ਚੰਡੀਗੜ੍ਹ (ਬਿਊਰੋ)– ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਅਸਲ ’ਚ ਕਾਂਗਰਸ ਨੇ ਸਿੱਧੂ ਮੂਸੇ ਵਾਲਾ ਨੂੰ ਸੰਗਰੂਰ ਜ਼ਿਮਨੀ ਚੋਣ ਲੜਾਉਣ ਦਾ ਮਨ ਬਣਾਇਆ ਸੀ। ਮੂਸੇ ਵਾਲਾ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਹਾਰ ਗਏ ਸਨ। ਇਸ ਦੇ ਬਾਵਜੂਦ ਕਾਂਗਰਸ ਪਾਰਟੀ ਉਸ ਨੂੰ ਸੰਗਰੂਰ ਜ਼ਿਮਨੀ ਚੋਣ ਲੜਾਉਣਾ ਚਾਹੁੰਦੀ ਸੀ।
ਇਸ ਗੱਲ ਦੀ ਜਾਣਕਾਰੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤੀ ਹੈ। ਵੀਰਵਾਰ ਨੂੰ ਕਾਂਗਰਸ ਭਵਨ ’ਚ ਇਕ ਬੈਠਕ ਰੱਖੀ ਗਈ। ਇਸ ਬੈਠਕ ’ਚ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਸੰਗਰੂਰ ਜ਼ਿਮਨੀ ਚੋਣ ਲੜਾਉਣ ਦਾ ਸੁਝਾਅ ਆਇਆ ਪਰ ਇਸ ਨੂੰ ਖਾਰਜ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਲਾਰੈਂਸ ਬਿਸ਼ਨੋਈ ਦਾ ਵੱਡਾ ਖ਼ੁਲਾਸਾ, ‘ਮੇਰੀ ਹੀ ਗੈਂਗ ਨੇ ਕਰਵਾਇਆ ਮੂਸੇ ਵਾਲਾ ਦਾ ਕਤਲ’, ਮਸ਼ਹੂਰ ਗਾਇਕ ਨੂੰ ਦੱਸਿਆ ਭਰਾ
ਵੜਿੰਗ ਨੇ ਸਿੱਧੂ ਮੂਸੇ ਵਾਲਾ ਦੇ ਕਤਲ ਨੂੰ ਰਾਜਨੀਤਕ ਕਤਲ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਲੜਿਆ ਸੀ। ਕਾਂਗਰਸ ਉਸ ਨੂੰ ਸੰਗਰੂਰ ਜ਼ਿਮਨੀ ਚੋਣ ਲੜਾਉਣਾ ਚਾਹੁੰਦੀ ਸੀ ਪਰ ਇਸ ਤੋਂ ਪਹਿਲਾਂ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦਾ 29 ਮਈ ਮਾਨਸਾ ਦੇ ਪਿੰਡ ਜਵਾਹਰ ਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਹੈ। ਇਸ ਮਾਮਲੇ ਦੀ ਪੁਲਸ ਤੇਜ਼ੀ ਨਾਲ ਜਾਂਚ ਕਰ ਰਹੀ ਹੈ।
ਨੋਟ- ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਵਿਆਹ ਤੋਂ ਬਾਅਦ ਪਹਿਲੀ ਵਾਰ ਕਰਿਸ਼ਮਾ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ
NEXT STORY