ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਸੌਂਕਣ ਸੌਂਕਣੇ’ ਇਨ੍ਹੀਂ ਦਿਨੀਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਇਸ ਫ਼ਿਲਮ ਦੇ ਹਾਲ ਹੀ ’ਚ ਦੋ ਗੀਤ ‘ਗੱਲ ਮੰਨ ਲੈ ਮੇਰੀ’ ਤੇ ‘ਸਾਡੇ ਕੋਠੇ ’ਤੇ’ ਰਿਲੀਜ਼ ਹੋਏ ਹਨ। ਇਨ੍ਹਾਂ ਗੀਤਾਂ ਨੂੰ ਯੂਟਿਊਬ ’ਤੇ ਟਿਪਸ ਪੰਜਾਬੀ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਜਾਨੀ ਦੇ ਘਰ ਆਇਆ ਨੰਨ੍ਹਾ ਮਹਿਮਾਨ, ਪਤਨੀ ਨੇਹਾ ਨੇ ਦਿੱਤਾ ਪੁੱਤਰ ਨੂੰ ਜਨਮ
ਸਭ ਤੋਂ ਪਹਿਲਾਂ ‘ਗੱਲ ਮੰਨ ਲੈ ਮੇਰੀ’ ਗੀਤ ਰਿਲੀਜ਼ ਹੋਇਆ, ਜਿਸ ’ਚ ਸਾਨੂੰ ਐਮੀ ਵਿਰਕ ਤੇ ਸਰਗੁਣ ਮਹਿਤਾ ਦੀ ਕੈਮਿਸਟਰੀ ਦੇਖਣ ਨੂੰ ਮਿਲੀ। ਇਹ ਇਕ ਐਨਰਜੀ ਭਰਪੂਰ ਗੀਤ ਸੀ, ਜਿਸ ’ਚ ਦੋਵਾਂ ਦੀ ਕੈਮਿਸਟਰੀ ਨੂੰ ਖ਼ੂਬ ਪਸੰਦ ਕੀਤਾ ਗਿਆ।
ਗੀਤ ਨੂੰ ਗੁਰਲੇਜ ਅਖ਼ਤਰ ਨੇ ਆਵਾਜ਼ ਦਿੱਤੀ। ਇਸ ਦੇ ਬੋਲ ਰੋਨੀ ਅਜਨਾਲੀ ਤੇ ਗਿੱਲ ਮਛਰਾਈ ਨੇ ਲਿਖੇ। ਗੀਤ ਨੂੰ ਸੰਗੀਤ ਦੇਸੀ ਕਰਿਊ ਨੇ ਦਿੱਤਾ। ਯੂਟਿਊਬ ’ਤੇ ਇਸ ਗੀਤ ਨੂੰ ਹੁਣ ਤਕ 3.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਦੂਜਾ ਗੀਤ ‘ਸਾਡੇ ਕੋਠੇ ’ਤੇ’ ਐਮੀ ਵਿਰਕ ਤੇ ਨਿਮਰਤ ਖਹਿਰਾ ’ਤੇ ਫ਼ਿਲਮਾਇਆ ਗਿਆ। ਇਸ ਗੀਤ ਨੂੰ ਐਮੀ ਵਿਰਕ ਤੇ ਨਿਮਰਤ ਖਹਿਰਾ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਬੰਟੀ ਬੈਂਸ ਨੇ ਲਿਖੇ ਹਨ ਤੇ ਸੰਗੀਤ ਦੇਸੀ ਕਰਿਊ ਨੇ ਦਿੱਤਾ। ਯੂਟਿਊਬ ’ਤੇ ਇਸ ਗੀਤ ਨੂੰ 2.7 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਦੱਸ ਦੇਈਏ ਕਿ ਫ਼ਿਲਮ ਦੀ ਕਹਾਣੀ ਅੰਬਰਦੀਪ ਸਿੰਘ ਨੇ ਲਿਖੀ ਹੈ। ਇਸ ਫ਼ਿਲਮ ਨੂੰ ਅਮਰਜੀਤ ਸਿੰਘ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ’ਚ ਐਮੀ, ਸਰਗੁਣ ਤੇ ਨਿਮਰਤ ਤੋਂ ਇਲਾਵਾ ਨਿਰਮਲ ਰਿਸ਼ੀ, ਕਾਕਾ ਕੌਟਕੀ, ਸੁਖਵਿੰਦਰ ਚਾਹਲ, ਮੋਹਿਨੀ ਤੂਰ ਤੇ ਰਵਿੰਦਰ ਮੰਡ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੁਨੀਆ ਭਰ ’ਚ 13 ਮਈ ਨੂੰ ਰਿਲੀਜ਼ ਹੋਣ ਜਾ ਰਹੀ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਦਾਦਾ ਸਾਹਿਬ ਫਾਲਕੇ ਫ਼ਿਲਮ ਫੈਸਟੀਵਲ: 'ਦਿ ਸੇਵੀਅਰ- ਬ੍ਰਿਗੇਡੀਅਰ ਪ੍ਰੀਤਮ ਸਿੰਘ' ਨੂੰ ਮਿਲਿਆ ਬੈਸਟ ਡਾਕੂਮੈਂਟਰੀ ਐਵਾਰਡ
NEXT STORY