ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਸ਼ੱਕਰ ਪਾਰੇ’ ਆਪਣੇ ਟਰੇਲਰ ਤੇ ਗੀਤ ‘ਡੀ. ਜੇ. ਵਾਲੇ’ ਨਾਲ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਹੁਣ ਫ਼ਿਲਮ ਦਾ ਦੂਜਾ ਗੀਤ ਕੱਲ ਯਾਨੀ 22 ਜੁਲਾਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।
ਇਸ ਗੀਤ ਦਾ ਪੋਸਟਰ ਸਾਹਮਣੇ ਆ ਚੁੱਕਾ ਹੈ। ਪੋਸਟਰ ’ਚ ਏਕਲਵਿਆ ਪਦਮ ਤੇ ਲਵੀ ਗਿੱਲ ਨੂੰ ਰੋਮਾਂਟਿਕ ਅੰਦਾਜ਼ ’ਚ ਦੇਖਿਆ ਜਾ ਸਕਦਾ ਹੈ। ਪੋਸਟਰ ਤੋਂ ਪਤਾ ਚੱਲਦਾ ਹੈ ਕਿ ‘ਮਹਿਕ ਤੇਰੀ’ ਇਕ ਰੋਮਾਂਟਿਕ ਗੀਤ ਹੋਣ ਵਾਲਾ ਹੈ।
ਇਹ ਖ਼ਬਰ ਵੀ ਪੜ੍ਹੋ : ਅਫਸਾਨਾ ਖ਼ਾਨ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਨੂੰ ਮਿਲਣ ਮਗਰੋਂ ਸਾਂਝੀ ਕੀਤੀ ਭਾਵੁਕ ਪੋਸਟ
ਇਸ ਗੀਤ ਨੂੰ ਪ੍ਰਭ ਗਿੱਲ ਨੇ ਆਵਾਜ਼ ਦਿੱਤੀ ਹੈ। ਗੀਤ ਦੇ ਬੋਲ ਅਦਾਬ ਨੇ ਦਿੱਤੇ ਹਨ। ਇਸ ਨੂੰ ਮਿਊਜ਼ਿਕ ਰੋਮੀਓ ਨੇ ਦਿੱਤਾ ਹੈ।
ਦੱਸ ਦੇਈਏ ਕਿ ‘ਸ਼ੱਕਰ ਪਾਰੇ’ ਫ਼ਿਲਮ 5 ਅਗਸਤ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਦੇ ਟਰੇਲਰ ਨੂੰ ਹੁਣ ਤਕ 5.8 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਉਥੇ ਗੀਤ ‘ਡੀ. ਜੇ. ਵਾਲੇ’ ਦੀ ਗੱਲ ਕਰੀਏ ਤਾਂ ਇਸ ਗੀਤ ਨੂੰ ਯੂਟਿਊਬ ’ਤੇ 5.2 ਮਿਲੀਅਨ ਤੋਂ ਵੱਧ ਵਿਊਜ਼ ਹਾਸਲ ਹੋਏ ਹਨ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅਮੀਸ਼ਾ ਪਟੇਲ ਖ਼ਿਲਾਫ਼ ਕੋਰਟ ਨੇ ਜਾਰੀ ਕੀਤਾ ਵਾਰੰਟ, 11 ਲੱਖ ਲੈ ਕੇ ਇੰਵੈਂਟ 'ਚ ਨਾ ਪਹੁੰਚਣ ਦਾ ਦੋਸ਼
NEXT STORY