ਚੰਡੀਗੜ੍ਹ (ਬਿਊਰੋ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਪ੍ਰਸ਼ੰਸ਼ਕ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸੇ ਮਾਮਲੇ 'ਚ ਅੱਜ ਸਿੱਧੂ ਦੇ ਮਾਤਾ-ਪਿਤਾ ਡੀ. ਜੀ. ਪੀ. ਚੰਡੀਗੜ੍ਹ ਵਿਖੇ ਪਹੁੰਚੇ ਸਨ। ਦੱਸ ਦਈਏ ਕਿ ਅਲਟੀਮੇਟਮ ਵਿਚਾਲੇ ਡੀ. ਜੀ. ਪੀ. ਨਾਲ ਬਲਕੌਰ ਸਿੰਘ ਦੀ ਇਹ ਪਹਿਲੀ ਮੁਲਾਕਾਤ ਹੈ।
ਇਹ ਖ਼ਬਰ ਵੀ ਪੜ੍ਹੋ : ‘ਸਪੌਟੀਫਾਈ’ ’ਤੇ 100 ਮਿਲੀਅਨ ਤੋਂ ਵੱਧ ਵਾਰ ਸੁਣਿਆ ਗਿਆ ਸਿੱਧੂ ਮੂਸੇ ਵਾਲਾ ਦਾ ਗੀਤ ‘295’
ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਡੀ. ਜੀ. ਪੀ. ਵਿਚਾਲੇ ਕਰੀਬ 30 ਮਿੰਟ ਤੱਕ ਦੀ ਮੁਲਾਕਾਤ ਹੋਈ ਹੈ। ਇਸ ਦੌਰਾਨ ਬਲਕੌਰ ਸਿੰਘ ਨੇ ਪੁੱਤਰ ਦੇ ਇਨਸਾਫ਼ ਨੂੰ ਲੈ ਕੇ ਹੋ ਰਹੀ ਦੇਰੀ ਦਾ ਕਾਰਨ ਪੁੱਛਿਆ। ਇਸ ਤੋਂ ਇਲਾਵਾ ਦੋਵਾਂ ਵਿਚਾਲੇ ਹੋਰ ਵੀ ਕਈ ਵਿਸ਼ਿਆਂ 'ਤੇ ਚਰਚਾ ਕੀਤੀ ਗਈ, ਜੋ ਸਿੱਧੂ ਦੇ ਕਤਲ ਨਾਲ ਜੁੜੇ ਹਨ।
ਇਹ ਖ਼ਬਰ ਵੀ ਪੜ੍ਹੋ : ਫ਼ਿਲਮਾਂ ਨਾ ਚੱਲਣ ਤੋਂ ਪ੍ਰੇਸ਼ਾਨ ਅਕਸ਼ੇ ਕੁਮਾਰ, ਕਿਹਾ– ‘ਮੈਨੂੰ ਆਪਣੀ ਫੀਸ ਘੱਟ ਕਰਨੀ ਹੋਵੇਗੀ’
ਦੱਸਣਯੋਗ ਹੈ ਕਿ ਬਲਕੌਰ ਸਿੰਘ ਲਗਾਤਾਰ ਇਹ ਮੰਗ ਕਰ ਰਹੇ ਹਨ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਮਾਸਟਰਮਾਈਂਡ ਨੂੰ ਜੇਲ੍ਹ 'ਚ ਡੱਕਿਆ ਜਾਵੇ। ਇਸ ਤੋਂ ਪਹਿਲਾਂ 29 ਅਕਤੂਬਰ ਨੂੰ ਬਲਕੌਰ ਸਿੰਘ ਨੇ ਪੰਜਾਬ ਪੁਲਸ ਨੂੰ ਇਨਸਾਫ਼ ਲਈ 25 ਨਵੰਬਰ ਤੱਕ ਦਾ ਸਮਾਂ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਜੇਕਰ ਉਸ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਆਪਣੀ ਐੱਫ. ਆਈ. ਆਰ. ਵਾਪਸ ਲੈ ਲਵੇਗਾ ਅਤੇ ਉਸ ਤੋਂ ਬਾਅਦ ਉਹ ਦੇਸ਼ ਛੱਡ ਜਾਵੇਗਾ। ਉਨ੍ਹਾਂ ਨੇ ਇਕ ਵਾਰ ਫਿਰ ਸਰਕਾਰ ਦੀ ਕਾਰਜਪ੍ਰਣਾਲੀ 'ਤੇ ਸਵਾਲ ਖੜ੍ਹੇ ਕੀਤੇ ਹਨ।
ਨੋਟ- ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੀ ਕਰੋ।
ਦੋਸਤੀ ਦੇ ਖ਼ੂਬਸੂਰਤ ਰਿਸ਼ਤੇ ਨੂੰ ਛੂੰਹਦੀ ਹੈ ਫ਼ਿਲਮ 'ਉਚਾਈ'
NEXT STORY