ਜਲੰਧਰ (ਬਿਊਰੋ)– ਪੰਜਾਬ ਇਸ ਵੇਲੇ ਹੜ੍ਹਾਂ ਦੀ ਮਾਰ ਨਾਲ ਜੂਝ ਰਿਹਾ ਹੈ। ਹਜ਼ਾਰ ਤੋਂ ਵੱਧ ਪਿੰਡ ਹੜ੍ਹ ਦੀ ਮਾਰ ਹੇਠ ਹਨ, ਜਿਥੇ ਇਨਸਾਨ ਤੇ ਜਾਨਵਰ ਦੋਵਾਂ ਨੂੰ ਹੀ ਵੱਡਾ ਨੁਕਸਾਨ ਪਹੁੰਚਿਆ ਹੈ। ਇਸ ਹੜ੍ਹ ਨੇ ਪੰਜਾਬ ਨੂੰ ਕਈ ਸਾਲ ਪਿੱਛੇ ਕਰ ਦਿੱਤਾ ਹੈ।

ਫਸਲਾਂ ਦਾ ਇੰਨਾ ਨੁਕਸਾਨ ਹੋਇਆ ਹੈ, ਜਿਸ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਮੁਸ਼ਕਿਲ ਦੀ ਘੜੀ ’ਚ ਪੰਜਾਬੀ ਗਾਇਕ ਵੀ ਵੱਧ-ਚੜ੍ਹ ਕੇ ਯੋਗਦਾਨ ਪਾ ਰਹੇ ਹਨ ਤੇ ਆਪਣੇ ਵਲੋਂ ਜ਼ਰੂਰੀ ਰਾਹਤ ਸਮੱਗਰੀ ਲੋਕਾਂ ਤਕ ਪਹੁੰਚਾ ਰਹੇ ਹਨ।

ਕੁਝ ਗਾਇਕ ਹੜ੍ਹ ਪੀੜਤ ਇਲਾਕਿਆਂ ’ਚ ਖ਼ੁਦ ਜਾ ਕੇ ਲੋਕਾਂ ਦੀ ਮਦਦ ਕਰ ਰਹੇ ਹਨ, ਉਥੇ ਕੁਝ ਗਾਇਕ ਵਿਦੇਸ਼ ਬੈਠ ਕੇ ਵੀ ਮਦਦ ਕਰਨ ਤੋਂ ਪਿੱਛੇ ਨਹੀਂ ਹੱਟ ਰਹੇ, ਜਿਨ੍ਹਾਂ ’ਚ ਮਨੀ ਸੰਧੂ ਵੀ ਸ਼ਾਮਲ ਹਨ।

ਗਾਇਕ ਮਨੀ ਸੰਧੂ ਨੇ ਅਜਨਾਲਾ ਵਿਖੇ ਮਦਦ ਪਹੁੰਚਾਈ ਹੈ। ਉਨ੍ਹਾਂ ਨੇ ਆਮ ਲੋਕਾਂ ਲਈ ਬਣ ਰਹੇ ਖਾਣੇ ’ਚ ਮਦਦ ਕੀਤੀ ਹੈ ਤਾਂ ਜੋ ਕੋਈ ਵੀ ਇਸ ਮੁਸ਼ਕਿਲ ਦੀ ਘੜੀ ’ਚ ਭੁੱਖਾਂ ਨਾ ਰਹਿ ਜਾਏ।

ਗਾਇਕ ਮਨੀ ਸੰਧੂ ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਉਨ੍ਹਾਂ ਵਲੋਂ ਅੱਗੇ ਵੀ ਇਸੇ ਤਰ੍ਹਾਂ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇਗੀ। ਉਹ ਆਪਣੇ ਲੋਕਾਂ ਦੇ ਨਾਲ ਖੜ੍ਹੇ ਹਨ ਤੇ ਅੱਗੇ ਵੀ ਖੜ੍ਹੇ ਰਹਿਣਗੇ।

ਹੜ੍ਹ ਪੀੜਤਾਂ ਲਈ ਅੱਗੇ ਆਈ ਅਦਾਕਾਰਾ ਸਰਗੁਣ ਮਹਿਤਾ
NEXT STORY