ਚੰਡੀਗੜ੍ਹ (ਬਿਊਰੋ) : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਕ ਵੀਡੀਓ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ। ਇਸ ਵੀਡੀਓ 'ਚ ਬਲਕੌਰ ਸਿੰਘ ਨੇ ਸਿੱਧੂ ਨੂੰ ਚਾਹੁਣ ਵਾਲਿਆਂ ਨੂੰ 19 ਮਾਰਚ, ਦਿਨ ਐਤਵਾਰ ਨੂੰ ਭੋਗ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ : ਐਲੀ ਮਾਂਗਟ ਨੇ ਮੂਸਾ ਪਿੰਡ ਵਿਖੇ ਸਿੱਧੂ ਦੇ ਪਿਤਾ ਨਾਲ ਕੀਤੀ ਮੁਲਾਕਾਤ
ਬਲਕੌਰ ਸਿੰਘ ਨੇ ਕਿਹਾ ਕਿ ਸਾਰੇ ਭੈਣ-ਭਰਾਂ ਤੇ ਨੌਜਵਾਨ, ਜੋ ਸਿੱਧੂ ਨੂੰ ਪਿਆਰ ਕਰਦੇ ਹਨ, ਉਨ੍ਹਾਂ ਨੂੰ ਭੋਗ 'ਚ ਪਹੁੰਚ ਦੀ ਅਪੀਲ ਕਰਦਾ ਹਾਂ ਤਾਂ ਜੋ ਸੰਘਰਸ਼ ਦੀ ਰੂਪ-ਰੇਖਾ ਲਿਖ ਸਕੀਏ।
ਦੱਸ ਦੇਈਏ ਕਿ ਬਲਕੌਰ ਸਿੰਘ ਵਲੋਂ ਇਸ ਗੱਲ ਦਾ ਐਲਾਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ ਕਿ ਉਹ 19 ਮਾਰਚ ਯਾਨੀ ਅਗਲੇ ਐਤਵਾਰ ਨੂੰ ਸਿੱਧੂ ਦੀ ਪਹਿਲੀ ਬਰਸੀ ਮਨਾਉਣਗੇ।
ਸਿੱਧੂ ਦਾ 29 ਮਈ, 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਤੇ ਗੋਲਡੀ ਬਰਾੜ ਨੇ ਲਈ ਸੀ। ਬਲਕੌਰ ਸਿੰਘ ਵਲੋਂ ਵਾਰ-ਵਾਰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਸਿਰਫ ਕਤਲ ਕਰਨ ਵਾਲਿਆਂ ਨੂੰ ਹੀ ਨਹੀਂ, ਸਗੋਂ ਇਸ ਦੀ ਸਾਜ਼ਿਸ਼ ਕਰਨ ਵਾਲਿਆਂ ਨੂੰ ਵੀ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ।
ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
'ਮਿੱਤਰਾਂ ਦਾ ਨਾਂ ਚੱਲਦਾ' ਨੇ ਪੰਜਾਬੀ ਫ਼ਿਲਮ ਇੰਡਸਟਰੀ 'ਚ ਮਹਿਲਾ ਸਸ਼ਕਤੀਕਰਨ 'ਚ ਲਿਆਂਦੀ ਕ੍ਰਾਂਤੀ
NEXT STORY