ ਮਾਨ ਕਮਾਲ ਦੇ ਗਾਇਕ ਹੋਣ ਦੇ ਨਾਲ-ਨਾਲ ਬਹੁਤ ਹੀ ਖ਼ੂਬਸੂਰਤ ਦਿਲ ਦੇ ਮਾਲਕ ਵੀ ਹਨ। ਦਿੱਗਜ ਲੋਕ ਗਾਇਕ ਸਰਦੂਲ ਸਿਕੰਦਰ ਜੀ ਦੇ ਇਸ ਤਰ੍ਹਾਂ ਅਚਾਨਕ ਇਸ ਦੁਨੀਆ ਤੋਂ ਰੁਖਸਤ ਹੋਣਾ ਹਰ ਕਿਸੇ ਨੂੰ ਸਦਮੇ 'ਚ ਪਾ ਗਿਆ ਹੈ। ਆਪਣੇ ਭਰਾਵਾਂ ਵਰਗੇ ਦੋਸਤ ਸਰਦੂਲ ਸਿਕੰਦਰ ਨਾਲ ਆਪਣੀ ਅਖੀਰਲੀ ਵੀਡੀਓ ਨੂੰ ਹਰਭਜਨ ਮਾਨ ਨੇ ਆਪਣੇ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਗਾਇਕ ਹਰਭਜਨ ਮਾਨ, ਅਮਰ ਨੂਰੀ ਤੇ ਸਰਦੂਲ ਸਿਕੰਦਰ ਅਤੇ ਕਈ ਹੋਰ ਸਾਥੀ ਕਲਾਕਾਰਾਂ ਨਾਲ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਇਸ ਵੀਡੀਓ 'ਚ ਸਰਦੂਲ ਸਿਕੰਦਰ ਤੇ ਹਰਭਜਨ ਮਾਨ ਇਕੱਠੇ ਗੀਤ ਗਾਉਂਦੇ ਹੋਏ ਵੀ ਨਜ਼ਰ ਆ ਰਹੇ ਹਨ। ਵੀਡੀਓ ਦੀ ਸ਼ੁਰੂਆਤ 'ਚ ਗਾਇਕ ਹਰਭਜਨ ਮਾਨ ਨੇ ਦੱਸਿਆ ਕਿ ਭਾਜੀ ਸਰਦੂਲ ਜੀ ਦੀ ਸਿਹਤ ਠੀਕ ਨਹੀਂ ਸੀ ਪਰ ਫਿਰ ਵੀ ਉਨ੍ਹਾਂ ਨੇ 'ਪੀ. ਆਰ' ਫ਼ਿਲਮ 'ਚ ਕੰਮ ਕੀਤਾ।

PunjabKesari

ਹਰਭਜਨ ਮਾਨ ਨੇ ਸਾਂਝੀ ਕੀਤੀ ਵੀਡੀਓ, ਲਿਖਿਆ- 'ਯਾਦਾਂ ਰਹਿ ਜਾਣੀਆਂ'
ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਹਰਭਜਨ ਮਾਨ ਨੇ ਲਿਖਿਆ ਹੈ, 'ਯਾਦਾਂ ਰਹਿ ਜਾਣੀਆਂ'। ਇਸ ਤੋਂ ਇਲਾਵਾ ਉਨ੍ਹਾਂ ਨੇ ਲਿਖਿਆ, 'ਪਹਿਲੀ ਵਾਰ 1993 'ਚ ਮੈਂ ਪੂਰੇ ਨੋਰਥ ਅਮਰੀਕਾ 'ਚ ਵਿਸਾਖੀ ਟੂਰ darmiyan ਸਰਦੂਲ ਭਾਜੀ ਜੀ ਨਾਲ ਸਟੇਜ ਸਾਂਝੀ ਕੀਤੀ ਸੀ ਅਤੇ ਆਖਰੀ ਵਾਰ ਮਾਰਚ 2020 'ਚ Ashok Bhaura ਸਾਬ੍ਹ ਦੇ ਬੇਟੇ ਦੇ ਵਿਆਹ ਮੌਕੇ। ਮੇਰਾ ਹਮੇਸ਼ਾ ਸੁਫ਼ਨਾ ਸੀ ਕਿ ਕੋਈ ਫ਼ਿਲਮ ਅਸੀਂ ਦੋਵੇਂ ਇਕੱਠੇ ਕਰੀਏ, ਫ਼ਿਲਮ ਵੀ ਹੋਗੀ ਪਰ ਅਫਸੋਸ ਵਾਅਦੇ ਮੁਤਾਬਕ ਫ਼ਿਲਮ 'ਪੀ.ਆਰ' ਦੀ ਰਿਲੀਜ਼ ਮੌਕੇ ਸਰਦੂਲ ਭਾਜੀ ਜੀ ਨਾਲ ਨਹੀਂ ਹੋਣਗੇ, ਸਿਰਫ਼ ਸਿਲਵਰ ਸਕ੍ਰੀਨ 'ਤੇ ਹੀ ਸਰੂਦਲ ਸਿਕੰਦਰ ਜੀ ਨਜ਼ਰ ਆਉਣਗੇ, ਸੱਚੀ ਜਿਉਂਦਿਆਂ ਦੇ ਹੀ ਮੇਲੇ ਨੇ।' ਦੱਸ ਦਈਏ ਕਿ ਹਰਭਜਨ ਮਾਨ ਵਲੋਂ ਸਾਂਝੀ ਕੀਤੀ ਗਈ ਇਹ ਵੀਡੀਓ ਅਤੇ ਪੋਸਟ ਨੂੰ ਪ੍ਰਸ਼ੰਸਕ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। 

ਦੱਸਣਯੋਗ ਹੈ ਕਿ ਲੋਕ ਗਾਇਕ ਸਰਦੂਲ ਸਿਕੰਦਰ ਤੇ ਅਮਰ ਨੂਰੀ ਪੰਜਾਬੀ ਸੰਗੀਤ ਜਗਤ ਦੀ ਉਹ ਜੋੜੀ ਹੈ, ਜਿਸ ਨੇ ਪੰਜਾਬ ਦੇ ਹਰ ਘਰ 'ਚ ਆਪਣੀ ਖ਼ਾਸ ਜਗ੍ਹਾ ਬਣਾਈ ਹੈ। 1980 ਦੇ ਸ਼ੁਰੂਆਤੀ ਦੌਰ 'ਚ ਆਪਣੀ ਐਲਬਮ 'ਰੋਡਵੇਜ਼ ਦੀ ਲਾਰੀ' ਦੇ ਬਲਬੂਤੇ 'ਤੇ ਰੇਡੀਓ ਅਤੇ ਟੈਲੀਵਿਜ਼ਨ ਰਾਹੀਂ ਆਗਾਜ਼ ਕਰਨ ਵਾਲੇ ਸਰਦੂਲ ਸਿਕੰਦਰ ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਦੱਸ ਦਈਏ ਕਿ ਸਰਦੂਲ ਸਿਕੰਦਰ ਪਟਿਆਲਾ ਦੇ ਸੰਗੀਤ ਘਰਾਣੇ ਨਾਲ ਸਬੰਧ ਰੱਖਦੇ ਸਨ। ਸਰਦੂਲ ਸਿਕੰਦਰ 15 ਜਨਵਰੀ 1961 'ਚ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖੇੜ੍ਹੀ ਨੌਧ ਸਿੰਘ 'ਚ ਜਨਮੇ ਸਨ। ਸਰਦੂਲ ਸਿਕੰਦਰ ਦਾ ਪਹਿਲਾ ਨਾਂ ਸਰਦੂਲ ਸਿੰਘ ਸਰਦੂਲ ਸੀ। ਉਨ੍ਹਾਂ ਨੇ ਗਾਇਕੀ ਤੋਂ ਇਲਾਵਾ ਕੁਝ ਪੰਜਾਬੀ ਫ਼ਿਲਮਾਂ 'ਚ ਵੀ ਕੰਮ ਕੀਤਾ, ਜਿਸ 'ਚ ‘ਜੱਗਾ ਡਾਕੂ’ ਦਾ ਨਾਂ ਖ਼ਾਸ ਹੈ। ਆਪਣੇ ਇਸ ਸੰਗੀਤਕ ਸਫ਼ਰ 'ਚ ਸਰਦੂਲ ਸਿਕੰਦਰ ਨੇ ਪੰਜਾਬੀਆਂ ਦੀ ਝੋਲੀ ਬੇਸ਼ੁਮਾਰ ਗੀਤ ਪਾਏ, ਜੋ ਅੱਜ ਵੀ ਉਨ੍ਹਾਂ ਸਮਿਆਂ ਦੇ ਲੋਕਾਂ ਦੀ ਜ਼ੁਬਾਨ 'ਤੇ ਹਨ। 

ਪ੍ਰੇਮ ਵਿਆਹ ਲਈ ਝੱਲੀਆਂ ਸਨ ਕਈ ਮੁਸ਼ਕਿਲਾਂ 
ਅਮਰ ਨੂਰੀ ਤੇ ਸਰਦੂਲ ਸਿਕੰਦਰ ਦਾ ਪ੍ਰੇਮ ਵਿਆਹ ਹੋਇਆ ਹੈ। ਦੋਵਾਂ ਨੂੰ ਆਪਣੇ ਪਿਆਰ ਨੂੰ ਪਾਉਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ ਕਿਉਂਕਿ ਇਸ ਵਿਆਹ ਖ਼ਿਲਾਫ਼ ਅਮਰ ਨੂਰੀ ਦਾ ਪੂਰਾ ਪਰਿਵਾਰ ਸੀ ਪਰ ਉਨ੍ਹਾਂ ਦੀ ਜਿੱਦ ਅੱਗੇ ਪੂਰੇ ਪਰਿਵਾਰ ਨੂੰ ਹਾਰਨਾ ਪਿਆ ਸੀ।
 ਇੱਕ-ਦੂਜੇ ਲਈ ਆਪਣੀ ਮੁਹੱਬਤ ਦਾ ਇਜ਼ਹਾਰ ਕਰਨ ਵਾਲੀ ਇਹ ਜੋੜੀ 30 ਜਨਵਰੀ 1993 ਨੂੰ ਵਿਆਹ ਦੇ ਬੰਧਨ 'ਚ ਬੱਝੀ। ਇਸ ਦੋਗਾਣਾ ਜੋੜੀ ਨੇ ਬਹੁਤ ਸਾਰੀਆਂ ਐਲਬਮਾਂ ਰਿਲੀਜ਼ ਕੀਤੀਆਂ, ਜਿਸ 'ਚ 'ਗੋਰਾ ਰੰਗ ਦੇਈ ਨਾ ਰੱਬਾ' ਦਾ ਨਾਂ ਖ਼ਾਸ ਹੈ। ਇਸ ਤੋਂ ਇਲਾਵਾ ਗੀਤ 'ਹੱਸਦੀ ਦੇ ਫੁੱਲ ਕਿਰਦੇ' , 'ਤੇਰਾ ਲਿਖ ਦੂੰ ਸਫੈਦਿਆਂ 'ਤੇ ਨਾਂ' ਨੂੰ ਵੀ ਲੋਕਾਂ ਵੱਲੋਂ ਕਾਫ਼ੀ ਜ਼ਿਆਦਾ ਪਿਆਰ ਮਿਲਿਆ।

PunjabKesari

ਦੋਵਾਂ ਦੀ ਦੋਗਾਣਾ ਜੋੜੀ ਨੇ ਦਿੱਤੇ ਕਈ ਹਿੱਟ ਗੀਤ
ਸਰਦੂਲ ਸਿਕੰਦਰ ਤੇ ਅਮਰ ਨੂਰੀ ਦੀ ਜੋੜ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ 'ਚ 'ਰੋਡ ਦੇ ਉੱਤੇ', 'ਮੇਰਾ ਦਿਓਰ', 'ਇਕ ਤੂੰ ਹੋਵੇ ਇੱਕ ਮੈਂ ਹੋਵਾਂ', 'ਕੌਣ ਹੱਸਦੀ' ਵਰਗੇ ਗੀਤ ਸ਼ਾਮਲ ਹਨ। ਇਨ੍ਹਾਂ ਗੀਤਾਂ ਨਾਲ ਦੋਵਾਂ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ। ਦੱਸ ਦਈਏ ਕਿ ਅਮਰ ਨੂਰੀ ਗਾਇਕਾ ਹੋਣ ਦੇ ਨਾਲ-ਨਾਲ ਪੰਜਾਬੀ ਫ਼ਿਲਮ ਇੰਡਸਟਰੀ ਦੀ ਸ਼ਾਨਦਾਰ ਅਦਾਕਾਰਾ ਵੀ ਹਨ। ਉਨ੍ਹਾਂ ਨੇ ਕਈ ਫ਼ਿਲਮਾਂ 'ਚ ਕੰਮ ਕੀਤਾ ਹੈ।

PunjabKesari

ਇੰਝ ਬਚਾਈ ਸੀ ਅਮਰ ਨੂਰੀ ਨੇ ਪਤੀ ਦੀ ਜਾਨ
ਗਾਇਕ ਸਰਦੂਲ ਸਿਕੰਦਰ ਦੀ ਕਿਡਨੀ ਖਰਾਬ ਹੋ ਗਈ ਸੀ। ਉਸ ਦੌਰਾਨ ਡੀ. ਐੱਮ. ਸੀ. ਲੁਧਿਆਣਾ ਦੇ ਡਾਕਟਰ ਬਲਦੇਵ ਔਲਖ, ਡਾ. ਮਨਿੰਦਰ ਸਿੰਘ ਦੀ ਟੀਮ ਨੇ 17 ਮਾਰਚ 2016 ਨੂੰ ਸਰਦੂਲ ਦੀ ਕਿਡਨੀ ਟਰਾਂਸ ਪਲਾਂਟ ਕੀਤੀ। ਦੱਸ ਦਈਏ ਕਿ ਇਹ ਕਿਡਨੀ ਸਰਦੂਲ ਸਿਕੰਦਰ ਨੂੰ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਦਿੱਤੀ ਸੀ। ਇਸ ਗੱਲ ਖ਼ੁਲਾਸਾ ਅਮਰ ਨੂਰੀ ਨੇ 'ਜਗ ਬਾਣੀ' ਦੇ ਦਫਤਰ ਪਹੁੰਚ ਕੇ ਕੀਤਾ ਸੀ। ਸਰਦੂਲ ਸਿਕੰਦਰ ਦੀ ਕਿਡਨੀ ਖਰਾਬ ਹੋਣ ਕਾਰਨ ਉਨ੍ਹਾਂ ਦੀ ਕਿਡਨੀ ਦਾ ਟਰਾਂਸਪਲਾਂਟ ਕੀਤਾ ਗਿਆ ਸੀ।

PunjabKesari
ਦੱਸ ਦਈਏ ਕਿ ਸਰਦੂਲ ਸਿਕੰਦਰ ਦੀ ਸ਼ਰੀਕ-ਏ-ਹਯਾਤ ਅਮਰ ਨੂਰੀ ਨੇ ਆਪਣੀ ਕਿਡਨੀ ਦੇ ਕੇ ਉਨ੍ਹਾਂ ਦੀ ਨਾਂ ਸਿਰਫ਼ ਜਾਨ ਬਚਾਈ ਸਗੋਂ ਆਪਣੀ ਬੇਤਹਾਸ਼ਾ ਮੁਹੱਬਤ ਦਾ ਸਬੂਤ ਵੀ ਦਿੱਤਾ ਪਰ ਰੱਬ ਨੂੰ ਸ਼ਾਇਦ ਕੁੱਝ ਹੋਰ ਹੀ ਮਨਜ਼ੂਰ ਸੀ। ਕੋਰੋਨਾ ਜਿਹੀ ਨਾਮੁਰਾਦ ਬੀਮਾਰੀ ਦੀ ਚਪੇਟ 'ਚ ਆਉਣ ਕਾਰਨ ਸਰਦੂਲ ਸਿਕੰਦਰ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ। ਪੰਜਾਬੀ ਸੰਗੀਤ ਜਗਤ 'ਚ ਉਨ੍ਹਾਂ ਦਾ ਵਡਮੁੱਲਾ ਯੋਗਦਾਨ ਕਦੇ ਵੀ ਭੁਲਾਇਆ ਨਹੀਂ ਜਾਵੇਗਾ। 

PunjabKesari


 

  • Sardool Sikander
  • Harbhajan Mann
  • Amar Noorie
  • Facebook
  • Video Viral
  • Punjabi Celebrity

ਜਦੋਂ ਟਰੋਲਰਸ ਤੋਂ ਪਰੇਸ਼ਾਨ ਸ਼ਾਹਰੁਖ ਖ਼ਾਨ ਦੀ ਧੀ ਸੁਹਾਨਾ ਨੂੰ ਡਿਲੀਟ ਕਰਨੀਆਂ ਪਈਆਂ ਤਸਵੀਰਾਂ

NEXT STORY

Stories You May Like

  • actor shekhar suman
    "ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ ਸੁਮਨ
  • randeep hooda recalls moments spent with john cena and director sam hargrave
    ਰਣਦੀਪ ਹੁੱਡਾ ਨੇ ਜੌਨ ਸੀਨਾ ਅਤੇ ਨਿਰਦੇਸ਼ਕ ਸੈਮ ਹਾਰਗ੍ਰੇਵ ਨਾਲ ਬਿਤਾਏ ਪਲਾਂ ਨੂੰ ਕੀਤਾ ਯਾਦ
  • harbhajan mann s heart touching statement
    ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ, ਦੇਖੋ ਵੀਡੀਓ
  • big b got emotional remembering nana patekar on the kbc stage
    ਸੱਚ ਬੋਲਣ ਦੀ ਉਨ੍ਹਾਂ ਦੀ ਹਿੰਮਤ ਸੱਚਮੁੱਚ ਬੇਮਿਸਾਲ ਸੀ...KBC ਦੇ ਮੰਚ 'ਤੇ ਨਾਨਾ ਪਾਟੇਕਰ ਨੂੰ ਯਾਦ ਕਰ ਭਾਵੁਕ ਹੋਏ ਬਿਗ
  • musk trolled after jibe at ambani
    ਅੰਬਾਨੀ 'ਤੇ ਵਿਅੰਗ ਪਿੱਛੋਂ ਮਸਕ ਹੋਏ ਟ੍ਰੋਲ: ਯੂਜ਼ਰਸ ਨੇ ਯਾਦ ਦਿਵਾਇਆ ਟਰੰਪ ਲਈ ਦਿੱਤਾ ਫੰਡ
  • sikandar raza will stick to his decision to retire after the 2027 world cup
    2027 ਵਿਸ਼ਵ ਕੱਪ ਤੋਂ ਬਾਅਦ ਸੰਨਿਆਸ ਦੇ ਫੈਸਲੇ 'ਤੇ ਕਾਇਮ ਰਹਿਣਗੇ ਸਿਕੰਦਰ ਰਜ਼ਾ
  • salman khan gave a big gift to his fans
    ਸਲਮਾਨ ਖਾਨ ਨੇ ਆਪਣੇ ਚਾਹੁਣ ਵਾਲਿਆਂ ਨੂੰ ਦਿੱਤਾ ਵੱਡਾ ਤੋਅਫਾ, ਸਾਂਝੀ ਕੀਤੀ ਖੁਸ਼ਖਬਰੀ
  • exclusive interview with harbhajan mann  s son  avkash mann
    "ਪਾਪਾ ਨਾਲ ਕੰਪੀਟ ਨਹੀਂ, ਵੱਖਰੀ ਪਛਾਣ ਬਣਾਉਣਾ ਚਾਹੁੰਦਾ ਹਾਂ"; ਹਰਭਜਨ ਮਾਨ ਦੇ ਪੁੱਤ ਅਵਕਾਸ਼ ਦਾ Exclusive ਇੰਟਰਵਿਊ
  • dgp strict to eliminate drugs from punjab  special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
  • traffic police asi saves money through his presence of mind
    ਸਾਈਬਰ ਠੱਗਾਂ ਦੀ ਚਾਲ ਪਈ ਫੇਲ੍ਹ, ਟ੍ਰੈਫਿਕ ਪੁਲਸ ਦੇ ASI ਨੇ ਆਪਣੀ ਸੂਝ-ਬੂਝ ਨਾਲ...
  • sachin pilot  pargat singh  vijay chopra
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ, ਕਈ ਮੁੱਦਿਆਂ...
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਤੜਕਾ ਪੰਜਾਬੀ ਦੀਆਂ ਖਬਰਾਂ
    • tiger tv launched in chandigarh  punjabi and hindi entertainment platform
      ਚੰਡੀਗੜ੍ਹ 'ਚ ਲਾਂਚ ਹੋਇਆ Tiger TV, ਪੰਜਾਬੀ ਅਤੇ ਹਿੰਦੀ ਮਨੋਰੰਜਨ ਨੂੰ ਮਿਲੇਗਾ...
    • world television premiere of  tu meri main tera  main tera tu meri
      ਇਸ ਦਿਨ ਹੋਵੇਗਾ "ਤੂੰ ਮੇਰੀ ਮੈਂ ਤੇਰਾ, ਮੈਂ ਤੇਰਾ ਤੂੰ ਮੇਰੀ" ਦਾ ਵਿਸ਼ਵ...
    • international trailer for   ramayana   released
      'ਰਾਮਾਇਣ' ਦਾ ਅੰਤਰਰਾਸ਼ਟਰੀ ਟ੍ਰੇਲਰ ਰਿਲੀਜ਼, ਰਣਬੀਰ ਕਪੂਰ ਦੇ ਰਾਮ ਅਤੇ ਯਸ਼ ਦੇ...
    • famous actress wants to become a mother without getting married
      ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...
    • rajinikanth s film   jailer 2   grosses over rs 210 crore in two days
      ਰਜਨੀਕਾਂਤ ਦੀ ਫਿਲਮ 'ਜੇਲਰ 2' ਨੇ 2 ਦਿਨਾਂ 'ਚ ਛਾਪ'ਤੇ 210 ਕਰੋੜ ਰੁਪਏ
    • a star studded affair at the screening of the film prahaar
      ਫਿਲਮ ‘ਪ੍ਰਹਾਰ’ ਦੀ ਸਕ੍ਰੀਨਿੰਗ 'ਚ ਲੱਗਾ ਸਿਤਾਰਿਆਂ ਦਾ ਮੇਲਾ
    • rohini hattangadi  ritwik bhowmik  s  meethe mein kya hai   poster unveiled
      ਮੀਠੇ ਮੇਂ ਕਯਾ ਹੈ’ ਦਾ ਪਹਿਲਾ ਪੋਸਟਰ ਜਾਰੀ
    • prashant   vijyant and shefali join mahesh bhatt  s film naam  to live is war
      ਮਹੇਸ਼ ਭੱਟ ਦੀ ਫ਼ਿਲਮ ‘ਨਾਮ: ਟੂ ਲਿਵ ਇਜ਼ ਵਾਰ’ ਨਾਲ ਜੁੜੇ ਪ੍ਰਸ਼ਾਂਤ, ਵਿਜਯੰਤ...
    • legendary music director who composed music for over 400 films has passed away
      400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...
    • high court refuses to stay kangana  s film
      ਕੰਗਨਾ ਦੀ ਫ਼ਿਲਮ ’ਤੇ ਰੋਕ ਲਗਾਉਣ ਤੋਂ ਹਾਈ ਕੋਰਟ ਦਾ ਇਨਕਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +