ਐਂਟਰਟੇਨਮੈਂਟ ਡੈਸਕ- ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਨੇ ਬੀਤੇ ਦਿਨੀਂ ਆਪਣਾ 32ਵਾਂ ਜਨਮਦਿਨ ਸੈਲੀਬ੍ਰੇਟ ਕੀਤਾ। ਹਾਲ ਹੀ 'ਚ ਸ਼ਹਿਨਾਜ਼ ਗਿੱਲ ਨੇ ਆਪਣੇ ਬਰਥਡੇ ਸੈਲੀਬ੍ਰੇਟ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਫੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਇਨ੍ਹਾਂ ਤਸਵੀਰਾਂ 'ਚ ਸ਼ਹਿਨਾਜ਼ ਦੇ ਰੂਪ ਗੁਲਾਬੀ ਤੇ ਚਿੱਟੇ ਰੰਗ ਦੇ ਗੁਬਾਰਿਆਂ ਨਾਲ ਸਜਾਇਆ ਗਿਆ ਹੈ ਅਤੇ ਨਾਲ ਹੀ ਹੈਪੀ ਬਰਥਡੇ ਵੀ ਲਿਖਿਆ ਹੋਇਆ ਹੈ। ਫੈਨਜ਼ ਵੀ ਇਨ੍ਹਾਂ ਤਸਵੀਰਾਂ ਹੇਠਾਂ ਕੁਮੈਂਟ ਕਰਕੇ ਸ਼ਹਿਨਾਜ਼ ਨੂੰ ਬਰਥਡੇ ਵਿਸ਼ ਕਰ ਰਹੇ ਹਨ।

ਦੱਸ ਦਈਏ ਕਿ ਪੰਜਾਬੀ ਫ਼ਿਲਮਾਂ ਅਤੇ ਮਿਊਜ਼ਿਕ ਵੀਡੀਓਜ਼ ਰਾਹੀਂ ਟੀ. ਵੀ. ਦੇ ਸਭ ਤੋਂ ਵਿਵਾਦਤ ਰਿਐਲਿਟੀ ਸ਼ੋਅ 'ਬਿੱਗ ਬੌਸ' 'ਚ ਪਹੁੰਚਣ ਵਾਲੀ ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਕੌਰ ਗਿੱਲ ਕਿਸੇ ਨਾ ਕਿਸੇ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ।

ਸ਼ਹਿਨਾਜ਼ ਕੌਰ ਗਿੱਲ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ ਅਤੇ ਆਪਣੇ ਪ੍ਰਸ਼ੰਸਕਾਂ ਨਾਲ ਦਿਲਚਸਪ ਪੋਸਟਾਂ ਸਾਂਝੀਆਂ ਕਰਦੀ ਰਹਿੰਦੀ ਹੈ।

ਸ਼ਹਿਨਾਜ਼ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਪ੍ਰਸ਼ੰਸਕਾਂ ਨੂੰ ਜਾਣਕਾਰੀ ਦਿੰਦੇ ਹੋਏ ਆਪਣੀ ਅਗਲੀ ਫਿਲਮ ‘ਇਕ ਕੁੜੀ’ ਦਾ ਪੋਸਟਰ ਸਾਂਝਾ ਕੀਤਾ ਸੀ।

ਅਮਰਜੀਤ ਸਿੰਘ ਸਾਰੋਂ ਦੇ ਨਿਰਦੇਸ਼ਨ ‘ਚ ਬਣੀ ਇਸ ਫ਼ਿਲਮ ‘ਚ ਸ਼ਹਿਨਾਜ਼ ਮੁੱਖ ਭੂਮਿਕਾ ‘ਚ ਹੈ। ‘ਇਕ ਕੁੜੀ’ 13 ਜੂਨ 2025 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

Baba Siddiqui ਕਤਲ ਕਾਂਡ 'ਚ ਹੁਣ ਤਕ ਦਾ ਸਭ ਤੋਂ ਵੱਡਾ ਖੁਲ੍ਹਾਸਾ, ਇਸ ਲਈ ਕਰਵਾਇਆ ਗਿਆ ਕਤਲ
NEXT STORY