ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਸ਼ੇਰ ਬੱਗਾ’ ਸਿਨੇਮਾਘਰਾਂ ’ਚ ਰਿਲੀਜ਼ ਹੋ ਚੁੱਕੀ ਹੈ। ਫ਼ਿਲਮ ’ਚ ਐਮੀ ਵਿਰਕ ਤੇ ਸੋਨਮ ਬਾਜਵਾ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ’ਚ ਐਮੀ ਤੇ ਸੋਨਮ ਤੋਂ ਇਲਾਵਾ ਦੀਪ ਸਹਿਗਲ, ਨਿਰਮਲ ਰਿਸ਼ੀ, ਕਾਕਾ ਕੌਟਕੀ, ਬਨਿੰਦਰ ਬੰਨੀ, ਰੂਪ ਖਟਕੜ, ਜਸਨੀਤ ਕੌਰ ਤੇ ਗੁਰਦਿਆਲ ਸਿੰਘ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ‘ਐੱਸ. ਵਾਈ. ਐੱਲ.’ ਗੀਤ ਨੇ ਕਿਹੜੇ-ਕਿਹੜੇ ਰਿਕਾਰਡ ਬਣਾ ਦਿੱਤੇ, ਪੜ੍ਹੋ ਇਸ ਖ਼ਬਰ ’ਚ
ਇਸ ਫ਼ਿਲਮ ਨੂੰ ਲੈ ਕੇ ਦਰਸ਼ਕਾਂ ਦੀ ਰਾਏ ਵੀ ਸਾਹਮਣੇ ਆ ਚੁੱਕੀ ਹੈ। ਦਰਸ਼ਕਾਂ ਵਲੋਂ ਫ਼ਿਲਮ ਨੂੰ ਸਰਾਹਿਆ ਜਾ ਰਿਹਾ ਹੈ। ਦਰਸ਼ਕਾਂ ਦਾ ਰੀਵਿਊ ਤੁਸੀਂ ਹੇਠ ਦਿੱਤੀ ਵੀਡੀਓ ’ਤੇ ਕਲਿੱਕ ਕਰਕੇ ਦੇਖ ਸਕਦੇ ਹੋ।
ਦੱਸ ਦੇਈਏ ਕਿ ਫ਼ਿਲਮ ਨੂੰ ਲਿਖਿਆ ਤੇ ਡਾਇਰੈਕਟ ਜਗਦੀਪ ਸਿੱਧੂ ਨੇ ਕੀਤਾ ਹੈ। ਫ਼ਿਲਮ ਦਲਜੀਤ ਥਿੰਦ ਤੇ ਐਮੀ ਵਿਰਕ ਵਲੋਂ ਪ੍ਰੋਡਿਊਸ ਕੀਤੀ ਗਈ ਹੈ। ਫ਼ਿਲਮ ਦੇ ਟਰੇਲਰ ਨੂੰ ਯੂਟਿਊਬ ’ਤੇ 16 ਮਿਲੀਅਨ ਯਾਨੀ 1 ਕਰੋੜ 60 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਫ਼ਿਲਮ ਦੇ ਗੀਤਾਂ ਨੂੰ ਵੀ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਫ਼ਿਲਮ ਐਮੀ ਵਿਰਕ ਤੇ ਸੋਨਮ ਬਾਜਵਾ ਦੇ ਆਲੇ-ਦੁਆਲੇ ਘੁੰਮਦੀ ਹੈ, ਜਿਹੜੇ ਵਿਦੇਸ਼ ’ਚ ਰਹਿੰਦੇ ਹਨ। ਇਸ ਦੌਰਾਨ ਸੋਨਮ ਗਰਭਵਤੀ ਹੋ ਜਾਂਦੀ ਹੈ ਤੇ ਕਿਵੇਂ ਅੱਗੇ ਦੇ ਹਾਲਾਤ ਦੋਵੇਂ ਸੰਭਾਲਦੇ ਹਨ, ਇਹ ਤੁਸੀਂ ਫ਼ਿਲਮ ’ਚ ਦੇਖ ਸਕਦੇ ਹੋ।
ਨੋਟ– ਤੁਹਾਨੂੰ ਇਹ ਫ਼ਿਲਮ ਕਿਵੇਂ ਦੀ ਲੱਗੀ? ਕੁਮੈਂਟ ਕਰਕੇ ਦੱਸੋ।
ਵਾਈਟ ਸ਼ਾਰਟ ਡਰੈੱਸ ’ਚ ਸ਼ੇਫ਼ਾਲੀ ਜਰੀਵਾਲਾ ਨੇ ਦਿਖਾਏ ਹੁਸਨ ਦੇ ਜਲਵੇ, ਦੇਖੋ ਤਸਵੀਰਾਂ
NEXT STORY