ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਹਰਫ ਚੀਮਾ ਜੋ ਕਿ ਪਹਿਲੇ ਦਿਨ ਤੋਂ ਹੀ ਕਿਸਾਨੀ ਸੰਘਰਸ਼ ਦੇ ਨਾਲ ਜੁੜੇ ਹੋਏ ਹਨ। ਉਹ ਬਹੁਤ ਜਲਦ ਆਪਣਾ ਨਵਾਂ ਕਿਸਾਨੀ ਗੀਤ ਲੈ ਕੇ ਦਰਸ਼ਕਾਂ ਦੇ ਰੂ-ਬ-ਰੂ ਹੋ ਰਹੇ ਹਨ। ਉਹ 'ਜ਼ਿੰਦਗੀ' ਟਾਈਟਲ ਹੇਠ ਨਵਾਂ ਕਿਸਾਨੀ ਗੀਤ ਲੈ ਕੇ ਆ ਰਹੇ ਹਨ, ਜਿਸ 'ਚ ਉਹ ਕਿਸਾਨਾਂ ਦੀ ਜ਼ਿੰਦਗੀ ਦੇ ਦੁੱਖ-ਤਕਲੀਫ਼ਾਂ ਨੂੰ ਬਿਆਨ ਕਰਨਗੇ। ਗਾਇਕ ਹਰਫ ਚੀਮਾ ਨੇ ਗੀਤ ਦਾ ਪੋਸਟਰ ਸਾਂਝਾ ਕਰਦੇ ਹੋਏ ਲਿਖਿਆ ਹੈ- 'ZINDGI 🙏🏻🙏🏻 ਇੱਕ ਗੀਤ ਹਰ ਕਿਸਾਨ ਦੀ ਜ਼ਿੰਦਗੀ ਨੂੰ ਬਿਆਨ ਕਰਦਾ, ਸਾਂਝਾ ਜ਼ਰੂਰ ਕਰੋ।' ਹਰਫ ਚੀਮਾ ਦੀ ਇਸ ਪੋਸਟ 'ਤੇ ਬਹੁਤ ਸਾਰੇ ਲਾਈਕਸ ਤੇ ਕੁਮੈਂਟ ਆ ਚੁੱਕੇ ਹਨ। ਪ੍ਰਸ਼ੰਸਕ ਵੀ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
ਦੱਸ ਦਈਏ ਗਾਇਕ ਹਰਫ ਚੀਮਾ ਇਸ ਤੋਂ ਪਹਿਲਾਂ ਵੀ ਕਈ ਕਿਸਾਨੀ ਗੀਤ ਰਿਲੀਜ਼ ਕਰ ਚੁੱਕੇ ਹਨ। ਹਰਫ ਚੀਮਾ ਤੇ ਕੰਵਰ ਗਰੇਵਾਲ ਦੋਵੇਂ ਗਾਇਕ 'ਪੇਚਾ ਪੈ ਗਿਆ ਸੈਂਟਰ ਨਾਲ', 'ਬੱਲੇ ਸ਼ੇਰਾ', 'ਪਾਤਸ਼ਾਹ', 'ਮਿੱਟੀ' ਵਰਗੇ ਕਈ ਕਿਸਾਨੀ ਗੀਤਾਂ ਨਾਲ ਕਿਸਾਨਾਂ ਦੇ ਹੌਸਲੇ ਬੁਲੰਦ ਕਰ ਚੁੱਕੇ ਹਨ।
ਦੱਸਣਯੋਗ ਹੈ ਕਿ ਦੇਸ਼ ਦਾ ਕਿਸਾਨ ਪਿਛਲੇ 6 ਮਹੀਨਿਆਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਸ਼ਾਂਤਮਈ ਢੰਗ ਨਾਲ ਦਿੱਲੀ ਦੀਆਂ ਬਰੂਹਾਂ 'ਤੇ ਬੈਠਾ ਸੰਘਰਸ਼ ਕਰ ਰਹੇ ਹਨ। ਪੰਜਾਬੀ ਕਲਾਕਾਰ ਭਾਈਚਾਰਾ ਪਹਿਲੇ ਦਿਨ ਤੋਂ ਕਿਸਾਨਾਂ ਨਾਲ ਮੋਢਾ ਨਾਲ ਮੋਢਾ ਲੈ ਕੇ ਖੜ੍ਹਿਆ ਹੋਇਆ ਹੈ। ਪੰਜਾਬੀ ਕਲਾਕਾਰ ਸੋਸ਼ਲ ਮੀਡੀਆ ਰਾਹੀਂ ਵੀ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰਦੇ ਰਹਿੰਦੇ ਹਨ।
ਬਲਿਊ ਡਰੈੱਸ ’ਚ ਸ਼ਹਿਨਾਜ਼ ਗਿੱਲ ਦਾ ਫੋਟੋਸ਼ੂਟ ਦੇਖ ਉੱਡੇ ਪ੍ਰਸ਼ੰਸਕਾਂ ਦੇ ਹੋਸ਼, ਕੁਮੈਂਟਾਂ ’ਚ ਵਰ੍ਹਾਇਆ ਪਿਆਰ
NEXT STORY