helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAY 11, 2025
ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਆਵੇਗਾ...
'ਆਪਰੇਸ਼ਨ ਸਿੰਦੂਰ' 'ਚ ਅਸੀਂ IC-814 ਹਾਈਜੈਕ ਤੇ...
ਪਾਣੀਆਂ 'ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB 'ਤੇ...
ਇਕ ਵਾਰ ਫਿਰ ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਵੈੱਬ ਡੈਸਕ) — ਆਪਣੀ ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਰਜੀਤ ਹਰਮਨ ਅੱਜ ਆਪਣਾ ਜਨਮ ਦਿਨ ਮਨਾ ਰਹੇ ਹਨ। ਹਰਜੀਤ ਹਰਮਨ ਨੇ ਕਈ ਹਿੱਟ ਗੀਤ ਗਾਏ ਹਨ, ਜਿਨ੍ਹਾਂ 'ਚ 'ਮਿੱਤਰਾਂ ਦਾ ਨਾਂ ਚੱਲਦਾ', 'ਚਰਖਾ ਕੱਤਦੀ', 'ਜੱਟੀ', 'ਵੰਡੇ ਗਏ ਪੰਜਾਬ ਦੀ ਤਰ੍ਹਾਂ' ਵਰਗੇ ਅਨੇਕਾਂ ਹੀ ਗੀਤ ਸ਼ਾਮਲ ਹਨ। ਹਰਜੀਤ ਹਰਮਨ ਨੇ ਜਿੰਨੇ ਵੀ ਗੀਤ ਗਾਏ ਪ੍ਰਗਟ ਸਿੰਘ ਦੇ ਲਿਖੇ ਹੋਏ ਹਨ। ਹਰਜੀਤ ਹਰਮਨ ਦੇ ਜੀਵਨ ਦੀ ਗੱਲ ਕਰੀਏ ਤਾਂ ਉਹ ਬਹੁਤ ਹੀ ਸਾਦਗੀ ਭਰਪੂਰ ਜ਼ਿੰਦਗੀ ਜਿਊਂਦੇ ਹਨ। ਉਨ੍ਹਾਂ ਨੂੰ ਕੁੜਤਾ ਪਜਾਮਾ ਅਤੇ ਟੀ ਸ਼ਰਟ ਪਾਉਣਾ ਚੰਗਾ ਲੱਗਦਾ ਹੈ ਅਤੇ ਇਸ ਤੋਂ ਇਲਾਵਾ ਦੇਸੀ ਖਾਣਾ ਹੀ ਪਸੰਦ ਹੈ। ਹਰਜੀਤ ਹਰਮਨ ਘਰ ਦੀ ਦਾਲ ਰੋਟੀ, ਸਾਗ ਅਤੇ ਮੱਕੀ ਦੀ ਰੋਟੀ ਦੇ ਸ਼ੌਂਕੀਨ ਹਨ। ਹਰਜੀਤ ਹਰਮਨ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਂਕ ਸੀ ਅਤੇ ਸਕੂਲ 'ਚ ਹੋਣ ਵਾਲੇ ਸੱਭਿਆਚਾਰਕ ਪ੍ਰੋਗਰਾਮਾਂ 'ਚ ਉਹ ਅਕਸਰ ਕੁਲਦੀਪ ਮਾਣਕ ਦਾ ਇੱਕ ਗੀਤ ਗਾਇਆ ਕਰਦੇ ਸਨ 'ਰਾਜਾ 'ਤੇ ਰਾਣੀ ਪੁੱਤ ਨੂੰ ਆਰੇ ਨਾਲ ਚੀਰਦੇ' । ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਉਹ ਕੁਲਦੀਪ ਮਾਣਕ ਨਾਲ ਗੀਤ ਕਰਨ ਪਰ ਵਕਤ ਨੂੰ ਸ਼ਾਇਦ ਇਹ ਮਨਜ਼ੂਰ ਨਹੀਂ ਸੀ। ਹਰਜੀਤ ਹਰਮਨ ਆਪਣੀ ਇੱਕ ਆਦਤ ਤੋਂ ਬਹੁਤ ਪ੍ਰੇਸ਼ਾਨ ਹਨ ਕਿ ਉਹ ਅਕਸਰ ਵਾਅਦੇ ਕਰਕੇ ਭੁੱਲ ਜਾਂਦੇ ਹਨ। ਉਹ ਆਪਣੇ ਪਰਿਵਾਰ ਦੇ ਬੇਹੱਦ ਕਰੀਬ ਹਨ ਅਤੇ ਵਿਹਲਾ ਸਮਾਂ ਉਹ ਆਪਣੇ ਪਰਿਵਾਰ ਨਾਲ ਬਿਤਾਉਣਾ ਹੀ ਪਸੰਦ ਕਰਦੇ ਹਨ। ਉਨ੍ਹਾਂ ਨੂੰ ਮਿਊਜ਼ਿਕ ਤੋਂ ਇਲਾਵਾ ਖੇਤੀ ਕਰਨਾ ਬਹੁਤ ਪਸੰਦ ਹੈ। ਹਰਜੀਤ ਹਰਮਨ ਨੇ ਪਹਿਲੀ ਵਾਰ ਗਾਇਕ ਸੁਰਿੰਦਰ ਛਿੰਦਾ ਨਾਲ ਸੰਗਰੂਰ ਦੇ ਪਿੰਡ ਨਾਗਰਾ 'ਚ ਖੁੱਲ੍ਹੇ ਅਖਾੜੇ 'ਚ ਪਰਫਾਰਮ ਕੀਤਾ ਸੀ ਪਰ ਇਸ ਪਰਫਾਰਮੈਂਸ ਦੌਰਾਨ ਉਨ੍ਹਾਂ ਦੀਆਂ ਲੱਤਾਂ ਕੰਬਣ ਲੱਗ ਪਈਆਂ ਸਨ। ਇਸ ਦੌਰਾਨ ਉਨ੍ਹਾਂ ਨੇ ਮਰਹੂਮ ਗਾਇਕ ਦਿਲਸ਼ਾਦ ਅਖਤਰ ਦਾ ਗਾਇਆ ਹੋਇਆ ਗੀਤ 'ਸਾਨੂੰ ਪ੍ਰਦੇਸੀਆਂ ਨੂੰ ਯਾਦ ਕਰਕੇ ਕਾਹਨੂੰ ਅੱਥਰੂ ਵਹਾਉਂਦੀ ਏਂ' ਸੀ। ਹਰਜੀਤ ਹਰਮਨ ਉਦੋਂ ਸਹਿਜ ਹੋਏ ਜਦੋਂ ਅਖਾੜੇ ਨੂੰ ਵੇਖਣ ਆਏ ਲੋਕਾਂ ਨੇ ਤਾੜੀਆਂ ਵਜਾਈਆਂ ਤਾਂ ਉਨ੍ਹਾਂ ਦਾ ਹੌਂਸਲਾ ਵਧ ਗਿਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਪਿੱਛੇ ਮੁੜ ਕੇ ਨਹੀਂ ਵੇਖਿਆ ਅਤੇ ਉਹ ਲਗਾਤਾਰ ਪੰਜਾਬੀ ਸੰਗੀਤ ਜਗਤ ਨੂੰ ਹਿੱਟ ਗੀਤ ਦੇ ਰਹੇ ਹਨ।
1982 'ਚ ਅਮਿਤਾਭ ਬੱਚਨ ਨੇ 2 ਮਹੀਨੇ ਲੜੀ ਸੀ ਜ਼ਿੰਦਗੀ ਤੇ ਮੌਤ ਦੀ ਜੰਗ
Stories You May Like
ਇਕ ਵਾਰ ਫਿਰ ਗੋਲ਼ੀਆਂ ਦੀ ਠਾਹ-ਠਾਹ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਹੋ ਗਈ...
ਪੰਜਾਬ ਵਿਚ ਬਲੈਕਆਊਟ ਨੂੰ ਲੈ ਕੇ CM ਭਗਵੰਤ ਮਾਨ ਦਾ ਵੱਡਾ ਐਲਾਨ (ਵੀਡੀਓ)
ਪੰਜਾਬ ਦੇ ਮੌਸਮ ਦੀ ਵੱਡੀ ਭਵਿੱਖਬਾਣੀ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, ਇਨ੍ਹਾਂ...
ਪੋਪ ਲੀਓ XIV ਨੇ ਯੂਕ੍ਰੇਨ 'ਚ ਸ਼ਾਂਤੀ ਦੀ ਕੀਤੀ ਅਪੀਲ, ਮਾਂ ਦਿਵਸ ਦੀ ਦਿੱਤੀ ਵਧਾਈ
ਹੇਜ਼ ਕਬੱਡੀ ਕਲੱਬ ਲੰਡਨ ਵਿਖੇ ਕਬੱਡੀ ਟੂਰਨਾਮੈਂਟ ਦਾ ਆਯੋਜਨ, ਨਾਮੀ ਖਿਡਾਰੀ...
ਪਾਣੀਆਂ 'ਤੇ ਡਾਕੇ ਦੀ ਕੋਸ਼ਿਸ਼ ਵਿਰੁੱਧ BBMB 'ਤੇ ਫਿਰ ਤੱਤੇ ਹੋਏ CM ਮਾਨ, ਦਿੱਤਾ...
ਬੰਗਲਾਦੇਸ਼ 'ਚ ਅਵਾਮੀ ਲੀਗ ਦੀ ਰਜਿਸਟ੍ਰੇਸ਼ਨ ਹੋਵੇਗੀ ਰੱਦ!
ਨਾਬਾਲਗ ਕੁੜੀ ਨੂੰ ਪਿਆਰ ਦੇ ਜਾਲ 'ਚ ਫਸਾ ਕੇ ਕੀਤਾ ਗਰਭਵਤੀ, ਜਦੋਂ ਪਾਇਆ ਵਿਆਹ ਦਾ...
ਪਾਕਿਸਤਾਨ ਅਤੇ ਭਾਰਤ 'ਚ ਪੜ੍ਹ ਰਹੇ ਵਿਦਿਆਰਥੀਆਂ ਲਈ ਨੇਪਾਲ ਚਿੰਤਤ
ਭਾਰਤ-ਨੇਪਾਲ ਸੁਰੱਖਿਆ ਕਰਮਚਾਰੀਆਂ ਨੇ ਘੁਸਪੈਠ ਰੋਕਣ ਲਈ ਨਿਗਰਾਨੀ ਕੀਤੀ ਤੇਜ਼
ਯੂਕ੍ਰੇਨੀ ਰਾਸ਼ਟਰਪਤੀ ਨੇ ਰੂਸੀ ਪਹਿਲਕਦਮੀ ਦਾ ਕੀਤਾ ਸਵਾਗਤ
ਗਾਜ਼ਾ 'ਚ ਇਜ਼ਰਾਈਲੀ ਹਮਲੇ, 10 ਲੋਕਾਂ ਦੀ ਮੌਤ
ਟੂਰਨਾਮੈਂਟ ਖੇਡਣ ਜਾਂਦੇ ਸਮੇਂ ਪੰਜਾਬ 'ਚ 6 ਕਬੱਡੀ ਖਿਡਾਰੀਆਂ ਨਾਲ ਵਾਪਰਿਆ ਵੱਡਾ...
ਪਾਰਸਲ ਘੁਟਾਲੇ 'ਚ ਗੁਜਰਾਤੀ-ਭਾਰਤੀ ਨੂੰ ਸੁਣਾਈ ਗਈ ਸਜ਼ਾ
ਕੇਕੜਿਆਂ ਦੀ ਤਸਕਰੀ, ਤਿੰਨ ਚੀਨੀ ਨਾਗਰਿਕ ਗ੍ਰਿਫ਼ਤਾਰ
Trump ਨੇ ਜੰਗਬੰਦੀ ਲਈ ਭਾਰਤ ਅਤੇ ਪਾਕਿਸਤਾਨ ਲੀਡਰਸ਼ਿਪ ਦੀ ਕੀਤੀ ਪ੍ਰਸ਼ੰਸਾ
ਭਾਰਤ-ਪਾਕਿ ਵਿਚਾਲੇ ਬਣੇ ਜੰਗ ਦੇ ਹਾਲਾਤ ਦਰਮਿਆਨ ਡੇਰਾ ਬਿਆਸ ਨੇ ਸਤਿਸੰਗ ਘਰਾਂ 'ਚ...
ਅਮਰੀਕਾ 'ਚ ਖਸਰੇ ਦੇ ਮਾਮਲੇ 1,000 ਤੋਂ ਉੱਪਰ
Subscribe Now!