ਜਲੰਧਰ (ਬਿਊਰੋ) : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ਼ ਅਖਵਾਉਣ ਵਾਲੀ ਸ਼ਹਿਨਾਜ਼ ਕੌਰ ਗਿੱਲ ਅਕਸਰ ਕਿਸੇ ਨਾਂ ਕਿਸੇ ਕਾਰਨ ਸੁਰਖੀਆਂ 'ਚ ਆ ਹੀ ਜਾਂਦੀ ਹੈ। 'ਬਿੱਗ ਬੌਸ' ਤੋਂ ਬਾਅਦ ਪੰਜਾਬੀ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾਉਣ ਵਾਲੀ ਸ਼ਹਿਨਾਜ਼ ਇੱਕ ਵਾਰ ਫਿਰ ਆਪਣੀ ਨਵੀਂ ਲੁੱਕ ਕਾਰਨ ਚਰਚਾ 'ਚ ਆ ਗਈ ਹੈ। ਜੀ ਹਾਂ, ਇਸ ਵਾਰ ਸ਼ਹਿਨਾਜ਼ ਕੌਰ ਟ੍ਰੈਡੀਸ਼ਨਲ ਲੁੱਕ 'ਚ ਨਜ਼ਰ ਆਈ, ਜਿਸ 'ਚ ਉਹ ਬਹੁਤ ਸੋਹਣੀ ਲੱਗ ਰਹੀ ਹੈ। ਫੈਨਜ਼ ਨੂੰ ਵੀ ਉਸ ਦਾ ਇਹ ਲੁੱਕ ਬਹੁਤ ਪਸੰਦ ਆ ਰਿਹਾ ਹੈ।

ਹਾਲ ਹੀ 'ਚ ਸ਼ਹਿਨਾਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਤੇ ਫੈਨਜ਼ ਵੱਖ-ਵੱਖ ਕੁਮੈਂਟ ਕਰਕੇ ਸ਼ਹਿਨਾਜ਼ ਦੀ ਤਾਰੀਫ਼ ਕਰ ਰਹੇ ਹਨ।

ਦੱਸ ਦਈਏ ਕਿ ਸ਼ਹਿਨਾਜ਼ ਕੌਰ ਗਿੱਲ ਹਾਲ ਹੀ 'ਚ 'ਸਾਊਥ ਫ਼ਿਲਮ ਫੇਅਰ ਐਵਾਰਡ 2022' 'ਚ ਸ਼ਾਮਲ ਹੋਣ ਪਹੁੰਚੀ ਸੀ। ਇਸ ਦੌਰਾਨ ਸ਼ਹਿਨਾਜ਼ ਨੇ ਹਰੇ ਰੰਗ ਦੀ ਸਾੜ੍ਹੀ ਪਾਈ ਸੀ, ਜਿਸ 'ਚ ਉਹ ਬੇਹੱਦ ਖ਼ੂਬਸੂਰਤ ਲੱਗ ਰਹੀ ਸੀ। ਸ਼ਹਿਨਾਜ਼ ਨੇ ਡੀਪ ਨੈਕ ਬਲਾਊਜ ਪਾਇਆ ਹੋਇਆ ਹੈ।

ਸ਼ਹਿਨਾਜ਼ ਨੇ ਲਾਈਟ ਮੇਅਕਪ ਕੀਤਾ ਹੈ ਤੇ ਹੇਅਰ ਬਨ ਬਣਾਇਆ ਹੋਇਆ ਹੈ। ਇਸ ਨਾਲ ਹੱਥਾਂ 'ਚ ਚੂੜੀਆਂ ਗਲੇ 'ਚ ਗਹਿਣੇ ਅਤੇ ਵਾਲਾਂ 'ਚ ਗਜ਼ਰਾ ਲਾ ਕੇ ਸ਼ਹਿਨਾਜ਼ ਨੇ ਆਪਣੇ ਲੁੱਕ ਨੂੰ ਪੂਰਾ ਕੀਤਾ ਹੈ।

ਸ਼ਹਿਨਾਜ਼ ਨੇ ਆਪਣੇ ਸਾੜ੍ਹੀ ਵਾਲੇ ਲੁੱਕ ਦੀਆਂ ਤਸਵੀਰਾਂ ਇੰਸਟਾਗ੍ਰਾਮ'ਤੇ ਸ਼ੇਅਰ ਕਰਦਿਆਂ ਕੈਪਸ਼ਨ 'ਚ ਲਿਖਿਆ, #AboutLastNight #FilmFareSouth2022 Reigning my love for the timeless classic #kanjivaram saree 🤍'

ਪ੍ਰਸ਼ੰਸਕਾਂ ਨੇ ਕੀਤੀਆਂ ਟਿੱਪਣੀਆਂ
ਸ਼ਹਿਨਾਜ਼ ਗਿੱਲ ਦੀਆਂ ਤਸਵੀਰਾਂ 'ਤੇ ਟਿੱਪਣੀ ਕਰਦੇ ਹੋਏ ਇੱਕ ਯੂਜ਼ਰ ਨੇ ਕਿਹਾ, "ਕੀ ਕੋਈ ਰਵਾਇਤੀ ਲੁੱਕ 'ਚ ਵੀ ਇੰਨਾ ਹੌਟ ਲੱਗ ਸਕਦਾ ਹੈ?" ਇੱਕ ਹੋਰ ਯੂਜ਼ਰ ਨੇ ਕਿਹਾ, "ਮੈਂ ਦੱਖਣੀ ਭਾਰਤ ਤੋਂ ਹਾਂ ਅਤੇ ਮੈਂ ਸ਼ਹਿਨਾਜ਼ ਨੂੰ ਸਾਊਥ ਲੁੱਕ 'ਚ ਦੇਖਣਾ ਚਾਹੁੰਦਾ ਸੀ, ਅੱਜ ਮੇਰੀ ਇੱਛਾ ਪੂਰੀ ਹੋ ਗਈ ਹੈ।" ਅਦਾਕਾਰਾ ਦੀ ਤਾਰੀਫ਼ ਕਰਦੇ ਹੋਏ ਇੱਕ ਯੂਜ਼ਰ ਨੇ ਕਿਹਾ, "ਤੁਸੀਂ ਬਹੁਤ ਖ਼ੂਬਸੂਰਤ ਲੱਗ ਰਹੇ ਹੋ ਸਨਾ, ਖੂਬਸੂਰਤ, ਬਹੁਤ ਪਿਆਰੀ... ਲਵ ਯੂ ਸਨਾ।" ਇਕ ਯੂਜ਼ਰ ਨੇ ਉਸ ਦੇ ਗਜਰੇ ਦੀ ਤਾਰੀਫ਼ ਕਰਦੇ ਹੋਏ ਕਿਹਾ, ''ਤੁਸੀਂ ਗਜਰੇ ਨੂੰ ਵਾਲਾਂ 'ਚ ਪਾ ਕੇ ਕਮਾਲ ਲੱਗ ਰਹੇ ਹੋ।''

ਵਰਕ ਫਰੰਟ ਦੀ ਗੱਲ ਕਰੀਏ ਤਾਂ ਸ਼ਹਿਨਾਜ਼ ਕੌਰ ਗਿੱਲ ਨੇ 'ਬਿੱਗ ਬੌਸ 13' ਤੋਂ ਬਾਅਦ ਬਾਲੀਵੁੱਡ 'ਚ ਆਪਣੀ ਵੱਖਰੀ ਪਛਾਣ ਬਣਾ ਲਈ ਹੈ। 'ਬਿੱਗ ਬੌਸ' ਹਾਊਸ 'ਚ ਸ਼ਹਿਨਾਜ਼ ਨੇ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਨਾਲ ਆਪਣੀ ਦੋਸਤੀ, ਆਪਣੇ ਪਿਆਰੇ ਤੇ ਚੁੱਲਬੁਲੇ ਅੰਦਾਜ਼ ਨਾਲ ਦਰਸ਼ਕਾਂ ਦਿਲ ਜਿੱਤਿਆ ਸੀ। ਜਲਦ ਹੀ ਸ਼ਹਿਨਾਜ਼ ਬਾਲੀਵੁੱਡ ਦੇ ਸੁਪਰ ਸਟਾਰ ਸਲਮਾਨ ਖ਼ਾਨ ਦੀ ਆਉਣ ਵਾਲੀ ਫ਼ਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਨਾਲ ਆਪਣਾ ਬਾਲੀਵੁੱਡ ਡੈਬਿਊ ਕਰਨ ਜਾ ਰਹੀ ਹੈ।

ਸਾਊਥ ਸੁਪਰਸਟਾਰ ਨਯਨਤਾਰਾ-ਵਿਗਨੇਸ਼ ਬਣੇ ਮਾਤਾ-ਪਿਤਾ, ਸਰੋਗੇਸੀ ਰਾਹੀਂ ਜੁੜਵਾਂ ਬੱਚਿਆਂ ਦਾ ਕੀਤਾ ਸਵਾਗਤ
NEXT STORY