ਮੁੰਬਈ (ਬਿਊਰੋ)— ਬਾਲੀਵੁੱਡ ਅਦਾਕਾਰ ਸੋਨੂੰ ਸੂਦ ਮੰਨੇ-ਪ੍ਰਮੰਨੇ ਕਲਾਕਾਰ ਹਨ। ਉਨ੍ਹਾਂ ਨੇ ਆਪਣੀ ਅਦਾਕਾਰੀ ਨਾਲ ਸਾਰਿਆਂ ਦੇ ਦਿਲਾਂ ’ਚ ਜਗ੍ਹਾ ਬਣਾਈ ਹੈ ਤੇ ਕੋਰੋਨਾ ਕਾਲ ’ਚ ਉਹ ਦੇਸ਼ ਦੇ ਅਸਲ ਹੀਰੋ ਸਾਬਿਤ ਹੋਏ ਹਨ। ਸੋਨੂੰ ਸੂਦ ਲੋੜਵੰਦਾਂ ਦੀ ਮਦਦ ਕਰਕੇ ਗਰੀਬਾਂ ਲਈ ਫ਼ਰਿਸ਼ਤਾ ਬਣ ਗਏ ਹਨ।
ਕਾਫੀ ਸਮੇਂ ਤੋਂ ਸੋਨੂੰ ਸੂਦ ਸੋਸ਼ਲ ਮੀਡੀਆ ’ਤੇ ਸਰਗਰਮ ਨਜ਼ਰ ਆ ਰਹੇ ਹਨ। ਹੁਣ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਮਾਡਲਿੰਗ ਸਮੇਂ ਦੀਆਂ ਕੁਝ ਪੁਰਾਣੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਆਪਣੇ ਲਾਈਕਸ ਤੇ ਕੁਮੈਂਟਸ ਨਾਲ ਖੂਬ ਪਿਆਰ ਦੇ ਰਹੇ ਹਨ।
ਸੋਨੂੰ ਸੂਦ ਨੇ ਇਹ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ ’ਚ ਉਹ ਪੋਜ਼ ਦਿੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਦੀ ਇਹ ਮਾਡਲਿੰਗ ਦੇ ਦਿਨਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਰੱਜ ਕੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ’ਚ ਸੋਨੂੰ ਸੂਦ ਬੇਹੱਦ ਆਕਰਸ਼ਕ ਲੱਗ ਰਹੇ ਹਨ। ਤਸਵੀਰਾਂ ਸਾਂਝੀਆਂ ਕਰਦਿਆਂ ਸੋਨੂੰ ਸੂਦ ਨੇ ਕੈਪਸ਼ਨ ’ਚ ਲਿਖਿਆ, ‘ਮੁੰਬਈ ’ਚ ਮਾਡਲਿੰਗ ਦੇ ਦਿਨਾਂ ਦਾ ਥ੍ਰੋਬੈਕ।’
ਤਸਵੀਰਾਂ ’ਤੇ ਪ੍ਰਤੀਕਿਰਿਆ ਦੀ ਗੱਲ ਕਰੀਏ ਤਾਂ ਇਕ ਯੂਜ਼ਰ ਨੇ ਕੁਮੈਂਟ ਕਰਦਿਆਂ ਲਿਖਿਆ, ‘ਉਦੋਂ ਵੀ ਵਧੀਆ, ਹੁਣ ਵੀ ਵਧੀਆ।’ ਉਥੇ ਦੂਜੇ ਯੂਜ਼ਰ ਨੇ ਕਿਹਾ, ‘ਕੀ ਦਿਨ ਸਨ ਉਹ ਵੀ ਸਰ।’ ਇੰਨਾ ਹੀ ਨਹੀਂ, ਕੁਝ ਤਾਂ ਕਹਿ ਰਹੇ ਹਨ ਕਿ ਉਹ ਹਮੇਸ਼ਾ ਐਵਰਗ੍ਰੀਨ ਰਹਿਣਗੇ। ਇਸੇ ਤਰ੍ਹਾਂ ਉਨ੍ਹਾਂ ਦੇ ਪ੍ਰਸ਼ੰਸਕ ਤਸਵੀਰਾਂ ’ਤੇ ਪਿਆਰ ਲੁਟਾ ਰਹੇ ਹਨ। ਇਸ ਪੋਸਟ ਨੂੰ ਹੁਣ ਤਕ 10 ਲੱਖ ਤੋਂ ਵੱਧ ਵਾਰ ਲਾਈਕ ਕੀਤਾ ਜਾ ਚੁੱਕਾ ਹੈ।
ਨੋਟ— ਸੋਨੂੰ ਸੂਦ ਦੀਆਂ ਇਹ ਤਸਵੀਰਾਂ ਤੁਹਾਨੂੰ ਕਿਵੇਂ ਦੀਆਂ ਲੱਗੀਆਂ? ਕੁਮੈਂਟ ਕਰਕੇ ਜ਼ਰੂਰ ਦੱਸੋ।
ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਦੀ ਮਦਦ ਲਈ ਸੋਨੂੰ ਸੂਦ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
NEXT STORY