ਮੁੰਬਈ (ਏਜੰਸੀ)- ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁੰਬਈ ਪੁਲਸ ਅਨੁਸਾਰ, ਸਲਮਾਨ ਖਾਨ ਨੂੰ ਜਾਨੋਂ ਮਾਰਨ ਅਤੇ ਉਨ੍ਹਾਂ ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਟਸਐਪ ਰਾਹੀਂ ਵਰਲੀ ਟਰਾਂਸਪੋਰਟ ਵਿਭਾਗ ਦੇ ਅਧਿਕਾਰਤ ਨੰਬਰ 'ਤੇ ਭੇਜੀ ਗਈ ਸੀ।
ਇਹ ਵੀ ਪੜ੍ਹੋ: ਵੱਡੀ ਖਬਰ: ਸਲਮਾਨ ਖਾਨ ਨੂੰ ਫਿਰ ਮਿਲੀ ਘਰ 'ਚ ਦਾਖਲ ਹੋ ਕੇ ਜਾਨੋਂ ਮਾਰਨ ਦੀ ਧਮਕੀ

ਇਸ ਮਾਮਲੇ 'ਚ ਪੁਲਸ ਨੇ ਕਾਰਵਾਈ ਕਰਦੇ ਹੋਏ ਅਦਾਕਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿਚ ਗੁਜਰਾਤ ਦੇ ਵਡੋਦਰਾ ਤੋਂ ਇਕ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ। ਦੋਸ਼ੀ ਦੀ ਪਛਾਣ ਮਯੰਕ ਪੰਡਯਾ (26) ਵਜੋਂ ਹੋਈ ਹੈ। ਸੂਤਰਾਂ ਨੇ ਦੱਸਿਆ ਪੰਡਯਾ ਨੇ ਮੁੰਬਈ ਟਰਾਂਸਪੋਰਟ ਵਿਭਾਗ ਦੀ ਵਟਸਐਪ ਹੈਲਪਲਾਈਨ 'ਤੇ ਇਕ ਧਮਕੀ ਭਰਿਆ ਸੰਦੇਸ਼ ਭੇਜਿਆ, ਜਿਸ ਵਿਚ ਕਿਹਾ ਗਿਆ ਸੀ, 'ਅਸੀਂ ਤੁਹਾਡੇ ਘਰ ਵੜ ਕੇ ਤੁਹਾਨੂੰ ਮਾਰ ਦੇਵਾਂਗੇ' ਅਤੇ ਸਲਮਾਨ ਖਾਨ ਦੀ ਕਾਰ ਵਿੱਚ ਬੰਬ ਰੱਖਣ ਦੀ ਧਮਕੀ ਵੀ ਦਿੱਤੀ।
ਇਹ ਵੀ ਪੜ੍ਹੋ: ਕੀ ਵਿਆਹ ਦੇ 9 ਸਾਲ ਬਾਅਦ ਵੱਖ ਹੋ ਰਹੇ ਹਨ ਦਿਵਯੰਕਾ ਤ੍ਰਿਪਾਠੀ ਅਤੇ ਵਿਵੇਕ ਦਹੀਆ?

ਉਨ੍ਹਾਂ ਕਿਹਾ ਕਿ ਭਾਵੇਂ ਮੈਸੇਜ ਵਿੱਚ ਲਾਰੇਂਸ ਬਿਸ਼ਨੋਈ ਗੈਂਗ ਦਾ ਨਾਮ ਨਹੀਂ ਲਿਆ ਗਿਆ ਸੀ, ਪਰ ਇਸਦਾ ਲਹਿਜਾ ਕਥਿਤ ਤੌਰ 'ਤੇ ਅਦਾਕਾਰ ਨੂੰ ਮਿਲੀਆਂ ਪਿਛਲੀਆਂ ਧਮਕੀਆਂ ਦੇ ਸਮਾਨ ਸੀ। ਸਲਮਾਨ ਖਾਨ ਆਪਣੇ ਪਰਿਵਾਰ ਨਾਲ ਮੁੰਬਈ ਦੇ ਬਾਂਦਰਾ ਦੇ ਗਲੈਕਸੀ ਅਪਾਰਟਮੈਂਟ ਵਿੱਚ ਰਹਿੰਦੇ ਹਨ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਰਾਡਾਰ 'ਤੇ ਹਨ। ਪਿਛਲੇ ਦੋ ਸਾਲਾਂ ਵਿੱਚ ਸਲਮਾਨ ਨੂੰ ਦਿੱਤੀ ਗਈ ਇਹ ਪੰਜਵੀਂ ਅਜਿਹੀ ਧਮਕੀ ਹੈ। ਪਿਛਲੇ ਸਾਲ, ਬਿਸ਼ਨੋਈ ਗੈਂਗ ਨਾਲ ਸਬੰਧਤ ਨਿਸ਼ਾਨੇਬਾਜ਼ਾਂ ਨੇ ਉਨ੍ਹਾਂ ਦੇ ਘਰ 'ਤੇ ਗੋਲੀਬਾਰੀ ਕੀਤੀ ਸੀ, ਜਿਸ ਤੋਂ ਬਾਅਦ ਅਦਾਕਾਰ ਦੀ ਸੁਰੱਖਿਆ ਵਧਾ ਦਿੱਤੀ ਗਈ ਸੀ।

ਇਹ ਵੀ ਪੜ੍ਹੋ: MMS ਲੀਕ ਹੋਣ 'ਤੇ ਇਸ ਮਸ਼ਹੂਰ ਅਦਾਕਾਰਾ ਨੇ ਤੋੜੀ ਚੁੱਪੀ, ਦੱਸੀ ਸੱਚਾਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗਾਇਕ ਸ਼ਾਨ ਨੇ ਖਰੀਦਿਆ ਆਲੀਸ਼ਾਨ ਬੰਗਲਾ, ਕੀਮਤ ਜਾਣ ਹੋ ਜਾਓਗੇ ਹੈਰਾਨ
NEXT STORY