ਮੁੰਬਈ- ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਹਰ ਤਿਉਹਾਰ ਨੂੰ ਬਹੁਤ ਹੀ ਗਰਮਜੋਸ਼ੀ ਅਤੇ ਸ਼ਰਧਾ ਦੇ ਨਾਲ ਸੈਲੀਬ੍ਰੇਟ ਕਰਦੀ ਹੈ। ਜੀ ਹਾਂ ਹਰ ਵਾਰ ਦੀ ਤਰ੍ਹਾਂ ਵੀ ਇਸ ਵਾਰ ਵੀ ਆਪਣੇ ਬੱਚਿਆਂ ਦਾ ਭਾਈ-ਦੂਜ ਦਾ ਤਿਉਹਾਰ ਬਹੁਤ ਹੀ ਪਿਆਰ ਦੇ ਨਾਲ ਸੈਲੀਬ੍ਰੇਟ ਕੀਤਾ ਹੈ।
ਉਨ੍ਹਾਂ ਨੇ ਆਪਣੇ ਪੁੱਤਰ ਵਿਆਨ ਅਤੇ ਬੇਟੀ ਸਮਿਸ਼ਾ ਦਾ ਇੱਕ ਪਿਆਰੀ ਜਿਹੀ ਵੀਡੀਓ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕੀਤੀ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਭਾਈ-ਦੂਜ ਦਾ ਤਿਉਹਾਰ ਸੀ। ਇਹ ਤਿਉਹਾਰ ਭੈਣ-ਭਰਾ ਦੇ ਪਵਿੱਤਰ ਪ੍ਰੇਮ ਦਾ ਪ੍ਰਤੀਕ ਹੈ। ਇਹ ਤਿਉਹਾਰ ਦੀਵਾਲੀ ਤੋਂ 2 ਦਿਨ ਬਾਅਦ ਮਨਾਇਆ ਜਾਂਦਾ ਹੈ। ਦੇਸ਼ ਭਰ ‘ਚ ਬਹੁਤ ਪ੍ਰੇਮ ਪਿਆਰ ਨਾਲ ਇਸ ਤਿਉਹਾਰ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੇ ਮੱਥੇ ‘ਤੇ ਕੇਸਰ ਦਾ ਟਿੱਕਾ ਲਗਾਉਂਦੀਆ ਹਨ ਅਤੇ ਆਪਣੇ ਭਰਾ ਦੀ ਚੰਗੀ ਸਿਹਤ ਤੇ ਖੁਸ਼ਹਾਲੀ ਲਈ ਦੁਆਵਾਂ ਕਰਦੀਆਂ ਹਨ।
ਸ਼ਿਲਪਾ ਸ਼ੈੱਟੀ ਨੇ ਜੋ ਵੀਡੀਓ ਸ਼ੇਅਰ ਕੀਤਾ ਹੈ, ਇਸ ਵੀਡੀਓ ਚ ਵਿਆਨ ਅਤੇ ਸਮਿਸ਼ਾ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਵਿਆਨ ਜੋ ਕਿ ਹੈਪੀ ਭਾਈ ਦੂਜ ਕਹਿ ਰਿਹਾ ਹੈ, ਉੱਧਰ ਹੀ ਨੰਨ੍ਹੀ ਸਮਿਸ਼ਾ ਆਪਣੀ ਤੋਤਲੀ ਆਵਾਜ਼ ‘ਚ ਹੈਪੀ ਭਾਈ ਦੂਜ ਕਹਿੰਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਦੋਵੇਂ ਭੈਣ-ਭਰਾ ਇੱਕ ਰੰਗ ਅਤੇ ਇੱਕੋ ਸਟਾਈਲ ਵਾਲੇ ਕੱਪੜੇ ਪਹਿਣੇ ਹੋਏ ਨਜ਼ਰ ਆ ਰਹੇ ਹਨ। ਪ੍ਰਸ਼ੰਸਕਾਂ ਨੂੰ ਭੈਣ-ਭਰਾ ਦਾ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਇਸ ਵੀਡੀਓ ਨੂੰ ਇੱਕ ਮਿਲੀਅਨ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।
ਜੱਸ ਮਾਣਕ ਦੀ ਆਵਾਜ਼ 'ਚ 'ਸਤਯਮੇਵ ਜਯਤੇ 2' ਦਾ ਨਵਾਂ ਗੀਤ 'ਤੈਨੂੰ ਲਹਿੰਗਾ' ਰਿਲੀਜ਼, ਵੇਖੋ ਵੀਡੀਓ
NEXT STORY