ਮੁੰਬਈ (ਬਿਊਰੋ) : ਰਿਐਵਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' ਦੀ ਫੇਮਸ ਮੁਕਾਬਲੇਬਾਜ਼ ਸ਼ਹਿਨਾਜ਼ ਕੌਰ ਗਿੱਲ ਇਨ੍ਹੀਂ ਦਿਨੀਂ ਕਾਫ਼ੀ ਸੁਰਖੀਆਂ 'ਚ ਹੈ। 'ਬਿੱਗ ਬੌਸ 13' ਵਿਚ ਉਸ ਨੇ ਲੋਕਾਂ ਦਾ ਦਿਲ ਜਿੱਤਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਉਹ ਹਮੇਸ਼ਾ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਹਾਲ ਹੀ ਵਿਚ ਸ਼ਹਿਨਾਜ਼ ਕੌਰ ਗਿੱਲ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ ਵਿਚ ਸ਼ਹਿਨਾਜ਼ ਗੀਤ ਗਾਉਂਦੇ ਹੋਏ ਨਜ਼ਰ ਆ ਰਹੀ ਹੈ।
ਵੀਡੀਓ ਵਿਚ ਸ਼ਹਿਨਾਜ਼ ਕੌਰ ਗਿੱਲ ਫ਼ਿਲਮ 'ਕਬੀਰ ਸਿੰਘ' ਦੇ ਗੀਤ ‘ਕੈਸੇ ਹੁਆ’ ਗਾਉਂਦੇ ਨਜ਼ਰ ਆ ਰਹੀ ਹੈ। ਸ਼ਹਿਨਾਜ਼ ਆਪਣੀ ਆਵਾਜ਼ ਨਾਲ ਸਾਰਿਆਂ ਨੂੰ ਪਾਗਲ ਬਣਾ ਰਹੇ ਹਨ। ਸ਼ਹਿਨਾਜ਼ ਗਿੱਲ ਦੀ ਇਹ ਵੀਡੀਓ ਵੂਮਪਲਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਗਈ ਹੈ। ਸ਼ਹਿਨਾਜ਼ ਗਿੱਲ ਦੇ ਇਸ ਵੀਡੀਓ 'ਤੇ ਪ੍ਰਸ਼ੰਸਕ ਕਾਫ਼ੀ ਜ਼ਿਆਦਾ ਟਿੱਪਣੀਆਂ ਕਰ ਰਹੇ ਹਨ ਅਤੇ ਆਪਣੀ ਫੀਡਬੈਕ ਦੇ ਰਹੇ ਹਨ। ਪੰਜਾਬ ਦੀ ਕੈਟਰੀਨਾ ਕੈਫ, ਸ਼ਹਿਨਾਜ਼ ਗਿੱਲ ਅਕਸਰ ਆਪਣੀ ਵੀਡੀਓ ਨਾਲ ਧਮਾਕੇ ਕਰਦੀ ਹੈ।
ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਨੇ 'ਬਿੱਗ ਬੌਸ 13' ਨਾਲ ਇਕ ਜ਼ਬਰਦਸਤ ਪਛਾਣ ਬਣਾਈ ਹੈ। 'ਬਿੱਗ ਬੌਸ' ਦੇ ਘਰ ਵਿਚ ਰਹਿੰਦਿਆਂ ਸ਼ਹਿਨਾਜ਼ ਗਿੱਲ ਨੇ ਲੋਕਾਂ ਦਾ ਖੂਬ ਮਨੋਰੰਜਨ ਕੀਤਾ ਅਤੇ ਸਾਰਿਆਂ ਦੇ ਦਿਲਾਂ ਵਿਚ ਵੀ ਜਗ੍ਹਾ ਬਣਾਈ। ਖ਼ਾਸਕਰ 'ਬਿੱਗ ਬੌਸ 13' ਦੇ ਜੇਤੂ ਸਿਧਾਰਥ ਸ਼ੁਕਲਾ ਨਾਲ ਉਨ੍ਹਾਂ ਦੀ ਜੋੜੀ ਨੂੰ ਕਾਫ਼ੀ ਪਸੰਦ ਕੀਤਾ ਗਿਆ ਸੀ। ਖਾਸ ਗੱਲ ਇਹ ਹੈ ਕਿ 'ਬਿੱਗ ਬੌਸ 14' ਵਿਚ ਵੀ ਪ੍ਰਸ਼ੰਸਕ ਸ਼ਹਿਨਾਜ਼ ਗਿੱਲ ਦੀ ਐਂਟਰੀ ਦੀ ਮੰਗ ਕਰ ਰਹੇ ਹਨ।
ਉਡੀਕਾਂ ਖ਼ਤਮ, ਰਿਲੀਜ਼ ਹੋਇਆ 'ਮਿਰਜ਼ਾਪੁਰ 2' ਦਾ ਟਰੇਲਰ (ਵੀਡੀਓ)
NEXT STORY