ਐਂਟਰਟੇਨਮੈਂਟ ਡੈਸਕ - ਮਰਹੂਮ ਸਿੱਧੂ ਮੂਸੇਵਾਲਾ ਦਾ ਇਕ ਪੁਰਾਣਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ, ਜਿਸ 'ਚ ਮੂਸੇਵਾਲਾ ਕਿਸਾਨ ਅੰਦੋਲਨ ਨੂੰ ਸੰਬੋਧਿਤ ਕਰਦਾ ਹੋਇਆ ਨਜ਼ਰ ਆ ਰਿਹਾ ਹੈ। ਵੀਡੀਓ 'ਚ ਸਿੱਧੂ ਮੂਸੇਵਾਲਾ ਕਹਿ ਰਿਹਾ ਹੈ ਕਿ ਸਾਡਾ ਕਿਸੇ ਸਰਕਾਰ ਨਾਲ ਕੋਈ ਵਿਰੋਧ ਨਹੀਂ ਹੈ ਪਰ ਜਿੱਥੇ ਸਾਡੀ ਰੋਟੀ ਖੋਹਣ ਦੀ ਗੱਲ ਆਈ ਤਾਂ ਇਹ ਪਤੰਦਰ ਖੱਖੜ ਪਾੜ ਦੇਣਗੇ।'
ਦੱਸ ਦਈਏ ਕਿ ਇਸ ਵੀਡੀਓ ਨੂੰ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਕਿਸਾਨ ਅੰਦੋਲਨ ਦੀ ਹਿਮਾਇਤ ਕੀਤੀ ਹੈ। ਪਿਛਲੇ ਤਿੰਨ ਦਿਨਾਂ ਤੋਂ ਕਿਸਾਨ ਸ਼ੰਭੂ ਬੈਰੀਅਰ 'ਤੇ ਇੱਕਠੇ ਹੋਏ ਹਨ ਪਰ ਪੁਲਸ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਵੱਡੇ-ਵੱਡੇ ਬੈਰੀਅਰ ਲਗਾ ਕੇ ਉੱਥੇ ਹੀ ਰੋਕ ਦਿੱਤਾ ਗਿਆ ਹੈ। ਹਰਿਆਣਾ ਸਰਕਾਰ ਵੱਲੋਂ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਬੁਛਾਰਾਂ ਕੀਤੀਆਂ ਜਾ ਰਹੀਆਂ ਹਨ।
ਗਾਇਕ ਰੇਸ਼ਮ ਸਿੰਘ ਅਨਮੋਲ, ਕਰਨ ਔਜਲਾ, ਸੋਨਮ ਬਾਜਵਾ ਤੇ ਜਸਬੀਰ ਜੱਸੀ ਨੇ ਵੀ ਕਿਸਾਨਾਂ ਦੀ ਹਿਮਾਇਤ ਕੀਤੀ ਸੀ ਅਤੇ ਕਿਸਾਨਾਂ ਨੂੰ ਦਿੱਲੀ ਜਾਣ ਲਈ ਲਗਾਈਆਂ ਰੋਕਾਂ ਨੂੰ ਹਟਾਉਣ ਦੀ ਮੰਗ ਸਰਕਾਰ ਤੋਂ ਕੀਤੀ ਸੀ। ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਦਿੱਲੀ 'ਚ ਧਰਨਾ ਪ੍ਰਦਰਸ਼ਨ ਕਰਨ ਜਾ ਰਹੇ ਸਨ ਪਰ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਸਨ। ਬੀਤੇ ਦਿਨ ਕਿਸਾਨਾਂ ਨੇ ਰਾਜਪੁਰਾ 'ਚ ਰੇਲਵੇ ਟਰੈਕਾਂ 'ਤੇ ਬੈਠ ਕੇ ਧਰਨਾ ਦਿੱਤਾ ਸੀ। ਕਿਸਾਨ ਜੱਥੇਬੰਦੀਆਂ ਦਿੱਲੀ ਜਾਣ ਦੀ ਜ਼ਿੱਦ 'ਤੇ ਅੜੀਆਂ ਹੋਈਆਂ ਹਨ। 16 ਫਰਵਰੀ ਨੂੰ ਕਿਸਾਨਾਂ ਨੇ ਦਿੱਲੀ ਵੱਲ ਵੱਧਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਵੱਲੋਂ ਮੁੜ ਤੋਂ ਉਨ੍ਹਾਂ 'ਤੇ ਅੱਥਰੂ ਗੈਸ ਦੇ ਗੋਲੇ ਵਰ੍ਹਾਏ ਗਏ। ਹੁਣ ਤੱਕ ਕਈ ਕਿਸਾਨ ਜ਼ਖਮੀ ਹੋ ਗਏ ਹਨ ਅਤੇ ਕਈਆਂ ਦੀ ਹਾਲਤ ਗੰਭੀਰ ਵੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
ਅਦਾਕਾਰਾ ਅਨੁਸ਼ਕਾ-ਵਿਰਾਟ ਦਾ ਦੂਜਾ ਬੱਚਾ ਲੰਡਨ 'ਚ ਲਵੇਗਾ ਜਨਮ
NEXT STORY