ਚੰਡੀਗੜ੍ਹ (ਬਿਊਰੋ) - ਪੰਜਾਬੀ ਅਦਾਕਾਰਾ ਤੇ ਗਾਇਕਾ ਸ਼ਹਿਨਾਜ਼ ਕੌਰ ਗਿੱਲ ਨੇ ਆਪਣੀ ਨਵੀਂ ਤਸਵੀਰ ਸਾਂਝੀ ਕੀਤੀ ਹੈ। ਤਸਵੀਰ 'ਚ ਉਹ ਫਲੋਰਲ ਡਰੈੱਸ 'ਚ ਬਹੁਤ ਹੀ ਪਿਆਰੀ ਨਜ਼ਰ ਆ ਰਹੀ ਹੈ। ਪ੍ਰਸ਼ੰਸਕਾਂ ਨੂੰ ਆਪਣੀ ਪਸੰਦੀਦਾ ਅਦਾਕਾਰਾ ਸ਼ਹਿਨਾਜ਼ ਗਿੱਲ ਦੀ ਇਹ ਤਸਵੀਰ ਕਾਫ਼ੀ ਪਸੰਦ ਆ ਰਹੀ ਹੈ। ਪ੍ਰਸ਼ੰਸਕ ਵੀ ਕੁਮੈਂਟ ਕਰਕੇ ਸ਼ਹਿਨਾਜ਼ ਦੀ ਤਾਰੀਫ਼ ਕਰ ਰਹੇ ਹਨ।
ਦੱਸ ਦਈਏ ਹਾਲ ਹੀ 'ਚ ਸ਼ਹਿਨਾਜ਼ ਕੌਰ ਗਿੱਲ ਨੂੰ 'ਚੰਡੀਗੜ੍ਹ ਮੋਸਟ ਡਿਜ਼ਾਇਰੇਬਲ ਵੂਮੈਨ 2020' ਦੀ ਸੂਚੀ 'ਚ ਪਹਿਲਾ ਸਥਾਨ ਮਿਲਿਆ ਹੈ। ਇਸ ਤੋਂ ਬਾਅਦ ਸ਼ਹਿਨਾਜ਼ ਗਿੱਲ ਬਹੁਤ ਖੁਸ਼ ਹੈ। ਉਹ ਅਕਸਰ ਹੀ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਦਰਸ਼ਕਾਂ ਨਾਲ ਸ਼ੇਅਰ ਕਰਦੀ ਰਹਿੰਦੀ ਹੈ।
'ਬਿੱਗ ਬੌਸ' ਸੀਜ਼ਨ 13 ਤੋਂ ਬਾਅਦ ਸ਼ਹਿਨਾਜ਼ ਗਿੱਲ ਦੀ ਫੈਨ ਫਾਲੋਵਿੰਗ ਦੁੱਗਣੀ-ਚੌਗਣੀ ਹੋ ਗਈ ਸੀ। ਸੋਸ਼ਲ ਮੀਡੀਆ 'ਤੇ ਸ਼ਹਿਨਾਜ਼ ਗਿੱਲ ਨੂੰ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਸ਼ਹਿਨਾਜ਼ ਗਿੱਲ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਕਈ ਨਾਮੀ ਗਾਇਕਾਂ ਦੇ ਮਿਊਜ਼ਿਕ ਵੀਡੀਓ 'ਚ ਉਹ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ 'ਚ ਵੀ ਕੰਮ ਕਰ ਚੁੱਕੀ ਹੈ। ਅਖੀਰਲੀ ਵਾਰ ਉਹ ਗਿੱਪੀ ਗਰੇਵਾਲ ਦੀ 'ਡਾਕਾ' ਫ਼ਿਲਮ 'ਚ ਨਜ਼ਰ ਆਈ ਸੀ। ਅਦਾਕਾਰਾ ਦੇ ਨਾਲ ਉਹ ਵਧੀਆ ਗਾਇਕਾ ਵੀ ਹੈ।
ਕੇ. ਆਰ. ਕੇ. ਨੇ ਮੁੜ ਲਿਆ ਮੀਕਾ ਸਿੰਘ ਨਾਲ ਪੰਗਾ, ਗਾਇਕ ਨੇ ਗੀਤ ਬਣਾ ਕੇ ਦਿੱਤਾ ਮੂੰਹ ਤੋੜ ਜਵਾਬ
NEXT STORY