ਮੁੰਬਈ (ਬਿਊਰੋ) : ਮਨੋਰੰਜਨ ਜਗਤ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਮਸ਼ਹੂਰ ਅਦਾਕਾਰ ਵਿਕਾਸ ਸੇਠੀ ਨੇ ਇਸ ਦੁਨੀਆ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਦਿੱਤਾ। 'ਕਿਉਂਕਿ ਸਾਸ ਭੀ ਕਭੀ ਬਹੂ ਥੀ' ਦੇ ਸਟਾਰ ਵਿਕਾਸ ਸੇਠੀ ਦੀ 8 ਸਤੰਬਰ ਨੂੰ ਨੀਂਦ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਅਦਾਕਾਰ ਦੇ ਜਾਣ ਨਾਲ ਟੀਵੀ ਅਤੇ ਫ਼ਿਲਮ ਇੰਡਸਟਰੀ ਨੂੰ ਵੱਡਾ ਝਟਕਾ ਲੱਗਾ। ਪਰਿਵਾਰ ਅਤੇ ਫ਼ਿਲਮੀ ਸਿਤਾਰਿਆਂ ਦੇ ਨਾਲ-ਨਾਲ ਪ੍ਰਸ਼ੰਸਕ ਵੀ ਹਾਲੇ ਤੱਕ ਇਸ ਸਦਮੇ ਤੋਂ ਬਾਹਰ ਨਹੀਂ ਆ ਸਕੇ ਹਨ। ਇਸ ਵਿਚਾਲੇ ਇੱਕ ਹੈਰਾਨ ਕਰਨ ਵਾਲਾ ਖੁਲਾਸਾ ਹੋਇਆ ਹੈ। ਦਰਅਸਲ, ਅਦਾਕਾਰ ਦਾ ਪਰਿਵਾਰ ਇਸ ਸਮੇਂ ਡੂੰਘੇ ਸਦਮੇ 'ਚੋਂ ਗੁਜ਼ਰ ਰਿਹਾ ਹੈ। ਉਸ ਦੀ ਪਤਨੀ ਜਾਹਨਵੀ ਲਗਾਤਾਰ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰ ਰਹੀ ਹੈ, ਜਿਸ 'ਚ ਉਨ੍ਹਾਂ ਪਤੀ ਨੂੰ ਯਾਦ ਕਰਦੇ ਹੋਏ ਦਿਲ ਦਾ ਦਰਦ ਜ਼ਾਹਰ ਕੀਤਾ ਹੈ। ਜਾਹਨਵੀ ਨੇ ਹੁਣੇ ਜਿਹੇ ਇੱਕ ਇੰਟਰਵਿਊ 'ਚ ਵਿਕਾਸ ਸੇਠੀ ਦੀ ਮੌਤ 'ਤੇ ਕਈ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ।
ਇਹ ਖ਼ਬਰ ਵੀ ਪੜ੍ਹੋ - ਕੌਣ ਹੈ 'ਬਿੱਗ ਬੌਸ' ਦੇ ਇਤਿਹਾਸ ਦਾ ਸਭ ਤੋਂ ਮਹਿੰਗਾ ਮੁਕਾਬਲੇਬਾਜ਼? ਕਰੋੜਾਂ 'ਚ ਮਿਲੀ ਸੀ ਫੀਸ
ਵਿਕਾਸ ਦੀ ਮੌਤ ਤੋਂ ਬਾਅਦ ਪਤਨੀ ਪਹੁੰਚ ਗਈ ਸੀ ਹਸਪਤਾਲ
ਜਾਹਨਵੀ ਨੇ ਖੁਲਾਸਾ ਕੀਤਾ ਹੈ ਕਿ ਪਤੀ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਕੀ ਹਾਲਤ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਵਿਕਾਸ ਦੀ ਮੌਤ ਤੋਂ ਬਾਅਦ ਉਹ ਕਾਫੀ ਸੰਘਰਸ਼ ਕਰ ਰਹੀ ਹੈ। ਇੰਨਾ ਹੀ ਨਹੀਂ ਹਾਲ ਹੀ 'ਚ ਉਨ੍ਹਾਂ ਦੀ ਤਬੀਅਤ ਇੰਨੀ ਵਿਗੜ ਗਈ ਸੀ ਕਿ ਮੈਨੂੰ ਹਸਪਤਾਲ 'ਚ ਭਰਤੀ ਹੋਣਾ ਪਿਆ ਸੀ। ਦਰਅਸਲ, ਜਾਹਨਵੀ ਦਾ ਬਲੱਡ ਪ੍ਰੈਸ਼ਰ ਘੱਟ ਗਿਆ ਸੀ ਅਤੇ ਫਿਰ ਉਸ ਨੂੰ ਇਲਾਜ ਲਈ ਦਾਖਲ ਕਰਵਾਉਣਾ ਪਿਆ। ਹਾਲਾਂਕਿ, ਬਾਅਦ 'ਚ ਉਸ ਨੇ ਹਿੰਮਤ ਇਕੱਠੀ ਕੀਤੀ ਤਾਂ ਜੋ ਉਹ ਆਪਣੇ ਜੁੜਵਾਂ ਬੱਚਿਆਂ ਦੀ ਦੇਖਭਾਲ ਕਰ ਸਕੇ। ਹੁਣ ਜਾਹਨਵੀ ਆਪਣੇ ਬੱਚਿਆਂ ਦੀ ਖ਼ਾਤਰ ਖੁਦ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਭਿਆਨਕ ਸੜਕ ਹਾਦਸੇ 'ਚ 2 ਕਲਾਕਾਰਾਂ ਦੀ ਦਰਦਨਾਕ ਮੌਤ
ਬੱਚਿਆਂ ਨੂੰ ਇਸ ਗੱਲ ਦੀ ਨਹੀਂ ਖਬਰ...
ਉਨ੍ਹਾਂ ਨੇ ਇਕ ਹੋਰ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਹੈ। ਵਿਕਾਸ ਸੇਠੀ ਦੀ ਪਤਨੀ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਨਹੀਂ ਪਤਾ ਕਿ ਉਨ੍ਹਾਂ ਦੇ ਪਿਤਾ ਇਸ ਦੁਨੀਆ 'ਚ ਨਹੀਂ ਰਹੇ। ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਦੱਸਿਆ ਹੈ ਕਿ ਉਨ੍ਹਾਂ ਦੇ ਪਿਤਾ ਉਨ੍ਹਾਂ ਲਈ ਖਿਡੌਣੇ ਅਤੇ ਤੋਹਫ਼ੇ ਖਰੀਦਣ ਗਏ ਹਨ। ਜਾਹਨਵੀ ਨੇ ਇਹ ਵੀ ਦੱਸਿਆ ਹੈ ਕਿ ਵਿਕਾਸ ਵਿੱਤੀ ਸਮੱਸਿਆਵਾਂ ਨਾਲ ਜੂਝ ਰਿਹਾ ਸੀ। ਉਸ ਨੂੰ ਸ਼ਰਾਬ ਅਤੇ ਨਸ਼ੀਲੇ ਪਦਾਰਥਾਂ ਦੀ ਲਤ ਵੀ ਸੀ, ਜਿਸ ਨਾਲ ਉਨ੍ਹਾਂ ਨੇ ਲੜਾਈ ਲੜੀ। ਇਸ ਤੋਂ ਇਲਾਵਾ ਵਿਕਾਸ ਨੂੰ ਲੰਬੇ ਸਮੇਂ ਤੋਂ ਕੰਮ ਨਹੀਂ ਮਿਲ ਰਿਹਾ ਸੀ, ਜਿਸ ਕਾਰਨ ਲੋਕਾਂ ਨੇ ਉਸ ਨੂੰ ਵਾਰ-ਵਾਰ ਇਹ ਮਹਿਸੂਸ ਕਰਵਾਇਆ ਕਿ ਉਸ ਦਾ ਕਰੀਅਰ ਖ਼ਤਮ ਹੋ ਰਿਹਾ ਹੈ। ਲੋਕ ਉਸ ਦੇ ਨਸ਼ੇ ਬਾਰੇ ਉਸ ਨਾਲ ਬੇਰਹਿਮੀ ਨਾਲ ਗੱਲਾਂ ਕਰਦੇ ਸਨ। ਹਾਲਾਂਕਿ ਉਹ ਇਨ੍ਹਾਂ ਸਾਰੀਆਂ ਗੱਲਾਂ 'ਤੇ ਕਾਬੂ ਪਾ ਚੁੱਕੇ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਕੌਣ ਹੈ 'ਬਿੱਗ ਬੌਸ' ਦੇ ਇਤਿਹਾਸ ਦਾ ਸਭ ਤੋਂ ਮਹਿੰਗਾ ਮੁਕਾਬਲੇਬਾਜ਼? ਕਰੋੜਾਂ 'ਚ ਮਿਲੀ ਸੀ ਫੀਸ
NEXT STORY