ਐਂਟਰਟੇਨਮੈਂਟ ਡੈਸਕ - ਪੰਜਾਬੀ ਫ਼ਿਲਮ ਇੰਡਸਟਰੀ ਦੇ ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀ ਪਤਨੀ ਰਵਨੀਤ ਗਰੇਵਾਲ ਦਾ ਅੱਜ ਬਰਥਡੇ ਹੈ। ਇਸ ਮੌਕੇ 'ਤੇ ਗਾਇਕ ਨੇ ਆਪਣੀ ਪਤਨੀ ਨਾਲ ਇੱਕ ਵੀਡੀਓ ਸਾਂਝਾ ਕੀਤਾ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਗਿੱਪੀ ਗਰੇਵਾਲ ਨੇ ਆਪਣੀ ਪਤਨੀ ਨੂੰ ਵਧਾਈ ਦਿੱਤੀ ਹੈ।

ਉਨ੍ਹਾਂ ਨੇ ਇਸ ਵੀਡੀਓ ਨਾਲ ਬਹੁਤ ਹੀ ਪਿਆਰਾ ਜਿਹਾ ਕੈਪਸ਼ਨ ਵੀ ਲਿਖਿਆ, ''Happy Birthday My Love।''

ਜਿਵੇਂ ਹੀ ਗਿੱਪੀ ਗਰੇਵਾਲ ਨੇ ਇਸ ਵੀਡੀਓ ਨੂੰ ਸਾਂਝਾ ਕੀਤਾ ਤਾਂ ਹਰ ਕੋਈ ਉਨ੍ਹਾਂ ਨੂੰ ਪਤਨੀ ਦੇ ਜਨਮਦਿਨ ਦੀਆਂ ਵਧਾਈਆਂ ਦੇਣ ਲੱਗਾ।

ਗਿੱਪੀ ਗਰੇਵਾਲ ਅਤੇ ਰਵਨੀਤ ਗਰੇਵਾਲ ਦੀ ਜੋੜੀ ਪਾਲੀਵੁੱਡ ਦੀਆਂ ਮਸ਼ਹੂਰ ਜੋੜੀਆਂ 'ਚੋਂ ਇੱਕ ਹੈ ਅਤੇ ਇਸ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ।

ਗਿੱਪੀ ਗਰੇਵਾਲ ਵੀ ਰਵਨੀਤ ਨੂੰ ਆਪਣਾ ਲੱਕੀ ਚਾਰਮ ਮੰਨਦੇ ਹਨ ਕਿਉਂਕਿ ਰਵਨੀਤ ਜਦੋਂ ਤੋਂ ਉਨ੍ਹਾਂ ਦੀ ਜ਼ਿੰਦਗੀ 'ਚ ਆਈ ਹੈ। ਇਸ ਤੋਂ ਬਾਅਦ ਹੀ ਉਨ੍ਹਾਂ ਦੇ ਕਰੀਅਰ ਨੇ ਰਫ਼ਤਾਰ ਫੜ੍ਹੀ ਸੀ।

ਗਿੱਪੀ ਗਰੇਵਾਲ ਤੇ ਰਵਨੀਤ ਗਰੇਵਾਲ ਦੇ ਤਿੰਨ ਬੇਟੇ ਹਨ। ਸਭ ਤੋਂ ਵੱਡੇ ਬੇਟੇ ਦਾ ਨਾਂ ਏਕਮ ਗਰੇਵਾਲ ਜਦੋਂਕਿ ਛੋਟੇ ਦਾ ਨਾਂ ਸ਼ਿੰਦਾ ਗਰੇਵਾਲ ਅਤੇ ਸਭ ਤੋਂ ਛੋਟੇ ਬੇਟੇ ਦਾ ਨਾਂ ਗੁਰਬਾਜ਼ ਗਰੇਵਾਲ ਹੈ, ਜਿਸ ਨਾਲ ਅਕਸਰ ਇਹ ਜੋੜੀ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ।

ਗਿੱਪੀ ਗਰੇਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਤੌਰ ਗਾਇਕ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਫ਼ਿਲਮਾਂ 'ਚ ਵੀ ਆਪਣੀ ਕਿਸਮਤ ਅਜ਼ਮਾਈ ਅਤੇ ਹੁਣ ਤੱਕ ਉਹ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦੇ ਚੁੱਕੇ ਹਨ।




ਮਲਿਆਲਮ ਫਿਲਮ ਇੰਡਸਟਰੀ 'ਚ MeToo ਦਾ ਤੂਫ਼ਾਨ, ਫ਼ਿਲਮ ਨਿਰਦੇਸ਼ਕ ਰੰਜੀਤ 'ਤੇ FIR ਦਰਜ
NEXT STORY