ਚੰਡੀਗੜ੍ਹ (ਬਿਊਰੋ)- 'ਹਿਪ ਹੌਪ ਬਾਏ ਦਿ ਨੰਬਰਸ' ਦੇ ਟਵਿਟਰ ਹੈਂਡਲ ਨੇ ਹਾਲ ਹੀ 'ਚ ਇਕ ਟਵੀਟ ਸਾਂਝਾ ਕੀਤਾ ਹੈ। ਇਸ ਟਵੀਟ 'ਚ Highest Streamed Rappers In 2022 ਦੀ ਲਿਸਟ ਸਾਂਝੀ ਕੀਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ : ਲੋਹੜੀ ਮੌਕੇ ਬਲਕੌਰ ਸਿੰਘ ਨੇ ਸਾਂਝੀ ਕੀਤੀ ਪੁੱਤ ਮੂਸੇਵਾਲਾ ਦੀ ਇਹ ਤਸਵੀਰ
ਟਾਪ 10 ਰੈਪਰਸ ਦੀ ਇਸ ਲਿਸਟ 'ਚ ਦੁਨੀਆ ਭਰ ਤੋਂ ਵੱਡੇ-ਵੱਡੇ ਰੈਪਰਸ ਦੇ ਨਾਂ ਹਨ। ਮਾਣ ਵਾਲੀ ਗੱਲ ਇਹ ਹੈ ਕਿ ਸਿੱਧੂ ਮੂਸੇ ਵਾਲਾ ਨੇ ਇਸ ਲਿਸਟ 'ਚ 5ਵਾਂ ਸਥਾਨ ਹਾਸਲ ਕੀਤਾ ਹੈ।
ਸਿੱਧੂ ਨੇ ਇਸ ਲਿਸਟ 'ਚ ਡਰੇਕ ਵਰਗੇ ਰੈਪਰ ਨੂੰ ਪਛਾੜ ਦਿੱਤਾ ਹੈ। ਡਰੇਕ ਦਾ ਇਸ ਲਿਸਟ 'ਚ 9ਵਾਂ ਸਥਾਨ ਹੈ।
![PunjabKesari](https://static.jagbani.com/multimedia/11_44_492342989sidhu-ll.jpg)
ਇਸ ਪੋਸਟ ਨੂੰ ਸਿੱਧੂ ਮੂਸੇ ਵਾਲਾ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸਾਂਝਾ ਕੀਤਾ ਗਿਆ ਹੈ। ਪੋਸਟ ਨਾਲ ਲਿਖਿਆ ਹੈ, ''ਲੌਂਗ ਲਿਵ ਰਹਿਣਾ ਜੱਟ ਦਿਲਾਂ ਵਿਚ ਨੀ।''
ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਲੋਹੜੀ ਮੌਕੇ ਜ਼ੀ ਸਟੂਡੀਓਜ਼ ਨੇ 'ਗੋਲਗੱਪੇ' ਫ਼ਿਲਮ ਦੀ ਰਿਲੀਜ਼ ਡੇਟ ਕੀਤੀ ਸਾਂਝੀ
NEXT STORY