ਅੰਮ੍ਰਿਤਸਰ (ਸਰਬਜੀਤ) – ਪ੍ਰਸਿੱਧ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਨਿੱਕੂ ਨੇ ਸੱਚਖੰਡ ਵਿਖੇ ਇਲਾਹੀ ਬਾਣੀ ਤੇ ਕੀਰਤਨ ਦਾ ਆਨੰਦ ਮਾਣਿਆ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇੰਦਰਜੀਤ ਨਿੱਕੂ ਨੇ ਕਿਹਾ ਕਿ ਜੋ ਵੀ ਗਾਇਕ ਹਥਿਆਰਾਂ ਨਾਲ ਆਪਣੇ ਗੀਤ ਰਿਲੀਜ਼ ਕਰਦੇ ਹਨ, ਉਨ੍ਹਾਂ ਨੂੰ ਇਸ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਨਵੀਂ ਪੀੜ੍ਹੀ ਉਤਸ਼ਾਹਿਤ ਹੁੰਦੀ ਹੈ ਤੇ ਕ੍ਰਾਈਮ ਵਧਣ ਦਾ ਵੀ ਡਰ ਬਣਿਆ ਰਹਿੰਦਾ ਹੈ।

ਇਸ ਲਈ ਸਾਨੂੰ ਇਨ੍ਹਾਂ ਤੋਂ ਪ੍ਰਹੇਜ਼ ਕਰਕੇ ਸਾਫ਼-ਸੁਥਰੀ ਗਾਇਕੀ ਕਰਨੀ ਚਾਹੀਦੀ ਹੈ।

ਇੰਦਰਜੀਤ ਨਿੱਕੂ ਨੇ ਇਹ ਵੀ ਕਿਹਾ ਕਿ ਸਿੱਖ ਧਰਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਬੇਅਦਬੀ ਕਰਨ ਵਾਲਿਆਂ ਨੂੰ ਨੱਥ ਪਾਉਣੀ ਚਾਹੀਦੀ ਹੈ। ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਜਾਣੋ 4 ਦਿਨਾਂ ’ਚ ਸਲਮਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਨੇ ਕਿੰਨੀ ਕੀਤੀ ਕਮਾਈ?
NEXT STORY