ਮਾਨਸਾ (ਮਿੱਤਲ) - ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'ਜਾਂਦੀ ਵਾਰ' 'ਤੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਕ ਵਾਰ ਫ਼ਿਰ ਰਿਲੀਜਿੰਗ ਤੋਂ ਪਹਿਲਾਂ ਹੀ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ 'ਤੇ ਮਾਨਸਾ ਦੀ ਅਦਾਲਤ ਨੇ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਪਰਿਵਾਰ ਵਲੋਂ ਇਤਰਾਜ਼ ਕਰਨ 'ਤੇ ਅਦਾਲਤ ਸਿੱਧੂ ਮੂਸੇਵਾਲਾ ਦੇ ਕੁੱਝ ਗੀਤਾਂ 'ਤੇ ਪਹਿਲਾਂ ਵੀ ਰੋਕ ਲਗਾ ਚੁੱਕੀ ਹੈ, ਜਿਨ੍ਹਾਂ ਨੂੰ ਪਰਿਵਾਰ ਦੀ ਆਗਿਆ ਤੋਂ ਬਾਅਦ ਹੀ ਰਿਲੀਜ਼ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ : ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਤੋਂ ਮਾਨਸਾ ਪੁਲਸ ਨੇ ਕੀਤੀ ਘੰਟਿਆਂਬੱਧੀ ਪੁੱਛਗਿੱਛ
ਦੱਸਣਯੋਗ ਹੈ ਕਿ ਮਰਚੈਂਟ ਕੰਪਨੀ ਵਲੋਂ ਆਉਂਦੇ ਦਿਨਾਂ 'ਚ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ 'ਜਾਂਦੀ ਵਾਰ' ਰਿਲੀਜ਼ ਕੀਤਾ ਜਾਣਾ ਹੈ, ਜਿਸ ਨੂੰ ਲੈ ਕੇ ਸੰਗੀਤ ਜਗਤ 'ਚ ਕਾਫ਼ੀ ਚਰਚਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਗੀਤਾਂ ਨੂੰ ਯੂਟਿਊਬ ਅਤੇ ਹੋਰ ਮਾਧਿਅਮਾਂ ਰਾਹੀਂ ਧੜੱਲੇ ਨਾਲ ਸੁਣਿਆ ਜਾ ਰਿਹਾ ਹੈ। ਇਸ ਗੀਤ 'ਤੇ ਹੱਕ ਜਤਾਉਂਦਿਆਂ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਅਪੀਲ ਕੀਤੀ ਕਿ ਕੰਪਨੀ ਅਤੇ ਸੰਗੀਤ ਪ੍ਰਡਿਊਸਰ ਡਾਇਰੈਕਟਰਾਂ ਵਲੋਂ ਇਹ ਗੀਤ ਉਨ੍ਹਾਂ ਦੀ ਮਰਜੀ ਤੋਂ ਬਿਨਾਂ ਰਿਲੀਜ਼ ਨਾ ਕੀਤਾ ਜਾਵੇ।
ਇਹ ਖ਼ਬਰ ਵੀ ਪੜ੍ਹੋ : ਵਿਆਹ ਦੀ 9ਵੀਂ ਵਰ੍ਹੇਗੰਢ ’ਤੇ ਰੋਮਾਂਟਿਕ ਹੋਏ ਸਰਗੁਣ ਮਹਿਤਾ ਤੇ ਰਵੀ ਦੁਬੇ, ਸਾਂਝੀਆਂ ਕੀਤੀਆਂ ਤਸਵੀਰਾਂ ਤੇ ਵੀਡੀਓ
'ਜਾਂਦੀ ਵਾਰ' ਗੀਤ 'ਤੇ ਅਦਾਲਤ ਨੇ ਕੁੱਝ ਸਮਾਂ ਪਹਿਲਾਂ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਕੰਪਨੀ ਅਤੇ ਪ੍ਰੋਡਿਊਸਰ ਡਾਇਰੈਕਟਰਾਂ ਨੂੰ ਇਸ ’ਤੇ ਆਪਣਾ ਪੱਖ ਰੱਖਣ ਲਈ ਕਿਹਾ ਸੀ, ਜਿਨ੍ਹਾਂ ਵਲੋਂ ਅਜੇ ਤੱਕ ਮਾਣਯੋਗ ਅਦਾਲਤ 'ਚ ਕੋਈ ਪੱਖ ਨਹੀਂ ਰੱਖਿਆ ਗਿਆ। ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜਨ ਸੁਮਿਤ ਭੱਲਾ ਦੀ ਅਦਾਲਤ ਵਲੋਂ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ਨੂੰ ਰਿਲੀਜ ਕਰਨ 'ਤੇ 16 ਦਸੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ ਕੁਮੈਂਟ ਕਰਕੇ ਜ਼ਰੂਰ ਦੱਸੋ।
ਅਦਾਕਾਰਾ ਹਿਮਾਂਸ਼ੀ ਖੁਰਾਣਾ ਹੋਈ ਡਿਪ੍ਰੈਸ਼ਨ ਦਾ ਸ਼ਿਕਾਰ, ਦੱਸਿਆ ਕਿਵੇਂ ਹੁੰਦਾ ਸੀ 'ਬਿੱਗ ਬੌਸ' ਦੇ ਘਰ 'ਚ ਵਿਵਹਾਰ
NEXT STORY