ਜਲੰਧਰ (ਵੈੱਬ ਡੈਸਕ) : ਕੋਰੋਨਾ ਵਾਇਰਸ ਆਫ਼ਤ ਦੌਰਾਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਮਜ਼ਦੂਰਾਂ ਦੀ ਸਹਾਇਤਾ ਲਈ ਲਗਾਤਾਰ ਡਟੇ ਹੋਏ ਹਨ। ਹੁਣ ਸੋਨੂ ਸੂਦ ਅਜਿਹੇ ਮਜ਼ਦੂਰਾਂ ਦੇ ਪਰਿਵਾਰ ਦੀ ਮਦਦ ਕਰਨਗੇ, ਜਿਹੜੇ ਤਾਲਾਬੰਦੀ ਦੌਰਾਨ ਆਪਣੇ-ਆਪਣੇ ਘਰਾਂ ਨੂੰ ਜਾਂਦੇ ਸਮੇਂ ਜ਼ਖਮੀ ਹੋਏ ਜਾਂ ਮਾਰੇ ਗਏ ਹਨ। ਸੋਨੂੰ ਸੂਦ ਅਜਿਹੇ ਲੋਕਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਗੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਕਰਨਗੇ। ਬਾਲੀਵੁੱਡ ਅਦਾਕਾਰ ਸੋਨੂੰ ਸੂਦ ਹੁਣ ਤੁਕ ਵੀ ਬੱਸ, ਰੇਲ ਤੇ ਹਵਾਈ ਜਹਾਜ਼ ਰਾਹੀਂ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਘਰਾਂ ਤਕ ਪਹੁੰਚਾਉਣ ਦਾ ਕੰਮ ਕਰ ਰਹੇ ਹਨ। ਸੋਨੂੰ ਸੂਦ ਤੋਂ ਲੋਕ ਅਜੇ ਵੀ ਟਵਿੱਟਰ ਰਾਹੀਂ ਮਦਦ ਦੀ ਮੰਗ ਕਰ ਰਹੇ ਹਨ।
ਰਿਪੋਰਟਾਂ ਮੁਤਾਬਕ ਸੋਨੂੰ ਸੂਦ ਅਤੇ ਉਨ੍ਹਾਂ ਦੀ ਟੀਮ ਅਜਿਹੇ 400 ਪ੍ਰਵਾਸੀ ਮਜ਼ਦੂਰਾਂ ਦੇ ਪਰਿਵਾਰਾਂ ਦੀ ਮਦਦ ਕਰੇਗੀ, ਜਿਨ੍ਹਾਂ ਦੀ ਮੌਤ ਹੋ ਗਈ ਜਾਂ ਜਿਹੜੇ ਜ਼ਖਮੀ ਹੋਏ ਸਨ। ਸੋਨੂੰ ਸੂਦ ਅਤੇ ਉਨ੍ਹਾਂ ਦੀ ਦੋਸਤ ਨੀਤੀ ਗੋਇਲ ਹੁਣ ਇਨ੍ਹਾਂ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਗੇ।

ਹਾਲ ਹੀ 'ਚ ਅਦਾਕਾਰ ਸੋਨੂੰ ਸੂਦ ਨੇ ਕਿਹਾ, “ਤੁਸੀਂ ਉਸ ਸਮੇਂ ਸਫ਼ਲਤਾ ਹਾਸਿਲ ਕਰਦੇ ਹੋ, ਜਦੋਂ ਤੁਸੀਂ ਕਿਸੇ ਦੀ ਮਦਦ ਕਰਦੇ ਹੋ, ਨਹੀਂ ਤਾਂ ਤੁਸੀਂ ਅਸਫ਼ਲ ਹੋ ਜਾਂਦੇ ਹੋ।''

ਅਮਿਤਾਭ ਬੱਚਨ ਦੇ ਘਰ ਕੋਰੋਨਾ ਵਾਇਰਸ ਨੇ ਇੰਝ ਦਿੱਤੀ ਦਸਤਕ!
NEXT STORY