ਮੁੰਬਈ (ਬਿਊਰੋ) - ਫਾਰਚਿਊਨ ਇੰਡੀਆ ਨੇ ਵਿੱਤੀ ਸਾਲ 2023-24 'ਚ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੀਆਂ ਮਸ਼ਹੂਰ ਹਸਤੀਆਂ ਦੀ ਸੂਚੀ ਜਾਰੀ ਕੀਤੀ ਹੈ। ਰਿਪੋਰਟ ਮੁਤਾਬਕ, ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖ਼ਾਨ ਨੇ ਸਿਰਫ਼ 5 ਜਾਂ 10 ਕਰੋੜ ਰੁਪਏ ਨਹੀਂ ਬਲਕਿ ਪੂਰੇ 92 ਕਰੋੜ ਰੁਪਏ ਟੈਕਸ ਅਦਾ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਫਾਇਰਿੰਗ ਮਰਗੋਂ ਏਪੀ ਢਿੱਲੋਂ ਨੇ ਇਕ ਹੋਰ ਵੀਡੀਓ ਕੀਤੀ ਸਾਂਝੀ, ਵੇਖ ਫੈਨਜ਼ ਹੋਏ ਖ਼ੁਸ਼
ਦੇਸ਼ ਦੀਆਂ ਟੌਪ 5 ਮਸ਼ਹੂਰ ਹਸਤੀਆਂ ਦੀ ਗੱਲ ਕਰੀਏ ਤਾਂ ਸਾਊਥ ਦੇ ਸੁਪਰਸਟਾਰ ਥਲਪਥੀ ਵਿਜੇ ਦੂਜੇ ਸਥਾਨ 'ਤੇ ਹਨ। ਫਾਰਚਿਊਨ ਇੰਡੀਆ ਦੁਆਰਾ ਜਾਰੀ ਕੀਤੀ ਗਈ ਟੈਕਸਦਾਤਾਵਾਂ ਦੀ ਸੂਚੀ ਵਿੱਚ ਦੂਜੇ ਸਥਾਨ ‘ਤੇ ਰਹੇ ਦੱਖਣੀ ਸਿਨੇਮਾ ਦੇ ਸੁਪਰਸਟਾਰ ਵਿਜੇ ਨੇ ਵਿੱਤੀ ਸਾਲ 2023-24 ਦੌਰਾਨ 80 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਹੈ। ਉਸ ਤੋਂ ਬਾਅਦ ਤੀਜੇ ਨੰਬਰ ‘ਤੇ ਬਾਲੀਵੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਹਨ। ਦੱਸਿਆ ਜਾ ਰਿਹਾ ਹੈ ਕਿ ਸਲਮਾਨ ਨੇ ਇਸ ਵਿੱਤੀ ਸਾਲ ਲਈ 75 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਕੰਗਨਾ ਦੀ 'ਐਮਰਜੈਂਸੀ' 'ਤੇ ਗਿੱਪੀ ਗਰੇਵਾਲ ਦਾ ਬਿਆਨ, ਜਾਣੋ ਕੀ ਬੋਲੇ ਅਦਾਕਾਰ
ਇਨ੍ਹਾਂ ਦੇ ਵਿਚ ਅਮਿਤਾਭ ਬੱਚਨ ਨੇ ਵੀ ਜਗ੍ਹਾ ਬਣਾਈ ਹੈ। ਬਿੱਗ ਬੀ ਚੌਥੇ ਸਭ ਤੋਂ ਵੱਧ ਟੈਕਸ ਅਦਾ ਕਰਨ ਵਾਲੇ ਸਟਾਰ ਹਨ। ਰਿਪੋਰਟ ਮੁਤਾਬਕ ਉਨ੍ਹਾਂ ਨੇ ਇਸ ਵਿੱਤੀ ਸਾਲ ‘ਚ 71 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਹੈ। ਇਸ ਦੇ ਨਾਲ ਹੀ ਪੰਜਵੇਂ ਨੰਬਰ ‘ਤੇ ਕ੍ਰਿਕਟਰ ਵਿਰਾਟ ਕੋਹਲੀ ਹਨ, ਜਿਨ੍ਹਾਂ ਨੇ 2024 ‘ਚ 66 ਕਰੋੜ ਰੁਪਏ ਦਾ ਟੈਕਸ ਅਦਾ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਗਾਇਕੀ ਤੋਂ ਬਾਅਦ ਅਭਿਨੈ ਨਾਲ ‘ਦਿਲ’ ਜਿੱਤੇਗੀ ਧਵਨੀ ਭਾਨੂੰਸ਼ਾਲੀ
NEXT STORY