ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ 2 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਤੇ ਤਨੂੰ ਗਰੇਵਾਲ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੇ ਹੁਣ ਤਕ 2 ਗੀਤ ਰਿਲੀਜ਼ ਹੋਏ ਹਨ ‘ਇਕੋ ਇਕ ਦਿਲ’ ਤੇ ‘ਨਵਾਂ ਨਵਾਂ ਪਿਆਰ’।
ਇਹ ਖ਼ਬਰ ਵੀ ਪੜ੍ਹੋ : ਗਿੱਪੀ ਗਰੇਵਾਲ ਦਾ ਆਮਿਰ ਖ਼ਾਨ ਦੀ ਫ਼ਿਲਮ ‘ਲਾਲ ਸਿੰਘ ਚੱਢਾ’ ’ਤੇ ਵੱਡਾ ਬਿਆਨ
ਗੱਲ ਕਰੀਏ ‘ਇਕੋ ਇਕ ਦਿਲ’ ਗੀਤ ਦੀ ਤਾਂ ਇਸ ਨੂੰ ਯੂਟਿਊਬ ’ਤੇ 10 ਮਿਲੀਅਨ ਯਾਨੀ 1 ਕਰੋੜ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਫ਼ਿਲਮ ਦੇ ਟਰੇਲਰ ਤੋਂ ਪਹਿਲਾਂ ਹੀ ਰਿਲੀਜ਼ ਕਰ ਦਿੱਤਾ ਗਿਆ ਸੀ, ਜਿਸ ਨੂੰ ਹਰ ਇਕ ਨੇ ਪਿਆਰ ਦਿੱਤਾ। ਗੀਤ ਨੂੰ ਗਿੱਪੀ ਗਰੇਵਾਲ ਤੇ ਸੁਦੇਸ਼ ਕੁਮਾਰੀ ਨੇ ਆਵਾਜ਼ ਦਿੱਤੀ, ਜਿਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਤੇ ਸੰਗੀਤ ਜੇ. ਕੇ. ਨੇ ਦਿੱਤਾ।
ਉਥੇ ‘ਨਵਾਂ ਨਵਾਂ ਪਿਆਰ’ ਗੀਤ 3 ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ, ਜਿਸ ਨੂੰ ਯੂਟਿਊਬ ’ਤੇ 4 ਮਿਲੀਅਨ ਯਾਨੀ 40 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਗੀਤ ਰੋਮਾਂਟਿਕ ਟੱਚ ਵਾਲਾ ਹੈ, ਜਿਸ ’ਤੇ ਲੋਕ ਸ਼ਾਰਟਸ ਤੇ ਰੀਲਜ਼ ਵੀ ਕਾਫੀ ਬਣਾ ਰਹੇ ਹਨ। ਗੀਤ ਨੂੰ ਗਿੱਪੀ ਗਰੇਵਾਲ ਨੇ ਆਵਾਜ਼ ਦਿੱਤੀ। ਇਸ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਤੇ ਸੰਗੀਤ ਮਿਕਸ ਸਿੰਘ ਨੇ ਦਿੱਤਾ।
ਦੱਸ ਦੇਈਏ ਕਿ ‘ਯਾਰ ਮੇਰਾ ਤਿੱਤਲੀਆਂ ਵਰਗਾ’ ਫ਼ਿਲਮ ’ਚ ਗਿੱਪੀ ਤੇ ਤਨੂੰ ਤੋਂ ਇਲਾਵਾ ਕਰਮਜੀਤ ਅਨਮੋਲ, ਰਾਜ ਧਾਲੀਵਾਲ ਤੇ ਹਰਮਨ ਘੁੰਮਣ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।
ਫ਼ਿਲਮ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਇਸ ਫ਼ਿਲਮ ਨੂੰ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਦੇ ਟਰੇਲਰ ਨੂੰ ਦੇਖ ਕੇ ਇੰਝ ਲੱਗ ਰਿਹਾ ਹੈ ਕਿ ਇਸ ’ਚ ਹਰ ਰੰਗ ਭਰਿਆ ਗਿਆ ਹੈ, ਭਾਵੇਂ ਉਹ ਕਾਮੇਡੀ ਹੋਵੇ, ਰੋਮਾਂਟਿਕ ਹੋਵੇ ਜਾਂ ਫਿਰ ਸੈਡ। ਇਸ ਫ਼ਿਲਮ ਪ੍ਰਤੀ ਲੋਕਾਂ ਦੀ ਖਿੱਚ ਵੀ ਸੋਸ਼ਲ ਮੀਡੀਆ ’ਤੇ ਦੇਖਣ ਨੂੰ ਮਿਲ ਰਹੀ ਹੈ।
ਨੋਟ– ਇਸ ਫ਼ਿਲਮ ਨੂੰ ਲੈ ਕੇ ਤੁਸੀਂ ਕਿੰਨੇ ਉਤਸ਼ਾਹਿਤ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।
84 ਸਿੱਖ ਕਤਲੇਆਮ ਨੂੰ ਵੱਡੇ ਪਰਦੇ ’ਤੇ ਦਿਖਾਉਣਗੇ ਦਿਲਜੀਤ ਦੋਸਾਂਝ, ਸਾਂਝੀ ਕੀਤੀ ਪਹਿਲੀ ਝਲਕ
NEXT STORY