ਅੰਮ੍ਰਿਤਸਰ : ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਰਣਜੀਤ ਬਾਵਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਤਸਕ ਹੋਏ। ਇਸ ਦੌਰਾਨ ਉਨ੍ਹਾਂ ਨੇ ਪਵਿੱਤਰ ਸਰੋਵਰ ਦੀ ਪਰਿਕਰਮਾ ਕੀਤੀ ਅਤੇ ਗੁਰੂ ਘਰ ਬੈਠ ਕੇ ਕੀਰਤਨ ਦਾ ਆਨੰਦ ਮਾਣਿਆ। ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਸ਼ੁਕਰਾਨੇ ਦੀ ਅਰਦਾਸ ਕਰਦਿਆਂ ਰਣਜੀਤ ਬਾਵਾ ਨੇ ਜੀਵਨ ਵਿੱਚ ਮਿਲੀਆਂ ਨੇਮਤਾਂ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਰਣਜੀਤ ਬਾਵਾ ਨੇ ਕਿਹਾ ਕਿ ਗੁਰੂ ਰਾਮਦਾਸ ਜੀ ਦੇ ਦਰ ’ਤੇ ਆ ਕੇ ਹਮੇਸ਼ਾ ਹੀ ਆਤਮਿਕ ਸ਼ਾਂਤੀ ਮਿਲਦੀ ਹੈ। ਉਨ੍ਹਾਂ ਦੱਸਿਆ ਕਿ ਜਦੋਂ ਵੀ ਉਨ੍ਹਾਂ ਦਾ ਕੋਈ ਨਵਾਂ ਪ੍ਰੋਜੈਕਟ ਸ਼ੁਰੂ ਹੁੰਦਾ ਹੈ, ਭਾਵੇਂ ਉਹ ਪ੍ਰੋਜੈਕਟ ਤੋਂ ਪਹਿਲਾਂ ਹੋਵੇ ਜਾਂ ਬਾਅਦ ਵਿੱਚ, ਉਹ ਹਮੇਸ਼ਾ ਹੀ ਗੁਰੂ ਮਹਾਰਾਜ ਦੇ ਚਰਨਾਂ ਵਿੱਚ ਸ਼ੁਕਰਾਨਾ ਕਰਨ ਲਈ ਜ਼ਰੂਰ ਆਉਂਦੇ ਹਨ।

ਜਦੋਂ ਪੱਤਰਕਾਰਾਂ ਨੇ ਉਨ੍ਹਾਂ ਤੋਂ ਕਿਸੇ ਨਵੇਂ ਪ੍ਰੋਜੈਕਟ ਜਾਂ ਹੋਰ ਮੁੱਦਿਆਂ ਬਾਰੇ ਸਵਾਲ ਪੁੱਛਣੇ ਚਾਹੇ, ਤਾਂ ਉਨ੍ਹਾਂ ਬੜੀ ਨਮਰਤਾ ਨਾਲ ਕਿਹਾ ਕਿ ਉਹ ਇਸ ਸਮੇਂ ਗੁਰੂ ਮਹਾਰਾਜ ਦੀ ਹਜ਼ੂਰੀ ਵਿੱਚ ਹਨ ਅਤੇ ਇੱਥੇ ਹੋਰ ਕੋਈ ਗੱਲਬਾਤ ਨਹੀਂ ਕਰਨਾ ਚਾਹੁੰਦੇ।

ਪੂਰਾ ਹੋਇਆ ‘ਚੰਦੂ ਚੈਂਪੀਅਨ’ ਦਾ ਸਫ਼ਰ, ਨੈਸ਼ਨਲ ਅਵਾਰਡ ਜਿੱਤਣ 'ਤੇ ਕਬੀਰ ਖ਼ਾਨ ਨੇ ਕਾਰਤਿਕ ਨੂੰ ਖੁਆਈ ਰਸਮਲਾਈ
NEXT STORY