ਜਲੰਧਰ- ਸਲਮਾਨ ਖ਼ਾਨ ਦੇ ਸ਼ੋਅ ਬਿੱਗ ਬੌਸ ਨਾਲ ਮਸ਼ਹੂਰ ਹੋਈ ਅਦਾਕਾਰਾ ਸ਼ਹਿਨਾਜ਼ ਗਿੱਲ ਹਰ ਰੋਜ਼ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਸ਼ਹਿਨਾਜ਼ ਗਿੱਲ ਖੂਬਸੂਰਤੀ ਦੇ ਮਾਮਲੇ 'ਚ ਕਈ ਬਾਲੀਵੁੱਡ ਅਤੇ ਟੀਵੀ ਅਦਾਕਾਰਾਂ ਨਾਲ ਮੁਕਾਬਲਾ ਕਰਦੀ ਹੈ।

ਬਿੱਗ ਬੌਸ ਫੇਮ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ।ਸਾਹਮਣੇ ਆਈਆਂ ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਸਲਵਾਰ ਸੂਟ 'ਚ ਨਜ਼ਰ ਆ ਰਹੀ ਹੈ।

ਸ਼ਹਿਨਾਜ਼ ਨੇ ਆਪਣੇ ਲੁੱਕ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਹੈ।ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਨੇ ਆਪਣੇ ਦੇਸੀ ਲੁੱਕ ਨਾਲ ਇੰਟਰਨੈੱਟ 'ਤੇ ਹਲਚਲ ਮਚਾ ਦਿੱਤੀ ਹੈ।

ਸ਼ਹਿਨਾਜ਼ ਦੀਆਂ ਇਨ੍ਹਾਂ ਤਸਵੀਰਾਂ 'ਤੇ ਲੋਕ ਕਾਫੀ ਪ੍ਰਤੀਕਿਰਿਆ ਦੇ ਰਹੇ ਹਨ।ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਗਿੱਲ ਨੇ ਕੈਮਰੇ ਦੇ ਸਾਹਮਣੇ ਕਈ ਪੋਜ਼ ਦਿੱਤੇ ਹਨ।

ਸ਼ਹਿਨਾਜ਼ ਦਾ ਹਰ ਪੋਜ਼ ਇੰਟਰਨੈੱਟ 'ਤੇ ਵਾਇਰਲ ਹੋ ਰਿਹਾ ਹੈ।ਲੇਟੈਸਟ ਫੋਟੋਸ਼ੂਟ 'ਚ ਸ਼ਹਿਨਾਜ਼ ਗਿੱਲ 'ਸਰ੍ਹੋਂ ਦੇ ਫੁੱਲ' ਵਾਂਗ ਲੱਗ ਰਹੀ ਹੈ। ਸ਼ਹਿਨਾਜ਼ ਨੇ ਪੀਲੇ ਸੂਟ 'ਚ ਆਪਣੇ ਪ੍ਰਸ਼ੰਸਕਾਂ ਨੂੰ ਖੁਸ਼ ਕੀਤਾ ਹੈ।

ਹਾਲੀਵੁੱਡ ਅਦਾਕਾਰਾ ਐਂਜਲੀਨਾ ਜੋਲੀ ਦੇ ਪੁੱਤਰ ਦਾ ਹੋਇਆ ਐਕਸੀਡੈਂਟ, ਹਾਲਤ ਸਥਿਰ
NEXT STORY