ਜਲੰਧਰ (ਸਰਬਜੀਤ) - ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਆਪਣੇ ਨਿੱਕੇ ਪੁੱਤਰ ਸ਼ੁਭਦੀਪ ਸਿੰਘ ਸਿੱਧੂ ਨਾਲ ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ।
ਮਾਤਾ ਚਰਨ ਕੌਰ ਆਪਣੇ ਪੁੱਤਰ ਸ਼ੁਭਦੀਪ ਨੂੰ ਲੈ ਕੇ ਪਹਿਲੀ ਵਾਰ ਦਰਬਾਰ ਸਾਹਿਬ ਨਤਮਸਤਕ ਹੋਏ।
ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਆਪਣੇ ਨੰਨ੍ਹੇ ਪੁੱਤ ਨੂੰ ਮੀਡੀਆ ਤੋਂ ਦੂਰ ਰੱਖਿਆ, ਕਿਸੇ ਨੂੰ ਵੀ ਉਸ ਦਾ ਚਿਹਰਾ ਨਹੀਂ ਦਿਖਾਇਆ।
ਦੱਸ ਦਈਏ ਕਿ ਬਲਕੌਰ ਸਿੰਘ ਨੇ ਪੰਜਾਬ ਦੇ ਮਸ਼ਹੂਰ ਸ਼ਾਇਰ, ਕਵੀ, ਲੇਖਕ ਤੇ ਗੀਤਕਾਰ ਸੁਰਜੀਤ ਪਾਤਰ ਦੀ ਮੌਤ 'ਤੇ ਡੂੰਘਾ ਦੁੱਖ ਜਤਾਇਆ।
ਉਨ੍ਹਾਂ ਕਿਹਾ ਕਿ ਸੁਰਜੀਤ ਪਾਤਰ ਦਾ ਦੁਨੀਆ ਤੋਂ ਜਾਣਾ ਬਹੁਤ ਵੱਡਾ ਘਾਟਾ ਹੈ, ਜਿਸ ਨੂੰ ਕਦੇ ਨਹੀਂ ਪੂਰਾ ਕੀਤਾ ਜਾ ਸਕਦਾ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਮੈਂ ਗੁਰੂ ਘਰ ਆਪਣੇ ਪਰਿਵਾਰ ਨਾਲ ਅਰਦਾਸ ਕਰਨ ਆਇਆ ਕਿ ਮੇਰੇ ਵੱਡੇ ਪੁੱਤ ਸਿੱਧੂ ਮੂਸੇਵਾਲਾ ਨੂੰ ਇਨਸਾਫ ਮਿਲੇ।
ਜ਼ਿੰਦਗੀ ਗੁਰੂ ਘਰ ਤੋਂ ਸ਼ੁਰੂ ਹੁੰਦੀ ਹੈ ਤਾਂ ਮੈਂ ਸੋਚਿਆ ਕਿ ਮੈਂ ਗੁਰੂ ਘਰ ਜਾ ਉਨ੍ਹਾਂ ਦਾ ਆਸ਼ੀਰਵਾਦ ਲਵਾਂ।
ਗੁਰੂ ਮਹਾਰਾਜ ਨੇ ਸਾਨੂੰ ਇਕ ਵਾਰ ਮੁੜ ਜਿਊਂਦਿਆਂ 'ਚ ਕੀਤਾ ਹੈ।
'ਬਿੱਗ ਬੌਸ' ਫੇਮ ਅਬਦੂ ਰੋਜ਼ਿਕ ਦੀ ਹੋਈ ਕੁੜਮਾਈ, ਹੋਣ ਵਾਲੀ ਪਤਨੀ ਦੀ ਸਾਹਮਣੇ ਆਈ ਪਹਿਲੀ ਝਲਕ
NEXT STORY