ਜਲੰਧਰ (ਬਿਊਰੋ) - ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਆਪਣੇ ਪਿਤਾ ਬਾਰੇ ਗੱਲਬਾਤ ਕਰਦਿਆਂ ਭਾਵੁਕ ਹੁੰਦੀ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਤੁਸੀਂ ਸੁਣ ਸਕਦੇ ਹੋ ਕਿ ਸੁਨੰਦਾ ਸ਼ਰਮਾ ਕਹਿੰਦੀ ਹੋਈ ਨਜ਼ਰ ਆ ਰਹੀ ਹੈ ਕਿ ਮੇਰੇ ਅੰਦਰ ਭਾਵੇਂ ਜੋ ਮਰਜ਼ੀ ਚੱਲ ਰਿਹਾ ਹੁੰਦਾ ਸੀ ਪਰ ਮੈਂ ਆਪਣੇ ਪਿਤਾ ਸਾਹਮਣੇ ਕਦੇ ਵੀ ਦੁਖੀ ਨਹੀਂ ਰਹਿੰਦੀ ਸੀ। ਕਈ ਵਾਰ ਉਨ੍ਹਾਂ ਦੇ ਜਾਣ ਤੋਂ ਬਾਅਦ ਹਾਲਾਤ ਅਜਿਹੇ ਬਣੇ ਕਿ ਜੇਕਰ ਉਹ ਹੁੰਦੇ ਤਾਂ ਗੱਲ ਹੋਰ ਹੋਣੀ ਸੀ। ਸੁਨੰਦਾ ਸ਼ਰਮਾ ਦੇ ਇਸ ਵੀਡੀਓ 'ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
ਇਹ ਖ਼ਬਰ ਵੀ ਪੜ੍ਹੋ - ਸਾਜ਼ ਨੇ ਪਤਨੀ ਅਫ਼ਸਾਨਾ ਖ਼ਾਨ ਦਾ ਇੰਝ ਮਨਾਇਆ ਬਰਥਡੇ, ਗਾਇਕਾ ਨੇ ਭਰਾ ਸਿੱਧੂ ਦੇ ਨਾਂ ਦਾ ਵੀ ਕੱਟਿਆ ਕੇਕ
ਸੁਨੰਦਾ ਸ਼ਰਮਾ ਦੇ ਪਿਤਾ ਦਾ ਕੁਝ ਸਮਾਂ ਪਹਿਲਾਂ ਦਿਹਾਂਤ ਹੋ ਗਿਆ ਸੀ। ਇਸ ਦੀ ਜਾਣਕਾਰੀ ਸੁਨੰਦਾ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਵੀ ਕੀਤੀ ਸੀ ਪਰ ਉਸ ਨੇ ਅਜਿਹੇ ਹਾਲਾਤਾਂ 'ਚ ਹਿੰਮਤ ਨਹੀਂ ਹਾਰੀ ਅਤੇ ਲਗਾਤਾਰ ਇੰਡਸਟਰੀ 'ਚ ਸਰਗਰਮ ਰਹੇ ਪਰ ਪਿਤਾ ਦਾ ਵਿਛੋੜਾ ਧੀ ਲਈ ਕੀ ਹੁੰਦਾ ਹੈ। ਇਸ ਦੀ ਪੀੜ੍ਹ ਉਹ ਧੀ ਹੀ ਸਮਝ ਸਕਦੀ ਹੈ, ਜਿਸ ਨੇ ਪਿਤਾ ਤੋਂ ਦੂਰ ਹੋਣ ਦਾ ਦੁੱਖ ਝੱਲਿਆ ਹੋਵੇ।
ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਨੀਰੂ ਬਾਜਵਾ ਦੇ ਲੇਡੀ ਬੌਸ ਲੁੱਕ ਨੇ ਖਿੱਚਿਆ ਲੋਕਾਂ ਦਾ ਧਿਆਨ, ਪਲਾਂ 'ਚ ਵਾਇਰਲ ਹੋ ਗਈਆਂ ਤਸਵੀਰਾਂ
ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।
ਪੁਸ਼ਪਾ 2 ਦਾ ਇੰਤਜਾਰ ਕਰ ਰਹੇ ਫੈਨਜ਼ ਨੂੰ ਲੱਗਾ ਝਟਕਾ, 15 ਅਗਸਤ ਨੂੰ ਨਹੀਂ ਹੋਵੇਗੀ ਫ਼ਿਲਮ ਰਿਲੀਜ਼
NEXT STORY