ਜਲੰਧਰ (ਬਿਊਰੋ) : ਗਿੱਪੀ ਗਰੇਵਾਲ ਇਸ ਸਮੇਂ ਆਪਣੀ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨਾਲ ਛਾਏ ਹੋਏ ਹਨ। 13 ਸਤੰਬਰ ਨੂੰ ਦੁਨੀਆਂ ਭਰ ਦੇ ਸਿਨੇਮਾਘਰਾਂ 'ਚ ਰਿਲੀਜ਼ ਹੋਈ ਇਸ ਫ਼ਿਲਮ ਨੇ ਹੁਣ ਤੱਕ ਕਾਫੀ ਚੰਗਾ ਕਲੈਕਸ਼ਨ ਕੀਤਾ ਹੈ। ਫ਼ਿਲਮ ਨੇ ਆਪਣੇ ਰਿਲੀਜ਼ ਦੇ ਪੰਜ ਹਫ਼ਤੇ ਪੂਰੇ ਕਰ ਲਏ ਹਨ। ਇਨ੍ਹਾਂ 5 ਹਫ਼ਤਿਆਂ 'ਚ ਗਿੱਪੀ ਦੀ ਇਸ ਫ਼ਿਲਮ ਨੇ 48.03 ਕਰੋੜ ਦਾ ਕਲੈਕਸ਼ਨ ਕੀਤਾ ਹੈ।
ਚਾਰ ਹਫ਼ਤਿਆਂ ਦਾ ਕਲੈਕਸ਼ਨ
ਰਿਪੋਰਟਾਂ ਅਨੁਸਾਰ, 20 ਕਰੋੜ ਦੇ ਬਜਟ 'ਤੇ ਬਣੀ ਇਸ ਫ਼ਿਲਮ ਦੇ ਪਿਛਲੇ 4 ਹਫ਼ਤਿਆਂ ਦੇ ਕਲੈਕਸ਼ਨ ਬਾਰੇ ਗੱਲ ਕਰੀਏ ਤਾਂ ਫ਼ਿਲਮ ਨੇ ਪਹਿਲੇ ਹਫ਼ਤੇ ਦੇਸ਼-ਵਿਦੇਸ਼ 'ਚੋਂ ਲਗਭਗ 17 ਕਰੋੜ ਦਾ ਸ਼ਾਨਦਾਰ ਕਲੈਕਸ਼ਨ ਕੀਤਾ। ਇਸ ਦੇ ਨਾਲ ਹੀ ਫ਼ਿਲਮ ਨੇ ਪਹਿਲੇ 10 ਦਿਨਾਂ 'ਚ 35 ਕਰੋੜ ਦੀ ਕਮਾਈ ਕੀਤੀ। ਹੁਣ ਫ਼ਿਲਮ ਨੇ ਸਿਨੇਮਾਘਰਾਂ 'ਚ ਇੱਕ ਮਹੀਨਾ ਪੂਰਾ ਕਰਨ ਲਿਆ ਹੈ। ਇਸ ਦੇ ਨਾਲ ਹੀ ਹੁਣ ਫ਼ਿਲਮ ਦਾ ਪੰਜ ਹਫ਼ਤਿਆਂ ਦਾ ਕਲੈਕਸ਼ਨ ਵੀ ਸਾਹਮਣੇ ਆ ਗਿਆ ਹੈ। ਫ਼ਿਲਮ ਦੇ ਨਿਰਮਾਤਾਵਾਂ ਅਨੁਸਾਰ ਫ਼ਿਲਮ ਨੇ ਹੁਣ ਤੱਕ 48.03 ਕਰੋੜ ਦੀ ਕਮਾਈ ਕਰ ਲਈ ਹੈ ਅਤੇ ਅਜੇ ਵੀ ਫ਼ਿਲਮ ਸਿਨੇਮਾਘਰਾਂ 'ਚ ਟਿਕੀ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਆਖ਼ਰੀ ਕੀਮੋਥੈਰੇਪੀ ਕਾਰਨ ਵਿਗੜੀ ਹਿਨਾ ਖ਼ਾਨ ਦੀ ਹਾਲਤ, ਤਸਵੀਰਾਂ ਵੇਖ ਲੱਗੇਗਾ ਝਟਕਾ
ਫ਼ਿਲਮ ਦੀ ਕਹਾਣੀ
ਜੇਕਰ ਫ਼ਿਲਮ ਬਾਰੇ ਗੱਲ ਕਰੀਏ ਤਾਂ 'ਅਰਦਾਸ ਸਰਬੱਤ ਦੇ ਭਲੇ ਦੀ' ਇੱਕ ਸਮਾਜਿਕ ਮੁੱਦੇ 'ਤੇ ਆਧਾਰਿਤ ਹੈ, ਜਿਸ 'ਚ ਸਿੱਖ ਕੌਮ ਦੀ ਏਕਤਾ ਅਤੇ ਮਨੁੱਖਤਾ ਦੇ ਅਹਿਮ ਸੰਦੇਸ਼ਾਂ ਨੂੰ ਬਹੁਤ ਹੀ ਸੰਵੇਦਨਸ਼ੀਲ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਫ਼ਿਲਮ ਦੀ ਗਹਿਰਾਈ ਅਤੇ ਇਸ ਦੇ ਸੰਦੇਸ਼ ਨੇ ਦਰਸ਼ਕਾਂ ਦੇ ਦਿਲਾਂ ਨੂੰ ਛੂਹ ਲਿਆ ਹੈ ਅਤੇ ਇਸ ਨੂੰ ਸਿੱਖ ਕੌਮ ਦੀਆਂ ਸੱਭਿਆਚਾਰਕ ਅਤੇ ਧਾਰਮਿਕ ਕਦਰਾਂ-ਕੀਮਤਾਂ ਨੂੰ ਸੰਭਾਲਣ ਵਾਲੀ ਫ਼ਿਲਮ ਵਜੋਂ ਦੇਖਿਆ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਗਾਇਕ ਦੇ ਸ਼ੋਅ 'ਚ ਭਾਰੀ ਹੰਗਾਮਾ, ਸਟੇਜ ਛੱਡ ਭੱਜਿਆ ਗਾਇਕ
ਸਟਾਰ ਕਾਸਟ
ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਤੋਂ ਇਲਾਵਾ ਗੁਰਪ੍ਰੀਤ ਘੁੱਗੀ, ਨਿਰਮਲ ਰਿਸ਼ੀ, ਸੀਮਾ ਕੌਸ਼ਲ, ਗੁਰਪ੍ਰੀਤ ਭੰਗੂ, ਰਾਣਾ ਜੰਗ ਬਹਾਦਰ, ਰੁਪਿੰਦਰ ਰੂਪੀ, ਮਲਕੀਤ ਰੌਣੀ ਵਰਗੇ ਸ਼ਾਨਦਾਰ ਕਲਾਕਾਰਾਂ ਦੀ ਇਹ ਫ਼ਿਲਮ ਹੁਣ ਤੱਕ ਪ੍ਰਸ਼ੰਸਕਾਂ ਦਾ ਦਿਲ ਜਿੱਤਣ 'ਚ ਸਫ਼ਲ ਰਹੀ ਹੈ।
ਗਿੱਪੀ ਗਰੇਵਾਲ ਦੀ ਇਹ ਇੱਕ ਸਫ਼ਲ ਫਰੈਂਚਾਈਜ਼ੀ ਹੈ, ਇਸ ਤੋਂ ਪਹਿਲਾਂ ਰਿਲੀਜ਼ ਹੋਈਆਂ 'ਅਰਦਾਸ' ਅਤੇ 'ਅਰਦਾਸ ਕਰਾਂ' ਨੂੰ ਵੀ ਪ੍ਰਸ਼ੰਸਕਾਂ ਵੱਲੋਂ ਮਣਾਂਮੂਹੀ ਪਿਆਰ ਦਿੱਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
Doctor ਦੀ ਇੱਕ ਗ਼ਲਤੀ ਨੇ ਲਈ ਮਸ਼ਹੂਰ Comedian ਦੀ ਜਾਨ, ਖੁੱਲ੍ਹਿਆ ਰਾਜ਼
NEXT STORY