ਐਂਟਰਟੇਨਮੈਂਟ ਡੈਸਕ– ਗਿੱਪੀ ਗਰੇਵਾਲ ‘ਕੈਰੀ ਆਨ ਜੱਟਾ 3’ ਦੀ ਭਰਪੂਰ ਸਫਲਤਾ ਤੋਂ ਬਾਅਦ ਬੈਕ-ਟੂ-ਬੈਕ ਆਪਣੀਆਂ ਆਗਾਮੀ ਫ਼ਿਲਮਾਂ ਦੀ ਸ਼ੂਟਿੰਗ ’ਚ ਰੁੱਝ ਗਏ ਹਨ। ਇਨ੍ਹਾਂ ’ਚੋਂ ਇਕ ਫ਼ਿਲਮ ਹੈ ‘ਸ਼ਿੰਦਾ ਸ਼ਿੰਦਾ ਨੋ ਪਾਪਾ’, ਜਿਸ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਗਿਆ ਹੈ।
‘ਸ਼ਿੰਦਾ ਸ਼ਿੰਦਾ ਨੋ ਪਾਪਾ’ ਫ਼ਿਲਮ 10 ਮਈ, 2024 ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਦਾ ਐਲਾਨ ਗਿੱਪੀ ਗਰੇਵਾਲ ਵਲੋਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕਰਕੇ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ‘ਗਦਰ 2’ ਨੇ ਲਿਆਂਦਾ ਪੈਸਿਆਂ ਦਾ ਹੜ੍ਹ, ‘ਓ. ਐੱਮ. ਜੀ. 2’ ਰਹਿ ਗਈ ਪਿੱਛੇ, ਜਾਣੋ ਕਮਾਈ
ਦੱਸ ਦੇਈਏ ਕਿ ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਸ਼ਿੰਦਾ ਗਰੇਵਾਲ, ਹਿਨਾ ਖ਼ਾਨ, ਜਸਵਿੰਦਰ ਭੱਲਾ, ਪ੍ਰਿੰਸ ਕੰਵਲਜੀਤ ਸਿੰਘ, ਰਘਵੀਰ ਬੋਲੀ, ਨਿਰਮਲ ਰਿਸ਼ੀ, ਹਰਦੀਪ ਗਿੱਲ, ਸੀਮਾ ਕੌਸ਼ਲ, ਗੁਰੀ ਘੁੰਮਣ ਤੇ ਹਰਿੰਦਰ ਭੁੱਲਰ ਅਹਿਮ ਭੂਮਿਕਾਵਾਂ ’ਚ ਹਨ।
ਇਸ ਫ਼ਿਲਮ ਨੂੰ ਨਰੇਸ਼ ਕਥੂਰੀਆ ਵਲੋਂ ਲਿਖਿਆ ਗਿਆ ਹੈ, ਜਿਸ ਨੂੰ ਡਾਇਰੈਕਟ ਅਮਰਪ੍ਰੀਤ ਜੀ. ਐੱਸ. ਛਾਬੜਾ ਨੇ ਕੀਤਾ ਹੈ। ‘ਸ਼ਿੰਦਾ ਸ਼ਿੰਦਾ ਨੋ ਪਾਪਾ’ ਸਾਰੇਗਾਮਾ, ਹੰਬਲ ਮੋਸ਼ਨ ਪਿਕਚਰਜ਼ ਤੇ ਏ ਯੂਡਲੀ ਫ਼ਿਲਮ ਦੀ ਪੇਸ਼ਕਸ਼ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਰਜਨੀਕਾਂਤ ਦੀ ਫ਼ਿਲਮ ‘ਜੇਲਰ’ ਨੇ 4 ਦਿਨਾਂ ’ਚ ਕੀਤੀ 300 ਕਰੋੜ ਦੀ ਕਮਾਈ, ਬਾਕਸ ਆਫਿਸ ’ਤੇ ਲਿਆਂਦਾ ਤੂਫ਼ਾਨ
NEXT STORY