ਮੁੰਬਈ : ਬਾਲੀਵੁੱਡ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਬੀਤੇ ਦਿਨੀਂ ਐੱਨ.ਸੀ.ਬੀ (ਨਾਰਕੋਟਿਕਸ ਕੰਟਰੋਲ ਬਿਊਰੋ) ਨੇ ਡਰੱਗ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀ। ਲੰਬੀ ਜੱਦੋਜਹਿਦ ਤੋਂ ਬਾਅਦ 29 ਅਕਤੂਬਰ ਨੂੰ ਆਰੀਅਨ ਨੂੰ ਜ਼ਮਾਨਤ ਮਿਲ ਗਈ। ਇਸ ਦੌਰਾਨ ਆਰੀਅਨ ਖਾਨ ਦੇ ਡਰੱਗ ਮਾਮਲੇ ਨੇ ਕਾਫੀ ਸੁਰਖੀਆਂ ਬਟੋਰੀਆਂ ਸਨ। ਇਸ ਨਾਲ ਹੀ ਬਾਲੀਵੁੱਡ ਦੇ ਕਈ ਸਿਤਾਰਿਆਂ ਤੇ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੇ ਇਸ ਪੂਰੇ ਮਾਮਲੇ 'ਚ ਸ਼ਾਹਰੁਖ ਖਾਨ ਅਤੇ ਉਨ੍ਹਾਂ ਦੇ ਪਰਿਵਾਰ ਦਾ ਸਾਥ ਦਿੱਤਾ।
ਇਨ੍ਹਾਂ ਵਿਚੋਂ ਅਦਾਕਾਰ ਤੋਂ ਸਿਆਸਤਦਾਨ ਬਣੇ ਸ਼ਤਰੂਘਨ ਸਿਨਹਾ ਦਾ ਨਾਂ ਵੀ ਸ਼ਾਮਲ ਹੈ। ਸ਼ਤਰੂਘਨ ਸਿਨਹਾ ਨੇ ਆਰੀਅਨ ਡਰੱਗਜ਼ ਮਾਮਲੇ 'ਚ ਸ਼ਾਹਰੁਖ ਖਾਨ ਦਾ ਲਗਾਤਾਰ ਸਮਰਥਨ ਕੀਤਾ ਸੀ। ਹੁਣ ਇਸ ਦਿੱਗਜ ਅਦਾਕਾਰ ਨੇ ਆਪਣੇ ਬੱਚਿਆਂ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਸ਼ਤਰੂਘਨ ਸਿਨਹਾ ਨੇ ਕਿਹਾ ਕਿ ਉਨ੍ਹਾਂ ਦੀ ਧੀ ਸੋਨਾਕਸ਼ੀ ਸਿਨਹਾ, ਦੋਵੇਂ ਪੁੱਤਰ ਲਵ ਅਤੇ ਕੁਸ਼ ਨੇ ਕਦੇ ਵੀ ਨਸ਼ਾ ਨਹੀਂ ਕੀਤਾ। ਉਨ੍ਹਾਂ ਦੀ ਦੇਖਭਾਲ ਬਹੁਤ ਵਧੀਆ ਰਹੀ ਹੈ। ਜਿਸ ਕਾਰਨ ਉਹ ਨਸ਼ੇ ਦੇ ਕਦੇ ਆਦੀ ਨਹੀਂ ਹੋਏ।
ਸ਼ਤਰੂਘਨ ਸਿਨਹਾ ਨੇ ਹਾਲ ਹੀ ਵਿਚ ਟੀਵੀ ਚੈਨਲ ਐੱਨ.ਡੀ.ਵੀ ਇੰਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਰੂਜ਼ ਸ਼ਿਪ ਡਰੱਗਜ਼ ਮਾਮਲੇ 'ਚ ਆਰੀਅਨ ਖਾਨ ਦੀ ਜ਼ਮਾਨਤ 'ਚ ਐੱਨ.ਸੀ.ਬੀ. ਦੀ ਭੂਮਿਕਾ 'ਤੇ ਵੀ ਸਵਾਲ ਖੜ੍ਹੇ ਕੀਤੇ। ਸ਼ਤਰੂਘਨ ਸਿਨਹਾ ਨੇ ਕਿਹਾ, ‘ਚੁਣੌਤੀ ਹੋਵੇ ਜਾਂ ਨਾ ਹੋਵੇ, ਅਜਿਹਾ ਹੋਣਾ ਚਾਹੀਦਾ ਹੈ। ਮੈਂ ਸ਼ੁਰੂ ਤੋਂ ਹੀ ਮੰਨਦਾ ਹਾਂ, ਮੈਂ ਪ੍ਰਚਾਰ ਤੇ ਅਭਿਆਸ ਕਰਦਾ ਹਾਂ, ਮੈਂ ਤੰਬਾਕੂ ਵਿਰੋਧੀ ਮੁਹਿੰਮ ਕਰਦਾ ਹਾਂ। ਮੈਂ ਹਮੇਸ਼ਾ ਕਹਿੰਦਾ ਹਾਂ 'ਨਸ਼ਿਆਂ ਨੂੰ ਨਾਂਹ ਕਹੋ ਅਤੇ ਤੰਬਾਕੂ 'ਤੇ ਪਾਬੰਦੀ ਲਗਾਓ।'
ਸ਼ਤਰੂਘਨ ਸਿਨਹਾ ਨੇ ਅੱਗੇ ਕਿਹਾ, 'ਅੱਜ ਮੈਂ ਇਸ ਮਾਮਲੇ 'ਚ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਂ ਆਪਣੇ ਤਿੰਨ ਬੱਚਿਆਂ ਲਵ, ਕੁਸ਼ ਅਤੇ ਧੀ ਸੋਨਾਕਸ਼ੀ ਬਾਰੇ ਬੜੇ ਮਾਣ ਨਾਲ ਕਹਿ ਸਕਦਾ ਹਾਂ, ਮੈਂ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਾਲਿਆ ਹੈ। ਮੈਂ ਨਾ ਤਾਂ ਉਨ੍ਹਾਂ ਨੂੰ ਅਜਿਹੀ ਕਿਸੇ ਆਦਤ ਵਿਚ ਪਾਇਆ ਹੈ, ਨਾ ਸੁਣਿਆ ਹੈ, ਨਾ ਉਨ੍ਹਾਂ ਨੂੰ ਦੇਖਿਆ ਹੈ ਅਤੇ ਨਾ ਹੀ ਉਹ ਅਜਿਹਾ ਕੋਈ ਕੰਮ ਕਰਦੇ ਹਨ। ਇਹ ਮਾਪਿਆਂ ਦੀ ਜ਼ਿੰਮੇਵਾਰੀ ਹੈ ਕਿ ਉਹ ਆਪਣੇ ਬੱਚੇ ਵੱਲ ਧਿਆਨ ਦੇਣ ਅਤੇ ਇਹ ਦੇਖਣ ਕਿ ਕਿਤੇ ਉਨ੍ਹਾਂ ਦਾ ਬੱਚਾ ਇਕੱਲਾ ਤਾਂ ਨਹੀਂ ਹੈ ਜਾਂ ਗਲਤ ਸੰਗਤ ਵਿੱਚ ਨਹੀਂ ਪੈ ਰਿਹਾ। ਮਾਤਾ-ਪਿਤਾ ਨੂੰ ਆਪਣੇ ਬੱਚਿਆਂ ਦੇ ਨਾਲ ਬੈਠਣਾ ਚਾਹੀਦਾ ਹੈ ਅਤੇ ਇੱਕ ਸਮੇਂ ਵਿਚ ਇਕੱਠੇ ਭੋਜਨ ਖਾਣਾ ਚਾਹੀਦਾ ਹੈ।
ਰਿਹਾਈ ਤੋਂ ਬਾਅਦ 'ਮੰਨਤ' ਤੋਂ ਆਰੀਅਨ ਖ਼ਾਨ ਦੀਆਂ ਤਸਵੀਰਾਂ ਆਈਆਂ ਸਾਹਮਣੇ, ਇੰਝ ਕਰ ਰਿਹੈ ਰਿਲੈਕਸ
NEXT STORY