ਚੰਡੀਗੜ੍ਹ (ਬਿਊਰੋ)– ਸ਼ਹਿਨਾਜ਼ ਗਿੱਲ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੀ ਹੈ। ਹਾਲ ਹੀ ’ਚ ਸ਼ਹਿਨਾਜ਼ ਗਿੱਲ ਦਾ ਗੁਰੂ ਰੰਧਾਵਾ ਨਾਲ ਗੀਤ ‘ਮੂਨ ਰਾਈਜ਼’ ਰਿਲੀਜ਼ ਹੋਇਆ ਹੈ, ਜਿਸ ਨੂੰ ਲੋਕਾਂ ਵਲੋਂ ਖ਼ੂਬ ਪਸੰਦ ਕੀਤਾ ਜਾ ਰਿਹਾ ਹੈ।
ਉਥੇ ਸ਼ਹਿਨਾਜ਼ ਗਿੱਲ ਨੇ ਕੁਝ ਸਮਾਂ ਪਹਿਲਾਂ ਹੀ ਆਪਣੇ ਨਵੇਂ ਫੋਟੋਸ਼ੂਟ ਦੀਆਂ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ’ਚ ਸ਼ਹਿਨਾਜ਼ ਗਿੱਲ ਨੇ ਵ੍ਹਾਈਟ ਸਵੈਟਰ ਪਹਿਨ ਰੱਖਿਆ ਹੈ, ਜਿਸ ’ਚ ਉਹ ਬੇਹੱਦ ਕਿਊਟ ਲੱਗ ਰਹੀ ਹੈ।
ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਨੇ ਇਹ ਫੋਟੋਸ਼ੂਟ ਮਸ਼ਹੂਰ ਫੋਟੋਗ੍ਰਾਫਰ ਡੱਬੂ ਰਤਨਾਨੀ ਤੋਂ ਕਰਵਾਇਆ ਹੈ। ਸ਼ਹਿਨਾਜ਼ ਗਿੱਲ ਪਹਿਲਾਂ ਵੀ ਡੱਬੂ ਰਤਨਾਨੀ ਨਾਲ ਕਈ ਫੋਟੋਸ਼ੂਟ ਕਰਵਾ ਚੁੱਕੀ ਹੈ।
ਸ਼ਹਿਨਾਜ਼ ਗਿੱਲ ਦੀਆਂ ਫ਼ਿਲਮਾਂ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਜਲਦ ਉਹ ਸਲਮਾਨ ਖ਼ਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ’ਚ ਨਜ਼ਰ ਆਉਣ ਵਾਲੀ ਹੈ। ਫ਼ਿਲਮ ’ਚ ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਦੇ ਹੋਣ ਦੀ ਵੀ ਚਰਚਾ ਹੈ।
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਨਿਰਮਾਤਾ ਵਿਨੋਦ ਭਾਨੁਸ਼ਾਲੀ ਨੇ ਮਨਾਇਆ 50ਵਾਂ ਬਰਥਡੇ
NEXT STORY