ਚੰਡੀਗੜ੍ਹ (ਬਿਊਰੋ)– ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਵਿਗੜਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਦੇਰ ਰਾਤ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।
ਹਾਲਾਂਕਿ ਸੁਰੱਖਿਆ ਕਾਰਨਾਂ ਕਰਕੇ ਡਾਕਟਰਾਂ ਨੇ ਸਿੱਧੂ ਮੂਸੇ ਵਾਲਾ ਦੇ ਪਿਤਾ ਦੀ ਸਿਹਤ ਨੂੰ ਲੈ ਕੇ ਜਾਣਕਾਰੀ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ : ਗਾਇਕ ਜੱਸੀ ਗਿੱਲ ਨਾਲ ਹੱਥਾਂ 'ਚ ਹੱਥ ਪਾਏ ਨਜ਼ਰ ਆਈ ਸ਼ਹਿਨਾਜ਼ ਗਿੱਲ, ਵੇਖੋ ਵੀਡੀਓ
ਰਿਪੋਰਟ ਮੁਤਾਬਕ ਉਨ੍ਹਾਂ ਨੂੰ ਪਹਿਲਾਂ ਪਟਿਆਲਾ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਡਾਕਟਰ ਦੇ ਰੈਫਰੈਂਸ ’ਤੇ ਮੋਹਾਲੀ ਦੇ ਨਿੱਜੀ ਹਸਪਤਾਲ ਦਾਖ਼ਲ ਕਰਵਾਉਣ ਲਈ ਕਿਹਾ ਗਿਆ। ਹਾਲਾਂਕਿ ਇਹ ਸਪੱਸ਼ਟ ਨਹੀਂ ਹੈ ਕਿ ਉਹ ਅਜੇ ਪਟਿਆਲਾ ਵਿਖੇ ਹਨ ਜਾਂ ਫਿਰ ਮੋਹਾਲੀ।
ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦੇ ਪਿਤਾ ਤੇ ਉਨ੍ਹਾਂ ਦੀ ਟੀਮ ਵਲੋਂ ਸਿਹਤ ਨੂੰ ਲੈ ਕੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਉਥੇ ਪ੍ਰਸ਼ੰਸਕ ਸਿੱਧੂ ਦੇ ਪਿਤਾ ਦੇ ਜਲਦ ਠੀਕ ਹੋਣ ਦੀ ਅਰਦਾਸ ਕਰ ਰਹੇ ਹਨ।
ਨੋਟ- ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਬੀਚ ਕੰਢੇ ਮੌਨੀ ਰਾਏ ਰੈੱਡ ਡਰੈੱਸ ’ਚ ਆਈ ਨਜ਼ਰ, ਕੂਲ ਅੰਦਾਜ਼ ’ਚ ਦੇ ਰਹੀ ਪੋਜ਼ (ਦੇਖੋ ਤਸਵੀਰਾਂ)
NEXT STORY