ਚੰਡੀਗੜ੍ਹ (ਬਿਊਰੋ)– ਸੋਨੂੰ ਸੂਦ ਪੰਜਾਬ ’ਚ ਵੱਧ ਰਹੇ ਨਸ਼ੇ ਤੋਂ ਚਿੰਤਤ ਹਨ। ਇਸ ਸਬੰਧੀ ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਗੱਲ ਆਖੀ ਹੈ। ਉਨ੍ਹਾਂ ਲੋਕਾਂ ਨੂੰ ਪੰਜਾਬ ਪੁਲਸ ਤੇ ਸੂਬਾ ਸਰਕਾਰ ਦੀ ਨਸ਼ਾ ਮੁਕਤ ਮੁਹਿੰਮ ਦਾ ਸਾਥ ਦੇਣ ਲਈ ਕਿਹਾ। ਸੋਨੂੰ ਸੂਦ ਦੀ ਇਸ ਵੀਡੀਓ ਨੂੰ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਵੀ ਟਵੀਟ ਕੀਤਾ ਹੈ।
ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਲਈ ਅਦਾਕਾਰ ਸੋਨੂੰ ਸੂਦ ਦਾ ਧੰਨਵਾਦ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ : ਮਾਸਟਰ ਸਲੀਮ ਨੇ ਮਾਤਾ ਚਿੰਤਪੂਰਨੀ ਵਾਲੇ ਬਿਆਨ ’ਤੇ ਮੰਗੀ ਮੁਆਫ਼ੀ, ਕਿਹਾ– ‘ਮਾਂ ਤੋਂ ਵੱਡੀ ਕੋਈ ਤਾਕਤ ਨਹੀਂ...’
ਅਦਾਕਾਰ ਸੋਨੂੰ ਸੂਦ ਨੇ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹੀ ਆਪਣੇ ਬਹਾਦਰਾਂ ਲਈ ਜਾਣੀ ਜਾਂਦੀ ਹੈ ਪਰ ਹੁਣ ਲੰਬੇ ਸਮੇਂ ਤੋਂ ਲੋਕ ਇਹ ਕਹਿੰਦੇ ਆ ਰਹੇ ਹਨ ਕਿ ਪੰਜਾਬ ’ਚ ਨਸ਼ਾ ਬਹੁਤ ਹੈ। ਨਵੀਂ ਪੀੜ੍ਹੀ ਨੌਜਵਾਨ ਨਸ਼ਿਆਂ ਤੋਂ ਬਹੁਤ ਪ੍ਰਭਾਵਿਤ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਖ਼ੁਦ ਮੋਗਾ ਜਾਂ ਪੰਜਾਬ ਦੇ ਹੋਰ ਹਿੱਸਿਆਂ ’ਚ ਜਾਂਦੇ ਹਨ ਤਾਂ ਨੌਜਵਾਨ ਕਾਫੀ ਹੱਦ ਤੱਕ ਨਸ਼ਿਆਂ ਦੀ ਮਾਰ ਹੇਠ ਨਜ਼ਰ ਆਉਂਦੇ ਹਨ। ਇਹੀ ਕਾਰਨ ਹੈ ਕਿ ਅਪਰਾਧ ਵਧਦੇ ਹਨ ਕਿਉਂਕਿ ਨਸ਼ੇ ਦੇ ਆਦੀ ਲੋਕਾਂ ਨੂੰ ਨਸ਼ੇ ਖਰੀਦਣ ਲਈ ਪੈਸਿਆਂ ਦੀ ਲੋੜ ਹੁੰਦੀ ਹੈ।
ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਨੇ ਇਕ ਮੁਹਿੰਮ ਵੀ ਚਲਾਈ ਸੀ। ਇਸ ਤਹਿਤ 280 ਦੇ ਕਰੀਬ ਬੱਚਿਆਂ ਨੂੰ ਨਸ਼ਿਆਂ ਦੀ ਗ੍ਰਿਫ਼ਤ ਤੋਂ ਮੁਕਤ ਕਰਾਉਣ ਦਾ ਉਪਰਾਲਾ ਕੀਤਾ ਗਿਆ ਪਰ ਬਹੁਤ ਸਾਰੇ ਲੋਕ ਨਾ ਪਹੁੰਚ ਸਕਣ ਕਾਰਨ ਪੰਜਾਬ ਦੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਡੀ. ਜੀ. ਪੀ. ਗੌਰਵ ਯਾਦਵ ਨੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦੀ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ।
ਸੋਨੂੰ ਸੂਦ ਨੇ ਕਿਹਾ ਕਿ ਜੋ ਨੌਜਵਾਨ ਨਸ਼ਿਆਂ ਤੋਂ ਪ੍ਰਭਾਵਿਤ ਹਨ, ਉਨ੍ਹਾਂ ਬਾਰੇ ਦੱਸਿਆ ਜਾਵੇ। ਅਸੀਂ ਰਲ ਕੇ ਪੰਜਾਬ ਨੂੰ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ। ਇਹ ਸਭ ਉਦੋਂ ਹੀ ਸੰਭਵ ਹੈ, ਜਦੋਂ ਇਸ ਮੁਹਿੰਮ ਦਾ ਸਾਥ ਦਿੱਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਸੋਨੂੰ ਸੂਦ ਦੇ ਨਸ਼ਿਆਂ ਨੂੰ ਲੈ ਕੇ ਦਿੱਤੇ ਬਿਆਨ ’ਤੇ ਤੁਹਾਡੀ ਕੀ ਰਾਏ ਹੈ? ਕੁਮੈਂਟ ਕਰਕੇ ਜ਼ਰੂਰ ਦੱਸੋ।
‘ਗਦਰ-2’ ਦੀ ਸਕਸੈੱਸ ਪਾਰਟੀ ’ਚ ਪੁੱਜੇ ਸਟਾਰਜ਼, ਕਾਜੋਲ, ਤੱਬੂ, ਸ਼ਿਲਪਾ ਵੀ ਆਈਆਂ ਨਜ਼ਰ
NEXT STORY