ਮੁੰਬਈ: ਕੋਰੋਨਾ ਵਾਇਰਸ ਦਾ ਕਹਿਰ ਖ਼ਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਲੱਖਾਂ ਲੋਕ ਇਸ ਖ਼ਤਰਨਾਕ ਵਾਇਰਸ ਨਾਲ ਜ਼ਿੰਦਗੀ ਦੀ ਜੰਗ ਹਾਰ ਚੁੱਕੇ ਹਨ। ਆਮ ਲੋਕਾਂ ਦੇ ਨਾਲ-ਨਾਲ ਸਿਤਾਰੇ ਵੀ ਇਸ ਦੀ ਮਾਰ ਝੱਲ ਰਹੇ ਹਨ। ਹਰ ਤਰ੍ਹਾਂ ਦੇ ਲੋਕ ਇਸ ਵਾਇਰਸ ਦਾ ਸ਼ਿਕਾਰ ਹੋ ਰਹੇ ਹਨ ਜਿਨ੍ਹਾਂ ’ਚ ਬੱਚੇ ਵੀ ਸ਼ਾਮਲ ਹਨ। ਅਦਾਕਾਰ ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਸੋਸ਼ਲ ਮੀਡੀਆ ’ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਇਕ ਬੱਚੇ ਦੀ ਤਸਵੀਰ ਸਾਂਝੀ ਕੀਤੀ ਹੈ ਜਿਸ ਨੇ ਮੀਰਾ ਦਾ ਦਿਲ ਤੋੜ ਦਿੱਤਾ।

ਮੀਰਾ ਨੇ ਇੰਸਟਾਗ੍ਰਾਮ ਸਟੋਰੀ ’ਚ ਬੱਚੇ ਦੀ ਤਸਵੀਰ ਸਾਂਝੀ ਕੀਤੀ ਹੈ। ਤਸਵੀਰ ’ਚ ਇਕ ਭੋਲਾ ਜਿਹਾ ਬੱਚਾ ਦਿਖਾਈ ਦੇ ਰਿਹਾ ਹੈ ਜਿਸ ’ਚ ਉਸ ਨੇ ਆਕਸੀਜਨ ਮਾਸਕ ਪਾਇਆ ਹੋਇਆ ਹੈ। ਇਸ ਤਸਵੀਰ ਤੋਂ ਸਾਫ਼ ਪਤਾ ਚੱਲਦਾ ਹੈ ਕਿ ਉਹ ਬੱਚਾ ਕੋਰੋਨਾ ਵਾਇਰਸ ਨਾਲ ਜੰਗ ਲੜ ਰਿਹਾ ਹੈ। ਤਸਵੀਰ ਸਾਂਝੀ ਕਰਦੇ ਹੋਏ ਮੀਰਾ ਨੇ ਲਿਖਿਆ ਕਿ-‘ਮੇਰਾ ਦਿਲ ਟੁੱਟ ਗਿਆ ਹੈ। ਇਸ ਦੇ ਲਈ ਕੋਈ ਬਹਾਨਾ ਨਹੀਂ ਹੈ’। ਪ੍ਰਸ਼ੰਸਕ ਇਸ ਤਸਵੀਰ 'ਤੇ ਕਾਫ਼ੀ ਦੁੱਖ ਪ੍ਰਗਟਾ ਰਹੇ ਹਨ।

ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਕਾਰਨ ਭਾਰਤ ਦੀ ਹਾਲਤ ਬਹੁਤ ਖਰਾਬ ਹੋ ਗਈ ਹੈ। ਦਵਾਈਆਂ, ਬੈੱਡ ਅਤੇ ਆਕਸੀਜਨ ਦੀ ਘਾਟ ਆ ਰਹੀ ਹੈ। ਸਿਤਾਰਿਆਂ ਨੇ ਕੋਰੋਨਾ ਮਰੀਜ਼ਾਂ ਦੀ ਮਦਦ ਲਈ ਹੱਥ ਵਧਾਇਆ ਹੈ। ਸੋਨੂੰ ਸੂਦ, ਸਲਮਾਨ ਖ਼ਾਨ, ਮੀਕਾ ਸਿੰਘ, ਅਕਸ਼ੈ ਕੁਮਾਰ ਅਤੇ ਰਵੀਨਾ ਟੰਡਨ ਸਮੇਤ ਕਈ ਸਿਤਾਰੇ ਵੀ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ।
ਸਲਮਾਨ ਖ਼ਾਨ ਦੀਆਂ ਇਹ ਫ਼ਿਲਮਾਂ ਦੇਖ ਪਹਿਲਾਂ ਵੀ ਲੋਕ ਮਾਰ ਚੁੱਕੇ ਨੇ ਆਪਣੇ ਮੱਥੇ ’ਤੇ ਹੱਥ, ਲੰਮੀ ਹੈ ਲਿਸਟ
NEXT STORY