ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਭਰਾ ਦਾ ਹਾਲ ਹੀ ’ਚ ਵਿਆਹ ਹੋਇਆ ਹੈ। ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਪੰਜਾਬੀ ਗਾਇਕਾ ਅਫਸਾਨਾ ਖ਼ਾਨ ਵਲੋਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਗਈਆਂ ਹਨ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਸਿੱਧੂ ਮੂਸੇ ਵਾਲਾ ਦੇ ਭਰਾ ਦੇ ਵਿਆਹ ਸਬੰਧੀ ਅਫਸਾਨਾ ਖ਼ਾਨ ਵਲੋਂ 3 ਪੋਸਟਾਂ ਸਾਂਝੀਆਂ ਕੀਤੀਆਂ ਗਈਆਂ ਹਨ। ਪਹਿਲੀ ਪੋਸਟ ’ਚ ਅਫਸਾਨਾ ਖ਼ਾਨ ਨੇ ਕੁਝ ਵੀਡੀਓਜ਼ ਤੇ ਤਸਵੀਰਾਂ ਇਕੱਠੀਆਂ ਸਾਂਝੀਆਂ ਕੀਤੀਆਂ ਹਨ। ਇਸ ਪੋਸਟ ਨਾਲ ਅਫਸਾਨਾ ਖ਼ਾਨ ਲਿਖਦੀ ਹੈ, ‘ਭਰਾ ਦੇ ਵਿਆਹ ਲਈ ਸਿੱਧੂ ਮੂਸੇ ਵਾਲਾ ਨੂੰ ਮੁਬਾਰਕਾਂ। ਪਹਿਲੀ ਵਾਰ ‘ਧੱਕਾ’ ਗੀਤ ਇਕੱਠਿਆਂ ਨੇ ਲਾਈਵ ਗਾਇਆ।’
ਦੱਸਣਯੋਗ ਹੈ ਕਿ ਇਸ ਪੋਸਟ ਤੋਂ ਬਾਅਦ ਅਫਸਾਨਾ ਖ਼ਾਨ ਨੇ ਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ’ਚ ਉਹ ਸਿੱਧੂ ਮੂਸੇ ਵਾਲਾ ਨਾਲ ‘ਧੱਕਾ’ ਗੀਤ ਗਾਉਂਦੀ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਇੰਸਟਾਗ੍ਰਾਮ ’ਤੇ 1 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।
ਉਥੇ ਆਖਰੀ ਵੀਡੀਓ ’ਚ ਸਿੱਧੂ ਮੂਸੇ ਵਾਲਾ ਆਪਣੇ ਮਾਤਾ-ਪਿਤਾ ਨਾਲ ਐਂਟਰੀ ਕਰਦੇ ਦੇਖੇ ਜਾ ਰਹੇ ਹਨ। ਇਹ ਇੰਸਟਾਗ੍ਰਾਮ ਰੀਲ ਦੀ ਵੀਡੀਓ ਹੈ, ਜਿਸ ਦੇ ਪਿੱਛੇ ਗੁਲਾਬ ਸਿੱਧੂ ਤੇ ਸਿੱਧੂ ਮੂਸੇ ਵਾਲਾ ਦਾ ਗੀਤ ‘ਬਾਈ ਬਾਈ’ ਸੁਣਾਈ ਦੇ ਰਿਹਾ ਹੈ।
ਅਫਸਾਨਾ ਖ਼ਾਨ ਤੋਂ ਇਲਾਵਾ ਇੰਸਟਾਗ੍ਰਾਮ ’ਤੇ ਵੱਖ-ਵੱਖ ਫੈਨ ਪੇਜਾਂ ਵਲੋਂ ਵੀ ਸਿੱਧੂ ਮੂਸੇ ਵਾਲਾ ਦੇ ਭਰਾ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ। ਸਿੱਧੂ ਮੂਸੇ ਵਾਲਾ ਭਰਾ ਦੇ ਵਿਆਹ ਦੌਰਾਨ ਕਾਲੇ ਰੰਗ ਦੀ ਡਰੈੱਸ ਪਹਿਨੇ ਨਜ਼ਰ ਆਏ ਤੇ ਉਸ ਦੇ ਪ੍ਰਸ਼ੰਸਕਾਂ ਵਲੋਂ ਉਸ ਦੀ ਇਸ ਲੁੱਕ ਨੂੰ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ।
ਨੋਟ– ਸਿੱਧੂ ਮੂਸੇ ਵਾਲਾ ਦੇ ਭਰਾ ਦੇ ਵਿਆਹ ਦੀਆਂ ਇਹ ਤਸਵੀਰਾਂ ਤੇ ਵੀਡੀਓਜ਼ ਤੁਹਾਨੂੰ ਕਿਵੇਂ ਦੀਆਂ ਲੱਗੀਆਂ? ਕੁਮੈਂਟ ਕਰਕੇ ਜ਼ਰੂਰ ਦੱਸੋ।
ਵਿਰਾਟ-ਅਨੁਸ਼ਕਾ ਨੇ ਸਾਂਝੀ ਕੀਤੀ ਧੀ ਦੀ ਪਹਿਲੀ ਤਸਵੀਰ, ਰੱਖਿਆ ਇਹ ਨਾਮ
NEXT STORY