ਕੋਲਕਾਤਾ (ਭਾਸ਼ਾ) – ਰਵਿੰਦਰ ਸੰਗੀਤ ਦੀ ਵਿਸ਼ਵ ਪ੍ਰਸਿੱਧ ਗਾਇਕਾ ਸੁਮਿਤਰਾ ਸੇਨ ਦਾ ਮੰਗਲਵਾਰ ਨੂੰ ਸਵੇਰੇ ਸ਼ਹਿਰ ਵਿਚ ਸਥਿਤ ਉਨ੍ਹਾਂ ਦੇ ਘਰ ਦਿਹਾਂਤ ਹੋ ਗਿਆ। ਉਹ 89 ਸਾਲ ਦੀ ਸੀ। ਸੁਮਿਤਰਾ ਸੇਨ ਬ੍ਰੋਂਕੋ-ਨਿਮੋਨੀਆ ਤੋਂ ਪੀੜਤ ਸੀ।
ਇਹ ਖ਼ਬਰ ਵੀ ਪੜ੍ਹੋ : ਨਹੀਂ ਰਹੇ ‘ਸਾਥੋਂ ਬਾਬਾ ਖੋਹ ਲਿਆ ਤੇਰਾ ਨਨਕਾਣਾ’ ਗੀਤ ਲਿਖਣ ਵਾਲੇ ਸਵਰਨ ਸਿਵੀਆ
ਦੱਸਿਆ ਜਾ ਰਿਹਾ ਹੈ ਕਿ ਸੁਮਿਤਰਾ ਸੇਨ ਨੂੰ 21 ਦਸੰਬਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਾਲਾਂਕਿ 3 ਦਿਨ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਉਨ੍ਹਾਂ ਦੀਆਂ ਦੋਵੇਂ ਧੀਆਂ ਉਨ੍ਹਾਂ ਨੂੰ ਦੱਖਣੀ ਕੋਲਕਾਤਾ ਵਿਚ ਸਥਿਤ ਉਨ੍ਹਾਂ ਦੇ ਘਰ ਲੈ ਆਈਆਂ ਸਨ। ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੁਮਿਤਰਾ ਸੇਨ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਹੈ।
ਇਹ ਖ਼ਬਰ ਵੀ ਪੜ੍ਹੋ : ਜਦੋਂ ਸਤੀਸ਼ ਸ਼ਾਹ ਦਾ ਲੰਡਨ ਏਅਰਪੋਰਟ 'ਤੇ ਉਡਾਇਆ ਮਜ਼ਾਕ ਤਾਂ ਅਦਾਕਾਰ ਨੇ ਕਰਾਈ ਸਟਾਫ਼ ਦੀ ਬੋਲਤੀ ਬੰਦ
ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਰਾਹੀਂ ਜ਼ਰੂਰ ਸਾਂਝੀ ਕਰੋ।
ਇੰਤਜ਼ਾਰ ਖ਼ਤਮ! ਇਸ ਦਿਨ ਰਿਲੀਜ਼ ਹੋਵੇਗਾ ਸ਼ਾਹਰੁਖ ਖ਼ਾਨ ਦੀ ‘ਪਠਾਨ’ ਫ਼ਿਲਮ ਦਾ ਟਰੇਲਰ
NEXT STORY