ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ) - ਪੰਜਾਬੀ ਗਾਇਕ ਸਤਵਿੰਦਰ ਬੁੱਗਾ ਦੇ ਭਰਾ ਦਵਿੰਦਰ ਭੋਲਾ ਦੀ ਦਵਿੰਦਰ ਭੋਲਾ ਦੀ ਪਤਨੀ ਦੇ ਮੌਤ ਦੇ ਮਾਮਲੇ ਵਿਚ ਨਵਾਂ ਮੋੜ ਸਾਹਮਣੇ ਆਇਆ ਹੈ। ਦਵਿੰਦਰ ਭੋਲਾ ਨੇ ਆਪਣੇ ਘਰੇ ਪਹੁੰਚ ਕੇ ਐਲਾਨ ਕਰ ਦਿੱਤਾ ਕਿ ਜਦੋਂ ਤੱਕ ਸਤਵਿੰਦਰ ਬੁੱਗਾ 'ਤੇ ਪਰਚਾ ਦਰਜ ਨਹੀਂ ਹੁੰਦਾ, ਉਦੋਂ ਤੱਕ ਉਹ ਆਪਣੀ ਪਤਨੀ ਦਾ ਅੰਤਿਮ ਸੰਸਕਾਰ ਨਹੀਂ ਕਰੇਗਾ।
ਇਹ ਖ਼ਬਰ ਵੀ ਪੜ੍ਹੋ : ਗਾਇਕ ਸ਼ੁਭ ਨੇ ਮੁੜ ਕੰਗਨਾ ਰਣੌਤ ਨੂੰ ਘੇਰਿਆ, ਕਿਹਾ- ਭਾਲਦੀ ਏ ਫੇਮ ਤੇਰੀ ਮੂਵੀ ਵੀ ਨੀਂ ਚੱਲਦੀ
ਮੌਤ ਤੋਂ ਲਗਭਗ 14 ਦਿਨਾਂ ਬਾਅਦ ਹੋਇਆ ਪੋਸਟਮਾਰਟਮ
ਦੱਸ ਦਈਏ ਕਿ ਮਾਨਯੋਗ ਹਾਈਕੋਰਟ ਵਲੋਂ ਅਮਰਜੀਤ ਕੌਰ ਦੀ ਲਾਸ਼ ਦਾ ਪੋਸਟਮਾਰਟਮ ਕੀਤੇ ਜਾਣ ਲਈ ਇਕ ਟੀਮ ਦਾ ਗਠਨ ਕੀਤਾ ਗਿਆ ਸੀ, ਜਿਸ ਮਗਰੋਂ ਅਮਰਜੀਤ ਕੌਰ ਦਾ ਪੋਸਟਮਾਰਟਮ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਚ ਕੀਤਾ ਗਿਆ। ਅਮਰਜੀਤ ਕੌਰ ਦਾ ਪੋਸਟਮਾਰਟਮ ਮੌਤ ਤੋਂ ਲਗਭਗ 14 ਦਿਨਾਂ ਬਾਅਦ ਅੱਜ ਹੋਇਆ ਹੈ।
ਇਹ ਖ਼ਬਰ ਵੀ ਪੜ੍ਹੋ : ਮਾਡਲ ਹੱਤਿਆਕਾਂਡ : ਹੋਟਲ ਮਾਲਕ ਗ੍ਰਿਫ਼ਤਾਰ, ਲਾਸ਼ ਟਿਕਾਣੇ ਲਾਉਣ ਵਾਲੇ 2 ਮੁਲਜ਼ਮ ਫਰਾਰ
ਕੀ ਹੈ ਮਾਮਲਾ
ਗਾਇਕ ਸਤਵਿੰਦਰ ਬੁੱਗਾ ਅਤੇ ਉਸ ਦੇ ਭਰਾ ਦਵਿੰਦਰ ਭੋਲਾ ਦਾ ਜ਼ਮੀਨ ਨੂੰ ਲੈ ਕੇ ਪਿਛਲੇ ਕਈ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ। ਦੋਵਾਂ ਦਾ ਆਪਸੀ ਝਗੜਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਗਰਮ ਰਿਹਾ। 23 ਦਸੰਬਰ ਨੂੰ ਦੋਵੇਂ ਭਰਾਵਾਂ ਦੇ ਝਗੜੇ ਦੌਰਾਨ ਦਵਿੰਦਰ ਭੋਲਾ ਦੀ ਪਤਨੀ ਅਮਰਜੀਤ ਕੌਰ ਦੀ ਮੌਤ ਹੋ ਗਈ, ਜਿਸ 'ਤੇ ਦਵਿੰਦਰ ਭੋਲਾ ਨੇ ਆਪਣੀ ਪਤਨੀ ਦੀ ਮੌਤ ਦਾ ਜਿੰਮੇਵਾਰ ਕਥਿਤ ਤੌਰ 'ਤੇ ਭਰਾ ਸਤਵਿੰਦਰ ਬੁੱਗਾ ਨੂੰ ਦੱਸਿਆ। ਇਸ ਸਬੰਧੀ ਉਸ ਨੇ ਪੁਲਸ ਸ਼ਿਕਾਇਤ ਵੀ ਕੀਤੀ। ਪੁਲਸ ਦੀ ਕਾਰਵਾਈ ਤੋਂ ਨਾਖੁਸ਼ ਹੋ ਕੇ ਦਵਿੰਦਰ ਭੋਲਾ ਨੇ ਆਪਣੀ ਪਤਨੀ ਦਾ ਅੰਤਿਮ ਸੰਸਕਾਰ ਤੱਕ ਨਹੀਂ ਕੀਤਾ ਅਤੇ ਹਾਈਕੋਰਟ ਪਹੁੰਚ ਕੀਤੀ। ਉਥੇ ਹੀ ਮਾਨਯੋਗ ਹਾਈਕੋਰਟ ਨੇ ਅਮਰਜੀਤ ਕੌਰ ਦੀ ਲਾਸ਼ ਦਾ ਪੋਸਟਮਾਰਟਮ ਇਕ ਟੀਮ ਦਾ ਗਠਨ ਕਰ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਪਰਿਣੀਤੀ ਚੋਪੜਾ ਨੇ ਦਿਲਜੀਤ ਦੋਸਾਂਝ ਨੂੰ ਦਿੱਤੀ ਜਨਮਦਿਨ ਦੀ ਵਧਾਈ, ਸਾਂਝੀ ਕੀਤੀ ਅਣਦੇਖੀ ਤਸਵੀਰ
NEXT STORY