ਜਲੰਧਰ (ਬਿਊਰੋ)- ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ਼ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਅਕਸਰ ਕਿਸੇ ਨਾਂ ਕਿਸੇ ਕਾਰਨ ਸੁਰਖੀਆਂ 'ਚ ਆ ਹੀ ਜਾਂਦੀ ਹੈ।

'ਬਿੱਗ ਬੌਸ' ਤੋਂ ਬਾਅਦ ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਸ਼ਹਿਨਾਜ਼ ਇੱਕ ਵਾਰ ਫਿਰ ਆਪਣੀ ਨਵੀਂ ਲੁੱਕ ਕਾਰਨ ਚਰਚਾ 'ਚ ਆ ਗਈ ਹੈ। ਹਾਲ ਹੀ 'ਚ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਸ ਦਾ ਬੋਲਡ ਅੰਦਾਜ਼ ਵੇਖਣ ਨੂੰ ਮਿਲ ਰਿਹਾ ਹੈ।

ਦੱਸ ਦਈਏ ਕਿ ਸ਼ਹਿਨਾਜ਼ ਕੌਰ ਗਿੱਲ ਬਤੌਰ ਮਾਡਲ ਕਈ ਪੰਜਾਬੀ ਗੀਤਾਂ 'ਚ ਕੰਮ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ 'ਚ ਵੀ ਅਦਾਕਾਰੀ ਕਰ ਚੁੱਕੀ ਹੈ।

ਸ਼ਹਿਨਾਜ਼ ਕੌਰ ਗਿੱਲ ਉਂਝ ਤਾਂ ਪੰਜਾਬੀ ਇੰਡਸਟਰੀ ਦਾ ਮੰਨਿਆ ਪ੍ਰਮੰਨਿਆ ਚਿਹਰਾ ਹੈ ਪਰ ਸ਼ਹਿਨਾਜ਼ ਉਸ ਵੇਲੇ ਚਰਚਾ 'ਚ ਆਈ ਸੀ, ਜਦੋਂ ਉਸ ਨੇ 'ਬਿੱਗ ਬੌਸ' 'ਚ ਹਿੱਸਾ ਲਿਆ ਸੀ।

ਸ਼ਹਿਨਾਜ਼ ਗਿੱਲ ਦੀਆਂ ਇਹ ਤਸਵੀਰਾਂ ਮਿੰਟਾਂ 'ਚ ਹੀ ਵਾਇਰਲ ਹੋ ਗਈਆਂ, ਜਿਨ੍ਹਾਂ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।



ਜੈਸਮੀਨ ਭਾਸੀਨ ਨੇ ਸਾਂਝੀਆਂ ਕੀਤੀਆਂ ਦਿਲਕਸ਼ ਤਸਵੀਰਾਂ
NEXT STORY