ਐਂਟਰਟੇਨਮੈਂਟ ਡੈਸਕ- ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਅਰਜਨ ਢਿੱਲੋਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਿੰਗਰ ਅਰਜਨ ਢਿੱਲੋਂ ਨੂੰ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਇਸ ਦੁਖਦਾਈ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲਿਆਂ ਅਤੇ ਸੰਗੀਤ ਜਗਤ ਦੀਆਂ ਨਾਮੀ ਹਸਤੀਆਂ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

ਮੌਤ ਦੇ ਕਾਰਨਾਂ ਅਤੇ ਹੋਰ ਵੇਰਵਿਆਂ ਬਾਰੇ ਹਾਲੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਦੱਸ ਦੇਈਏ ਕਿ ਅਰਜਨ ਢਿੱਲੋਂ ਪੰਜਾਬੀ ਇੰਡਸਟਰੀ ਦੇ ਇੱਕ ਮਕਬੂਲ ਕਲਾਕਾਰ ਹਨ ਅਤੇ ਇਸ ਔਖੀ ਘੜੀ ਵਿੱਚ ਹਰ ਕੋਈ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜਤਾ ਰਿਹਾ ਹੈ।
ਕੀ 'ਦਿਲਬਰ ਗਰਲ' ਨੋਰਾ ਫਤੇਹੀ ਨੂੰ ਮਿਲ ਗਿਐ ਆਪਣਾ 'ਸੁਪਨਿਆਂ ਦਾ ਰਾਜਕੁਮਾਰ'? ਫੁੱਟਬਾਲਰ ਨਾਲ ਜੁੜ ਰਿਹੈ ਨਾਮ!
NEXT STORY